spot_img
spot_img

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Date:

spot_img

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ ਐਤਵਾਰ ਨੂੰ ਪਾਰਕ ਨੰਬਰ-1 ਵਿੱਚ ਵਨ ਮਹੋਤਸਵ 2026 ਬੜੇ ਉਤਸ਼ਾਹ, ਜੋਸ਼ ਅਤੇ ਭਾਰੀ ਲੋਕ ਭਾਗੀਦਾਰੀ ਨਾਲ ਮਨਾਇਆ ਗਿਆ।ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਅਮਿਤ ਕੁਮਾਰ ਆਈ.ਏ.ਐਸ. ਸਨ, ਜਦਕਿ ਸ਼੍ਰੀਮਤੀ ਕਨਵਰਦੀਪ ਕੌਰ ਆਈ.ਪੀ.ਐਸ. ਸੀਨੀਅਰ ਸੁਪਰਿੰਟੈਂਡੈਂਟ ਆਫ਼ ਪੁਲਿਸ ਚੰਡੀਗੜ੍ਹ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਇੰਜੀਨੀਅਰ ਸੰਜੇ ਅਰੋੜਾ ਮੁੱਖ ਇੰਜੀਨੀਅਰ ਨਗਰ ਨਿਗਮ ਚੰਡੀਗੜ੍ਹ, ਸ਼੍ਰੀ ਸਿੱਧੂ ਕੌਂਸਲਰ ਅਤੇ ਡਾ. ਮੋਨਾ ਨਾਰੰਗ ਪ੍ਰਿੰਸੀਪਲ ਡੀ.ਏ.ਵੀ. ਕਾਲਜ ਸੈਕਟਰ-10 ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਆਰ.ਡਬਲਯੂ.ਏ. ਦੇ ਅਹੁਦੇਦਾਰਾਂ ਅਤੇ ਵਸਨੀਕਾਂ ਵੱਲੋਂ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਨੂੰ ਦਿਖਾਈ ਹਰੀ ਝੰਡੀ

ਆਰ.ਡਬਲਯੂ.ਏ. ਦੇ ਪ੍ਰਧਾਨ ਸ਼੍ਰੀ ਮਨਜੀਤ ਸਿੰਘ ਸਰੰਗ ਨੇ ਆਪਣੇ ਸਵਾਗਤੀ ਸੰਬੋਧਨ ਵਿੱਚ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਨਾਗਰਿਕ ਨੂੰ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਨਗਰ ਨਿਗਮ, ਵਲੰਟੀਅਰਾਂ, ਵਸਨੀਕਾਂ ਅਤੇ ਬੱਚਿਆਂ ਦੇ ਸਹਿਯੋਗ ਲਈ ਧੰਨਵਾਦ ਪ੍ਰਗਟਾਇਆ।ਮੁੱਖ ਮਹਿਮਾਨ ਅਤੇ ਹੋਰ ਪਤਵੰਤੇ ਮਹਿਮਾਨਾਂ ਨੇ ਪੌਦੇ ਲਗਾ ਕੇ ਪੌਧਾਰੋਪਣ ਮੁਹਿੰਮ ਦੀ ਸ਼ੁਰੂਆਤ ਕੀਤੀ। ਆਰ.ਡਬਲਯੂ.ਏ. ਵੱਲੋਂ ਹਰ ਮਹਿਮਾਨ ਦੇ ਲਗਾਏ ਪੌਦੇ ਕੋਲ ਉਨ੍ਹਾਂ ਦੇ ਨਾਮ ਦੀ ਸੁੰਦਰ ਨੇਮ ਪਲੇਟ ਲਗਾਈ ਗਈ, ਜੋ ਉਨ੍ਹਾਂ ਦੇ ਵਾਤਾਵਰਣ ਪ੍ਰਤੀ ਸਮਰਪਣ ਦੀ ਸਥਾਈ ਯਾਦਗਾਰ ਬਣੇਗੀ।ਸਮਾਗਮ ਦਾ ਸਭ ਤੋਂ ਆਕਰਸ਼ਕ ਪੱਖ 100 ਤੋਂ ਵੱਧ ਬੱਚਿਆਂ ਅਤੇ ਵਸਨੀਕਾਂ ਵੱਲੋਂ ਫੁੱਲਦਾਰ ਅਤੇ ਛਾਂਦਾਰ ਰੁੱਖ ਲਗਾਉਣਾ ਰਿਹਾ।

ਇਹ ਵੀ ਪੜ੍ਹੋ 👉ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਸਾਰੇ ਬੱਚਿਆਂ ਨੂੰ ਆਰ.ਡਬਲਯੂ.ਏ. ਵੱਲੋਂ ਭਾਗੀਦਾਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਅਤੇ ਹੋਰ ਪਤਵੰਤੇ ਮਹਿਮਾਨਾਂ ਨੇ ਆਰ.ਡਬਲਯੂ.ਏ. ਸੈਕਟਰ 10-ਡੀ ਵੱਲੋਂ ਪਾਰਕਾਂ ਦੀ ਸੰਭਾਲ, ਹਰਿਆਵਲੀ ਵਧਾਉਣ ਅਤੇ ਬੱਚਿਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਮਾਜਿਕ ਅਤੇ ਵਾਤਾਵਰਣ ਪੱਖੀ ਪ੍ਰੋਗਰਾਮ ਸਮੇਂ ਦੀ ਲੋੜ ਹਨ ਅਤੇ ਹਰ ਨਾਗਰਿਕ ਨੂੰ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ।ਅੰਤ ਵਿੱਚ ਸ਼੍ਰੀ ਮਨਜੀਤ ਸਿੰਘ ਸਰੰਗ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਸਾਰੇ ਪਤਵੰਤੇ ਸੱਜਣਾਂ, ਵਸਨੀਕਾਂ, ਬੱਚਿਆਂ, ਵਲੰਟੀਅਰਾਂ ਅਤੇ ਮੀਡੀਆ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਆਰ.ਡਬਲਯੂ.ਏ. ਭਵਿੱਖ ਵਿੱਚ ਵੀ ਵਾਤਾਵਰਣ ਸੁਰੱਖਿਆ ਅਤੇ ਸਮਾਜਿਕ ਭਲਾਈ ਲਈ ਅਜਿਹੇ ਪ੍ਰੋਗਰਾਮ ਨਿਰੰਤਰ ਕਰਵਾਉਂਦੀ ਰਹੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਠਿੰਡਾ ‘ਚ AAP ਨੂੰ ਮਿਲੀ ਮਜ਼ਬੂਤੀ, ਵੱਖ-ਵੱਖ ਪਾਰਟੀਆਂ ਦੇ ਦੋ ਦਰਜਨ ਤੋਂ ਵੱਧ ਨੌਜਵਾਨ ‘ਆਪ’ ਵਿੱਚ ਸ਼ਾਮਲ

👉ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਪਾਰਟੀ...

Bhagwant Mann government ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

👉ਕਮਿਊਨਿਟੀ ਬ੍ਰਿਜ ਮਾਡਲ ਤਹਿਤ ਪੰਜਾਬ ਭਰ ਵਿੱਚ ਨਸ਼ਾ ਪੀੜਤਾਂ...

CM Bhagwant Singh Mann ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

👉ਕਿਦਵਈ ਨਗਰ ਸਕੂਲ ਵਿੱਚ 27 ਕਲਾਸਰੂਮ ਹਨ ਜਦੋਂ ਕਿ...