Chandigarh News: ਸੋਮਵਾਰ ਨੂੰ ਅੱਜ ਇੱਥੇ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਦੇ ਦੌਰਾਨ ਹੀ ਹੰਗਾਮਾ ਹੋਣਾ ਸ਼ੁਰੂ ਹੋ ਗਿਆ ਹੈ। ਵਿਛੜੀਆਂ ਰੂਹਾਂ ਨੂੰ ਸ਼ਰਧਾਂਂਜਲੀ ਭੇਂਟ ਕਰਨ ਤੋਂ ਬਾਅਦ ਮੁੜ 12 ਵਜੇਂ ਜੁੜੀ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਵਿਰੋਧੀ ਧਿਰ ਵੱਲੋਂ ਪੇਪਰ ਲੀਕ ਮਾਮਲੇ ਨੂੰ ਲੈ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਲਾਂਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵਾਰ-ਵਾਰ ਅਪੀਲ ਕੀਤੀ ਗਈ ਕਿ ਉਹ ਪ੍ਰਸ਼ਨ ਕਾਲ ਨੂੰ ਚੱਲਣ ਦੇਣ ਅਤੇ ਆਉਣ ਵਾਲੇ ਸਮੇਂ ਵਿਚ ਉਹ ਆਪਣੈ ਮੁੱਦੇ ਉਠਾ ਸਕਦੇ ਹਨ।ਪ੍ਰੰਤੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਮੈਂਬਰਾਂ ਨੇ ਪੇਪਰ ਲੀਕ ਮਾਮਲੇ ਵਿਚ ਸਿੱਖਿਆ ਮੰਤਰੀ ਤੇ ਸਿਹਤ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ।
ਇਹ ਵੀ ਪੜ੍ਹੋ 👉Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ; ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ
ਇਸ ਮੁੱਦੇ ਨੂੰ ਲੈ ਕੇ ਖੂਬ ਹੰਗਾਮਾ ਹੋਇਆ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੌਲੇ-ਰੱਪੇ ਦੌਰਾਨ ਕਾਂਗਰਸ ਨੂੰ ਘੇਰਦਿਆਂ ਦਾਅਵਾ ਕੀਤਾ ਕਿ ਪੰਜਾਬ ਵਿਚ ਪੇਪਰ ਲੀਕ ਨਹੀਂ, ਬਲਕਿ ਕਾਂਗਰਸ ਲੀਕ ਹੋ ਗਈ ਹੈ। ਕਾਫ਼ੀ ਚਿਰ ਇਸ ਮੁੱਦੇ ਨੂੰ ਲੈ ਕੇ ਹੰਗਾਮਾ ਹੁੰਦਾ ਰਿਹਾ, ਜਿਸਤੋਂ ਬਾਅਦ ਸਪੀਕਰ ਸੰਧਵਾਂ ਨੇ ਵਿਰੋਧੀ ਧਿਰ ਨੂੰ ਸਖ਼ਤ ਝਾੜ ਪਾਉਂਦਿਆਂ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਪ੍ਰੰਤੂ ਇਸਦੇ ਬਾਅਦ ਵੀ ਪੈਂਦੇ ਰੌਲੇ ਰੱਪੇ ਦੌਰਾਨ ਸਪੀਕਰ ਨੇ ਸਦਨ ਨੂੰ ਥੋੜੇ ਸਮੇਂ ਲਈ ਮੁਲਤਵੀ ਕਰ ਦਿੱਤਾ।ਉਧਰ, ਇਸ ਦੌਰਾਨ ਸਿੱਖਿਆ ਮੰਤਰੀ ਹਰਜੌਤ ਸਿੰਘ ਬੈਂਸ ਨੇ ਵਿਰੋਧੀ ਧਿਰ ਨੂੰ ਬਹਿਸ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੂਰੀ ਤਿਆਰੀ ਕਰਕੇ ਆਏ ਹਨ ਤੇ ਇੱਕ-ਇੱਕ ਸਵਾਲ ਦਾ ਜਵਾਬ ਦੇਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।






