spot_img
spot_img

ਬਠਿੰਡਾ ਸ਼ਹਿਰੀ ਹਲਕੇ ‘ਚ ਬਬਲੀ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ ਨੇ 2027 ਚੋਣਾਂ ਲਈ ਵਜਾਇਆ ਚੋਣ ਨਗਾੜਾ

Date:

spot_img

👉‘ਚਾਹ ਤੇ ਚਰਚਾ’ ਪ੍ਰੋਗਰਾਮ ਵਿੱਚ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਤਿਆਰੀਆਂ ਵਿੱਚ ਜੁੱਟਣ ਦਾ ਸੱਦਾ
Bathinda News: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ਹਲਕੇ ਵਿੱਚ ਚੋਣ ਨਗਾੜਾ ਵਜਾ ਦਿੱਤਾ ਹੈ। ਬਠਿੰਡਾ ਸ਼ਹਿਰੀ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਬੀਤੇ ਸ਼ੁੱਕਰਵਾਰ ਸ਼ਾਮ ਸ਼ਹਿਰ ਦੇ ਇੱਕ ਵੱਡੇ ਰਿਜ਼ੋਰਟ ਵਿੱਚ ‘ਚਾਹ ਤੇ ਚਰਚਾ’ ਦੇ ਨਾਮ ਹੇਠ ਵਿਸ਼ਾਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਹਲਕੇ ਦੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਵੱਖ-ਵੱਖ ਬੁਲਾਰਿਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕਜੁੱਟ ਅਤੇ ਇੱਕਮੁੱਠ ਹੋ ਕੇ ਪਾਰਟੀ ਲਈ ਕੰਮ ਕਰਨ।

ਇਹ ਵੀ ਪੜ੍ਹੋ 👉Sri Muktsar Sahib Police ਨੇ ਮਿੱਡੂ ਖੇੜਾ ‘ਚ ਹੋਏ ਅੰਨ੍ਹੇ ਕਤਲ ਕਾਂਡ ਦੀ ਗੁੱਥੀ ਸੁਲਝਾਈ; 4 ਗ੍ਰਿਫ਼ਤਾਰ

ਬੁਲਾਰਿਆਂ ਨੇ ਦਾਅਵਾ ਕੀਤਾ ਕਿ ਬਠਿੰਡਾ ਸ਼ਹਿਰੀ ਹਲਕੇ ਤੋਂ ਇਕਬਾਲ ਸਿੰਘ ਬਬਲੀ ਢਿੱਲੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਹੋਣਗੇ, ਇਸ ਲਈ ਸਾਰੇ ਵਰਕਰ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨ।ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਦਸ ਸਾਲ ਸੱਤਾ ਵਿੱਚ ਰਹਿ ਕੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਇਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਦੌਰਾਨ ਸੜਕਾਂ, ਸਿੱਖਿਆ, ਸਿਹਤ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕਈ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤੇ ਗਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਰੋਕ ਦਿੱਤਾ ਅਤੇ ਸੂਬੇ ਨੂੰ ਮੁੜ ਪਿੱਛੇ ਧੱਕ ਦਿੱਤਾ।

ਇਹ ਵੀ ਪੜ੍ਹੋ 👉Bathinda ਨਗਰ ਨਿਗਮ ਦੇ ਆਜ਼ਾਦ ਕੌਂਸਲਰ ਨੇ ਸਮਰਥਕਾਂ ਸਮੇਤ ਚੁੱਕਿਆ ‘ਝਾੜੂ’

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਅਤੇ ਹਰ ਵਰਗ ਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਵਰਕਰਾਂ ਨੂੰ ਪਿੰਡ-ਪਿੰਡ ਅਤੇ ਵਾਰਡ-ਵਾਰਡ ਤੱਕ ਪਹੁੰਚ ਕਰਕੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ। ਜ਼ਿਲ੍ਹਾ ਪ੍ਰੈਸ਼ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸੂਬਾ ਆਗੂ ਬਲਕਾਰ ਸਿੰਘ ਬਰਾੜ, ਨਗਰ ਨਿਗਮ ਦੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸਾਬਕਾ ਐਮਸੀ ਨਿਰਮਲ ਸਿੰਘ ਸੰਧੂ, ਕੁਲਦੀਪ ਸਿੰਘ ਨੰਬਰਦਾਰ, ਚਮਕੌਰ ਸਿੰਘ ਮਾਨ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਕਾਸ, ਨੌਜਵਾਨਾਂ ਦੇ ਭਵਿੱਖ ਅਤੇ ਹਰ ਵਰਗ ਦੀ ਭਲਾਈ ਲਈ ਸੂਬੇ ਵਿੱਚ ਮੁੜ ਅਕਾਲੀ ਦਲ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਪ੍ਰੋਗਰਾਮ ਦੌਰਾਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bhagwant Mann Govt ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

👉33 ਲੱਖ ਔਰਤਾਂ ਨੂੰ ਪਹਿਲਾਂ ਹੀ ਮਿਲ ਚੁੱਕਾ ਹੈ...

नशे के खिलाफ हर युवा बने बदलाव का वाहक, दस लोगों को नशामुक्ति अभियान से जोड़े – राज्यपाल प्रो. असीम कुमार घोष

👉राज्यपाल ने पटियाला स्थित राजीव गांधी राष्ट्रीय विधि विश्वविद्यालय...