spot_img
spot_img

OTS-2025 ਨੂੰ ਮਿਲਿਆ ਭਰਵਾਂ ਹੁੰਗਾਰਾ; ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ ਅਤੇ 534.54 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ: ਹਰਪਾਲ ਸਿੰਘ ਚੀਮਾ

Date:

spot_img

👉ਬਾਕੀ ਰਹਿੰਦੇ 9,386 ਯੋਗ ਕਰਦਾਤਿਆਂ ਨੂੰ ਵਿਆਜ/ਜੁਰਮਾਨੇ ‘ਤੇ 100% ਛੋਟ ਅਤੇ ਸਲੈਬ ਅਨੁਸਾਰ ਮੂਲ ਟੈਕਸ ਵਿੱਚ ਵੱਡੀ ਛੋਟ ਪ੍ਰਾਪਤ ਕਰਨ ਲਈ ਇਸ ਵਾਧੇ ਦਾ ਲਾਭ ਲੈਣ ਦੀ ਅਪੀਲ: ਹਰਪਾਲ ਸਿੰਘ ਚੀਮਾ
👉ਸਖ਼ਤ ਕਾਰਵਾਈ ਰਾਹੀਂ 12.39 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਗਈ, ਜਿਸ ਨਾਲ ਕਾਰਵਾਈ ਤੋਂ ਬਾਅਦ ਕਈ ਬਕਾਇਆਦਾਰਾਂ ਨੇ ਓ.ਟੀ.ਐਸ ਨੂੰ ਅਪਣਾਇਆ: ਹਰਪਾਲ ਸਿੰਘ ਚੀਮਾ
Chandigarh News: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜੀ.ਐਸ.ਟੀ. (GST) ਤੋਂ ਪਹਿਲਾਂ ਦੇ ਟੈਕਸ ਬਕਾਏ ਲਈ ਪੰਜਾਬ ਯਕਮੁਸ਼ਨਤ ਨਿਪਟਾਰਾ (ਓ.ਟੀ.ਐਸ-2025) ਸਕੀਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਕਰਦਾਤਿਆਂ ਦੁਆਰਾ ਹੁਣ ਤੱਕ 167.23 ਕਰੋੜ ਰੁਪਏਜਮ੍ਹਾਂ ਕਰਵਾਏ ਗਏ ਹਨ ਅਤੇ ਟੈਕਸ, ਵਿਆਜ ਅਤੇ ਜੁਰਮਾਨੇ ਵਿੱਚ 534.54 ਕਰੋੜ ਰੁਪਏ ਦੀ ਛੋਟ ਦਿੱਤੀ ਗਈ ਹੈ। ਕਰਦਾਤਿਆਂ ਦੀ ਮੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਇੱਕ ਆਖਰੀ ਮੌਕਾ ਦੇ ਰਹੀ ਹੈ ਅਤੇ ਬਾਕੀ ਰਹਿੰਦੇ ਯੋਗ ਕਰਦਾਤਿਆਂ ਨੂੰ ਆਪਣੇ ਲੰਬੇ ਸਮੇਂ ਤੋਂ ਲਟਕਦੇ ਵਿਵਾਦਾਂ ਦਾ ਨਿਪਟਾਰਾ ਕਰਨ ਅਤੇ ਵੱਡੀ ਕਾਨੂੰਨੀ ਰਾਹਤ ਦਾ ਲਾਭ ਲੈਣ ਦੇ ਸਮਰੱਥ ਬਣਾਉਣ ਲਈ ਓ.ਟੀ.ਐਸ-2025 ਦੀ ਮਿਆਦ 31 ਜੁਲਾਈ 2026 ਤੋਂ ਵਧਾ ਕੇ 30 ਸਤੰਬਰ 2026 ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

“ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸਕੀਮ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “30 ਜੁਲਾਈ 2026 ਤੱਕ ਆਬਕਾਰੀ ਅਤੇ ਕਰ ਵਿਭਾਗ ਨੂੰ 9,782 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ ਹੈ। ਇਹਨਾਂ ਅਰਜ਼ੀਆਂ ਦੇ ਮੁਕਾਬਲੇ ਕਰਦਾਤਿਆਂ ਨੇ 167.23 ਕਰੋੜ ਰੁਪਏ ਜਮ੍ਹਾਂ ਕਰਵਾਏ ਹਨ, ਜਦੋਂ ਕਿ ਰਾਜ ਸਰਕਾਰ ਨੇ ਛੋਟ ਰਾਹੀਂ 534.54 ਕਰੋੜ ਰੁਪਏ ਦੀ ਵੱਡੀ ਰਾਹਤ ਦਿੱਤੀ ਹੈ। ਇਹ ਅੰਕੜੇ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ-ਪੱਖੀ ਨੀਤੀਆਂ ਵਿੱਚ ਕਰਦਾਤਿਆਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦੇ ਹਨ, ਜਿਸਦਾ ਉਦੇਸ਼ ਸਥਾਨਕ ਉਦਯੋਗਾਂ ਨੂੰ ਪੁਰਾਣੇ ਟੈਕਸ ਵਿਵਾਦਾਂ ਦੇ ਬੋਝ ਤੋਂ ਮੁਕਤ ਕਰਕੇ ਨਵੀਂ ਸ਼ੁਰੂਆਤ ਕਰਨ ਵਿੱਚ ਮਦਦ ਕਰਨਾ ਹੈ।”ਆਬਕਾਰੀ ਤੇ ਕਰ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿੱਥੇ ਰਾਜ ਸਰਕਾਰ ਲੋਕ-ਭਲਾਈ ਯੋਜਨਾਵਾਂ ਲਈ ਪੂਰੀ ਤਰ੍ਹਾਂ ਸਮਰਪਿਤ ਹੈ, ਉੱਥੇ ਹੀ ਲਗਾਤਾਰ ਟੈਕਸ ਨਾ ਭਰਨ ਵਾਲਿਆਂ ਤੋਂ ਸਰਕਾਰੀ ਖਜ਼ਾਨੇ ਦੀ ਰੱਖਿਆ ਕਰਨ ਲਈ ਵੀ ਉੱਨੀ ਹੀ ਸਖ਼ਤ ਹੈ। ਉਨ੍ਹਾਂ ਕਿਹਾ, “ਕਰ ਵਿਭਾਗ ਨੇ ਜਾਇਦਾਦਾਂ ਦੀ ਕੁਰਕੀ ਅਤੇ ਨਿਲਾਮੀ ਰਾਹੀਂ ਵੈਟ ਦੇ ਪੁਰਾਣੇ ਬਕਾਇਆਦਾਰਾਂ ਵਿਰੁੱਧ ਵਸੂਲੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ।

