spot_img
spot_img

Bathinda ‘ਚ ਵਾਪਰੀ ਮੰਦਭਾਗੀ ਘਟਨਾ; ਟਿੱਪਰ ਦੀ ਲਿਫਟ ਡਿੱਗਣ ਕਾਰਨ ਡਰਾਈਵਰ ਦਾ ਸਿਰ ਧੜ ਨਾਲੋਂ ਹੋਇਆ ਅਲੱਗ

Date:

spot_img

Bathinda News: Bathinda ਸ਼ਹਿਰ ਦੇ ਬਠਿੰਡਾ-ਮਲੋਟ ਰੋਡ ‘ਤੇ ਸਥਿਤ ਇੱਕ ਪੈਟਰੋਲ ਪੰਪ ਨਜ਼ਦੀਕ ਅਚਾਨਕ ਟਿੱਪਰ ਦੀ ਲਿਫਟ ਹੇਠਾਂ ਡਿੱਗਣ ਕਾਰਨ ਡਰਾਈਵਰ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਲਿਫ਼ਟ ਦੇ ਭਾਰ ਨਾਲ ਡਰਾਈਵਰ ਦਾ ਸਿਰ ਹੀ ਧੜ ਦੇ ਨਾਲੋਂ ਅਲੱਗ ਹੋ ਗਿਆ। ਮ੍ਰਿਤਕ ਡਰਾਈਵਰ ਦੀ ਪਛਾਣ ਰਣ ਸਿੰਘ ਪੁੱਤਰ ਭਾਗੀਰਤ ਸਿੰਘ ਵਾਸੀ ਮੱਲਾਪੁਰ ਜ਼ਿਲ੍ਹਾ ਹਿਸਾਰ ਹਰਿਆਣਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ 👉Punjab ‘ਚ ਅੱਜ ਮੁੜ 36 ਲੱਖ ਮਾਵਾਂ-ਧੀਆਂ ਦੇ ਫੋਨਾਂ ‘ਤੇ ਹੋਵੇਗੀ ਟੂੰਅ-ਟੂੰਅ

ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਤੁਰੰਤ ਮਲੋਟ ਰੋਡ ‘ਤੇ ਘਟਨਾ ਸਥਾਨ ‘ਤੇ ਪਹੁੰਚੀ ਅਤੇ ਥਰਮਲ ਪੁਲਿਸ ਸਟੇਸ਼ਨ ਨੂੰ ਘਟਨਾ ਬਾਰੇ ਸੂਚਿਤ ਕੀਤਾ। ਸਹਾਰਾ ਟੀਮ ਨੇ ਪੁਲਿਸ ਦੀ ਮੌਜੂਦਗੀ ਵਿੱਚ, ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਪਹੁੰਚਾਇਆ। ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ 👉Amritsar ਵਿੱਚ ਪੁਲਿਸ ਚੌਂਕੀ ਚਮਿਆਰੀ ‘ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ

ਮਿਲੀ ਜਾਣਕਾਰੀ ਮੁਤਾਬਕ ਘਟਨਾ ਵਾਪਰਨ ਸਮੇਂ ਡਰਾਈਵਰ ਰਣ ਸਿੰਘ ਰੁਟੀਨ ਦੀ ਤਰ੍ਹਾਂ ਆਪਣੇ ਟਿੱਪਰ ਦੀ ਲਿਫ਼ਟ ਦੀ ਜਾਂਚ ਕਰ ਰਿਹਾ ਸੀ ਪ੍ਰੰਤੂ ਅਚਾਨਕ ਲਿਫਟ ਟੁੱਟ ਗਈ ਅਤੇ ਉਸਦੇ ਉੱਪਰ ਡਿੱਗ ਗਈ, ਜਿਸ ਨਾਲ ਉਸਦੀ ਗਰਦਨ ਕੱਟ ਗਈ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਧਰ, ਬਠਿੰਡਾ ਦੇ ਬੀੜ ਤਲਾਬ ਦੇ ਸ਼ਮਸ਼ਾਨਘਾਟ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਸਹਾਰਾ ਵਰਕਰਾਂ ਮੁਤਾਬਕ ਮੌਤ ਸ਼ੱਕੀ ਹਾਲਾਤਾਂ ਵਿੱਚ ਹੋਈ ਜਾਪਦੀ ਹੈ। ਥਾਣਾ ਸਦਰ ਦੀ ਪੁਲਿਸ ਘਟਨਾ ਵਾਲੀ ਥਾਂ ‘ਤੇ ਜਾਂਚ ਕਰ ਰਹੀ ਹੈ। ਸਹਾਰਾ ਟੀਮ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਲੈ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related