Bathinda News: Malwa College Bathinda ਦੇ ਐਮ.ਸੀ.ਏ ਦੂਜੇ ਸਾਲ (ਤੀਜੇ ਸਮੈਸਟਰ) ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਪ੍ਰੀਖਿਆ ਨਤੀਜਿਆਂ ਵਿੱਚ 100% ਨਤੀਜਾ ਹਾਸਲ ਕਰਕੇ ਕਾਲਜ ਦਾ ਨਾਮ ਇੱਕ ਵਾਰ ਫਿਰ ਰੌਸ਼ਨ ਕੀਤਾ ਹੈ।ਰਾਮਰਸ਼ਪਾਲ ਸਿੰਘ ਨੇ 93. 3% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਗੁਰਕੀਰਤਨ ਸਿੰਘ, ਜਸਮੀਨ ਕੌਰ, ਸਰਬਜੀਤ ਕੌਰ ਅਤੇ ਰਮਨਦੀਪ ਕੌਰ ਨੇ 91. 7% ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ‘ਤੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਨੇਹਾ, ਗੁਰਮੀਤ ਕੌਰ ਅਤੇ ਵਿਪਨਪ੍ਰੀਤ ਨੇ 90% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਸਾਂਝੇ ਤੌਰ ‘ਤੇ ਤੀਜਾ ਸਥਾਨ ਹਾਸਲ ਕੀਤਾ।
ਇਹ ਵੀ ਪੜ੍ਹੋ 👉ਬਠਿੰਡਾ ਸ਼ਹਿਰੀ ਹਲਕੇ ‘ਚ ਬਬਲੀ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ ਨੇ 2027 ਚੋਣਾਂ ਲਈ ਵਜਾਇਆ ਚੋਣ ਨਗਾੜਾ
ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਦੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਤੇ ਸਮਰਪਣ ਦੀ ਸ਼ਲਾਘਾ ਕੀਤੀ।ਡਿਪਟੀ ਡਾਇਰੈਕਟਰ ਡਾ . ਸਰਬਜੀਤ ਕੌਰ ਢਿੱਲੋਂ ਨੇ ਕਾਲਜ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉੱਤਮ ਬੁਨਿਆਦੀ ਢਾਂਚਾ, ਆਧੁਨਿਕ ਕੰਪਿਊਟਰ ਲੈਬਾਂ ਅਤੇ ਵਿਦਿਆਰਥੀ- ਪੱਖੀ ਸਿੱਖਿਕ ਮਾਹੌਲ ਹੀ ਇਸ ਕਾਮਯਾਬੀ ਦਾ ਆਧਾਰ ਹਨ।
ਇਹ ਵੀ ਪੜ੍ਹੋ 👉Bathinda ਨਗਰ ਨਿਗਮ ਦੇ ਆਜ਼ਾਦ ਕੌਂਸਲਰ ਨੇ ਸਮਰਥਕਾਂ ਸਮੇਤ ਚੁੱਕਿਆ ‘ਝਾੜੂ’
ਕਾਲਜ ਪ੍ਰਬੰਧਕ ਕਮੇਟੀ ਨੇ ਇਹ ਵੀ ਐਲਾਨ ਕੀਤਾ ਐਮ.ਸੀ.ਏ ਵਿੱਚ ਦਾਖਲਾ ਲੈਣ ਵਾਲੇ ਨਵੇਂ ਯੋਗ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਗ੍ਰੈਜੂਏਸ਼ਨ ਦੇ ਅੰਕਾਂ ਦੇ ਆਧਾਰ ‘ਤੇ ਆਕਰਸ਼ਕ ਸਕਾਲਰਸ਼ਿਪਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ, ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ।ਮਾਲਵਾ ਕਾਲਜ ਦੇ ਐਮ. ਸੀ. ਏ. ਵਿਭਾਗ ਦੀ ਇਹ ਲਗਾਤਾਰ ਸ਼ਾਨਦਾਰ ਕਾਰਗੁਜ਼ਾਰੀ ਕਾਲਜ ਦੀ ਗੁਣਵੱਤਾਪੂਰਨ ਸਿੱਖਿਆ, ਸਮਰਪਿਤ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਪ੍ਰਤੀਕ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