ਇਹ ਵੀ ਪੜ੍ਹੋ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਹਨਾਂ ਸਖ਼ਤ ਕਾਰਵਾਈਆਂ ਰਾਹੀਂ 12.39 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਜਾ ਚੁੱਕੀ ਹੈ, ਅਤੇ ਕਈ ਕਰਦਾਤਿਆਂ ਨੇ ਆਪਣੇ ਵਿਰੁੱਧ ਕਾਰਵਾਈ ਜਾਂ ਨਿਲਾਮੀ ਸ਼ੁਰੂ ਹੁੰਦਿਆਂ ਹੀ ਓ.ਟੀ.ਐਸ ਸਕੀਮ ਤਹਿਤ ਬਕਾਏ ਦਾ ਨਿਪਟਾਰਾ ਕਰਨ ਦਾ ਵਿਕਲਪ ਚੁਣਿਆ ਹੈ।”ਬਾਕੀ ਰਹਿੰਦੇ 9,386 ਯੋਗ ਕਰਦਾਤਿਆਂ ਨੂੰ ਸੰਬੋਧਨ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਉਨ੍ਹਾਂ ਨੂੰ 30 ਸਤੰਬਰ, 2026 ਤੋਂ ਪਹਿਲਾਂ ਵਧਾਈ ਗਈ ਮਿਆਦ ਦਾ ਤੁਰੰਤ ਲਾਭ ਲੈਣ ਦੀ ਅਪੀਲ ਕੀਤੀ ਤਾਂ ਜੋ ਵਿਆਜ ਅਤੇ ਜੁਰਮਾਨੇ ‘ਤੇ 100 ਪ੍ਰਤੀਸ਼ਤ ਛੋਟ ਦੇ ਨਾਲ-ਨਾਲ ਉਨ੍ਹਾਂ ਦੀ ਸਲੈਬ ਦੇ ਆਧਾਰ ‘ਤੇ ਮੂਲ ਟੈਕਸ ਵਿੱਚ ਵੀ ਵੱਡੀ ਛੋਟ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਪਣੀ ਮਰਜ਼ੀ ਨਾਲ ਟੈਕਸ ਨਿਪਟਾਰਾ ਕਰਨਾ ਕਾਰੋਬਾਰਾਂ ਲਈ ਸਭ ਤੋਂ ਕਫ਼ਾਇਤੀ ਰਸਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਖ਼ਤ ਚੇਤਾਵਨੀ ਦਿੱਤੀ ਕਿ ਇਹ ਵਾਧਾ ਆਖਰੀ ਹੈ ਅਤੇ ਇਸ ਤੋਂ ਬਾਅਦ ਕੋਈ ਹੋਰ ਸਮਾਂ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ, “ਇੱਕ ਵਾਰ ਇਹ ਵਧਾਈ ਗਈ ਮਿਆਦ ਸਮਾਪਤ ਹੋਣ ਤੋਂ ਬਾਅਦ, ਵਿਭਾਗ ਟੈਕਸ ਕਾਨੂੰਨਾਂ ਅਤੇ ਪੰਜਾਬ ਲੈਂਡ ਰੈਵੇਨਿਊ ਐਕਟ ਦੇ ਤਹਿਤ ਬੈਂਕ ਖਾਤੇ ਸੀਲ ਕਰਨ ਅਤੇ ਜਾਇਦਾਦਾਂ ਦੀ ਨਿਲਾਮੀ ਸਮੇਤ ਸਖ਼ਤ ਵਸੂਲੀ ਕਾਰਵਾਈਆਂ ਨੂੰ ਅਮਲ ਵਿੱਚ ਲਿਆਵੇਗਾ।”ਚੱਲ ਰਹੀ ਸਖ਼ਤੀ ਦੀ ਉਦਾਹਰਨ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਅਗਸਤ 2026 ਲਈ ਲਗਭਗ 48.48 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਲਈ 13 ਨਿਲਾਮੀ ਕਾਰਵਾਈਆਂ ਤੈਅ ਕੀਤੀਆਂ ਹਨ ਅਤੇ ਸਬੰਧਤ ਕਰਦਾਤਿਆਂ ਨੂੰ ਨਿਲਾਮੀ ਦੀ ਮਿਤੀ ਤੋਂ ਪਹਿਲਾਂ ਓ.ਟੀ.ਐਸ ਸਕੀਮ ਰਾਹੀਂ ਨਿਪਟਾਰਾ ਕਰਨ ਦੀ ਸਲਾਹ ਦਿੱਤੀ ਹੈ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਵਿਭਾਗ ਮਾਨਯੋਗ ਸੁਪਰੀਮ ਕੋਰਟ ਦੇ ‘ਸਮਾਧਾਨ’ ਉਪਰਾਲੇ ਨਾਲ ਸਰਗਰਮੀ ਨਾਲ ਜੁੜਿਆ ਹੋਇਆ ਹੈ, ਜਿਸ ਦੇ ਤਹਿਤ 12 ਟੈਕਸ ਵਿਵਾਦਾਂ ਦਾ ਸੁਖਾਵਾਂ ਹੱਲ ਕੀਤਾ ਜਾ ਚੁੱਕਾ ਹੈ ਅਤੇ 4 ਤੋਂ ਵੱਧ ਹੋਰ ਵਿਵਾਦ ਹੱਲ ਹੋਣ ਦੇ ਨੇੜੇ ਹਨ। ਸਵੈ-ਇੱਛੁਕ ਵਿਵਾਦ ਨਿਪਟਾਰੇ ਅਤੇ ਸਖ਼ਤ ਕਾਰਵਾਈ ਦੀ ਇਹ ਦੋਹਰਾ ਪਹੁੰਚ ਪੰਜਾਬ ਦੀ ਸੁਖਾਵੇਂ ਕਾਰੋਬਾਰੀ ਮਾਹੌਲ, ਜ਼ਿੰਮੇਵਾਰ ਪ੍ਰਸ਼ਾਸਨ ਅਤੇ ਰਾਜ ਦੇ ਮਾਲੀਏ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

जल संरक्षण का संदेश देती पुस्तक ‘एक बूँद सौ सवाल’ का हुआ विमोचन

👉सूचना, जनसंपर्क, भाषा एवं संस्कृति विभाग के आयुक्त एवं...

ਭਾਜਪਾ ਪੂਰੇ ਕਰੇਗੀ ਸਰਦਾਰ ਊਧਮ ਸਿੰਘ ਦੇ ਸੁਪਨੇ: ਸ੍ਰੀ ਨਾਇਬ ਸਿੰਘ ਸੈਣੀ

👉ਪੰਜਾਬ ਦੇ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ...

ਭਰਵੀਂ ਕਨਵੈਨਸ਼ਨ ਤੇ ਮਾਰਚ ਕਰਕੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹਾਦਤ ਦਿਹਾੜਾ

Bathinda News: ਸ਼ਹੀਦ ਭਗਤ ਸਿੰਘ ਨੌਜਵਿਨ ਸਭਾ (ਐਸਬੀਵਾਈਐਫ), ਇਨਕਲਾਬੀ...

‘ਹਰ ਬੂਥ, ਮਜ਼ਬੂਤ’;ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਨੇ ਚੋਣਾਂ ਦਾ ਬਿਗੁਲ ਵਜਾਇਆ

👉ਪਾਰਟੀ ਨੇ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ...