👉ਸੰਗਤ ਦੇ ਰੂਪ ਵਿੱਚ ਯਾਤਰਾ ਕਰਨ ਦਾ ਅਨੁਭਵ ਅਤੇ ਆਨੰਦ ਹੀ ਵੱਖਰਾ ਹੁੰਦਾ ਹੈ : ਕੁਲਵੰਤ ਸਿੰਘ
SAS Nagar News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਨੂੰ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਬੱਸਾਂ ਪਿੰਡ ਸ਼ਾਮਪੁਰ, ਨੋਗਿਆਰੀ ਅਤੇ ਚਾਉ ਮਾਜਰਾ ਦੀਆਂ ਸੰਗਤਾਂ ਨਾਲ ਸਬੰਧਤ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈਆਂ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਲੋਕਾਂ, ਖ਼ਾਸ ਕਰਕੇ ਸੀਨੀਅਰ ਸਿਟੀਜ਼ਨਾਂ ਵਿੱਚ ਦਿਨੋਂ-ਦਿਨ ਉਤਸ਼ਾਹ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਵਧਦੀ ਮੰਗ ਨੂੰ ਦੇਖਦਿਆਂ ਪਹਿਲਾਂ ਇੱਕ, ਫਿਰ ਦੋ ਅਤੇ ਹੁਣ ਰੋਜ਼ਾਨਾ ਤਿੰਨ ਬੱਸਾਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਰਵਾਨਾ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ Bhagwant Mann Govt ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ
ਵਿਧਾਇਕ ਨੇ ਕਿਹਾ ਕਿ ਬਹੁਤ ਸਾਰੇ ਸੀਨੀਅਰ ਸਿਟੀਜ਼ਨਾਂ ਲਈ ਇਕੱਲਿਆਂ ਤੀਰਥ ਯਾਤਰਾ ਕਰਨਾ ਸੰਭਵ ਨਹੀਂ ਹੁੰਦਾ, ਪਰ ਜਦੋਂ ਇੱਕੋ ਪਿੰਡ, ਵਾਰਡ ਜਾਂ ਮੁਹੱਲੇ ਦੇ ਲੋਕ ਸੰਗਤ ਦੇ ਰੂਪ ਵਿੱਚ ਇਕੱਠੇ ਯਾਤਰਾ ‘ਤੇ ਜਾਂਦੇ ਹਨ ਤਾਂ ਉਹ ਵੀ ਖੁਸ਼ੀ-ਖੁਸ਼ੀ ਰਜਿਸਟ੍ਰੇਸ਼ਨ ਕਰਵਾ ਕੇ ਇਸ ਯਾਤਰਾ ਦਾ ਹਿੱਸਾ ਬਣਦੇ ਹਨ। ਉਨ੍ਹਾਂ ਕਿਹਾ ਕਿ ਸੰਗਤ ਨਾਲ ਕੀਤੀ ਯਾਤਰਾ ਦਾ ਅਨੁਭਵ ਅਤੇ ਆਨੰਦ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਇਸ ਨੂੰ ਸਿਰਫ਼ ਯਾਤਰਾ ਕਰਕੇ ਹੀ ਮਹਿਸੂਸ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਮੋਹਾਲੀ ਹਲਕੇ ਤੋਂ ਸ੍ਰੀ ਸਾਲਾਸਰ, ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਵੀ ਹੋਰ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ, ਤਾਂ ਜੋ ਵੱਧ ਤੋਂ ਵੱਧ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ।ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ ਲੈ ਚੁੱਕੇ ਸ਼ਰਧਾਲੂ ਅਤੇ ਉਨ੍ਹਾਂ ਦੇ ਪਰਿਵਾਰ ਆਪਣੇ ਤਜ਼ਰਬੇ ਹੋਰਨਾਂ ਨਾਲ ਸਾਂਝੇ ਕਰ ਰਹੇ ਹਨ, ਜਿਸ ਕਾਰਨ ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਵਿਸ਼ਵਾਸ ਅਤੇ ਉਤਸ਼ਾਹ ਲਗਾਤਾਰ ਵਧ ਰਿਹਾ ਹੈ।
ਇਸ ਮੌਕੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਲਈ ਸੀਨੀਅਰ ਸਿਟੀਜ਼ਨਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆਪਣੇ ਨਾਮ ਦਰਜ ਕਰਵਾ ਰਹੇ ਹਨ।ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਕੁਲਦੀਪ ਸਿੰਘ ਸਮਾਣਾ, ਆਰ.ਪੀ. ਸ਼ਰਮਾ, ਡਾ. ਕੁਲਦੀਪ ਸਿੰਘ, ਅਮਰਜੀਤ ਸਿੰਘ ਸਿੱਧੂ, ਗੁਰਮੁਖ ਸਿੰਘ ਸਰਪੰਚ ਸ਼ਾਮਪੁਰ, ਚੇਤਨ ਸ਼ਰਮਾ ਸਰਪੰਚ ਨੋਗਿਆਰੀ, ਅਮਰੀਕ ਸਿੰਘ ਨੋਗਿਆਰੀ, ਛੱਜੂ ਸਿੰਘ, ਦਲਵੀਰ ਸਿੰਘ, ਰੁਪਿੰਦਰ ਸਿੰਘ, ਰੁਪਿੰਦਰ ਮੋਹਨ, ਪੰਕਜ ਸ਼ਰਮਾ, ਰਜਤ ਸ਼ਰਮਾ, ਮੋਹਣ ਲਾਲ, ਲੱਕੀ ਸ਼ਰਮਾ ਨੋਗਿਆਰੀ, ਸਤਿਨਾਮ ਸਿੰਘ ਬਾਲਕ ਪ੍ਰਧਾਨ, ਰਣਧੀਰ ਸਿੰਘ ਸਰਪੰਚ ਚਾਉ ਮਾਜਰਾ ਅਤੇ ਕਰਮਜੀਤ ਸਿੰਘ ਦੁਰਾਲੀ ਸਮੇਤ ਹੋਰ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






