spot_img
spot_img

Punjab govt ਸੂਬੇ ਭਰ ‘ਚ ਵਿਆਪਕ ਨਾਟਕੀ ਪੇਸ਼ਕਾਰੀ “ਹਮਾਰੇ ਰਾਮ” ਕਰਵਾਏਗੀ

Date:

spot_img

👉ਅਗਸਤ-ਸਤੰਬਰ 2026 ਦੌਰਾਨ 12 ਸ਼ਹਿਰਾਂ ਵਿੱਚ 41 ਪੇਸ਼ਕਾਰੀਆਂ ਹੋਣਗੀਆਂ
👉ਸਨਾਤਨ ਦੇ ਸੁਨੇਹੇ ਨੂੰ ਰਮਾਇਣ ਦੀਆਂ ਇਤਿਹਾਸਕ ਘਟਨਾਵਾਂ ਜ਼ਰੀਏ ਲੋਕਾਂ ਤੱਕ ਪਹੁੰਚਾਇਆ ਜਾਵੇਗਾ: ਦੀਪਕ ਬਾਲੀ
Chandigarh News: Punjab govt ; ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਗਸਤ ਅਤੇ ਸਤੰਬਰ 2026 ਦੌਰਾਨ ਸੂਬੇ ਭਰ ਵਿੱਚ ਵਿਆਪਕ ਨਾਟਕੀ ਪੇਸ਼ਕਾਰੀ “ਹਮਾਰੇ ਰਾਮ” ਕਰਵਾਏਗੀ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਲੋਕਾਂ ਨੂੰ ਸਮਕਾਲੀ ਨਾਟਕੀ ਪੇਸ਼ਕਾਰੀਆਂ ਰਾਹੀਂ ਭਗਵਾਨ ਰਾਮ ਦੇ ਸਦੀਵੀ ਆਦਰਸ਼ਾਂ ਨੂੰ ਦਰਸਾਉਂਦੇ ਸ਼ਾਨਦਾਰ ਸਟੇਜ ਸ਼ੋਅਜ਼ ਕਰਵਾਉਣ ਲਈ ਲੜੀਵਾਰ ਸਮਾਗਮਾਂ ਦੀ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਨਾਟਕ ਦੀ ਮਦਦ ਨਾਲ ਸਨਾਤਨ ਦੇ ਸੁਨੇਹੇ ਨੂੰ ਰਮਾਇਣ ਦੀਆਂ ਇਤਿਹਾਸਕ ਘਟਨਾਵਾਂ ਜ਼ਰੀਏ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

ਇਹ ਵੀ ਪੜ੍ਹੋ 👉ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਬਾਲੀ ਨੇ ਦੱਸਿਆ ਕਿ ਇਸ ਨਾਟਕ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ, ਖਾਸ ਕਰਕੇ ਨੌਜਵਾਨਾਂ ਦੁਆਰਾ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਹੁਣ ਮਾਨ ਸਰਕਾਰ ਇਸ ਨੂੰ ਪੰਜਾਬ ਦੇ ਦਰਸ਼ਕਾਂ ਤੱਕ ਲੈ ਕੇ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਸ਼ੋਅ ਦੀ ਸਕ੍ਰੀਨਿੰਗ ਦੌਰਾਨ ਲਾਈਟਾਂ ਅਤੇ ਸਾਊਂਡ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਹੁਣ ਇਹ ਪੇਸ਼ਕਾਰੀ 7 ਅਤੇ 8 ਅਗਸਤ ਨੂੰ ਮੋਹਾਲੀ ਦੀ ਐਮਿਟੀ ਯੂਨੀਵਰਸਿਟੀ ਵਿਖੇ, 9 ਅਤੇ 24 ਅਗਸਤ ਨੂੰ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ, 28 ਅਤੇ 29 ਅਗਸਤ ਨੂੰ ਜਲੰਧਰ ਦੇ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ, 30 ਅਗਸਤ ਨੂੰ ਫਿਰੋਜ਼ਪੁਰ ਦੇ ਜੇਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਰਿਸਰਚ ਵਿਖੇ, 4 ਅਤੇ 5 ਸਤੰਬਰ ਨੂੰ ਹੁਸ਼ਿਆਰਪੁਰ ਦੇ ਕੈਂਬਰਿਜ ਸਕੂਲ ਵਿਖੇ, 6 ਅਤੇ 11 ਸਤੰਬਰ ਨੂੰ ਗੁਰਦਾਸਪੁਰ ਦੇ ਸੁਖਜਿੰਦਰਾ ਕਾਲਜ ਵਿਖੇ, 12 ਅਤੇ 13 ਸਤੰਬਰ ਨੂੰ ਪਠਾਨਕੋਟ ਦੇ ਦੀਨ ਦਿਆਲ ਆਡੀਟੋਰੀਅਮ ਵਿਖੇ, 16 ਅਤੇ 17 ਸਤੰਬਰ ਨੂੰ ਅੰਮ੍ਰਿਤਸਰ ਦੇ ਜੀ.ਐਨ.ਡੀ.ਯੂ. ਕੈਂਪਸ ਵਿਖੇ, 18 ਅਤੇ 19 ਸਤੰਬਰ ਨੂੰ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ, 20 ਸਤੰਬਰ ਨੂੰ ਖੰਨਾ ਵਿਖੇ, 25 ਅਤੇ 26 ਸਤੰਬਰ ਨੂੰ ਲੁਧਿਆਣਾ ਦੇ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅਤੇ 27 ਸਤੰਬਰ ਨੂੰ ਸੰਗਰੂਰ ਦੇ ਐਸ.ਐਲ.ਆਈ.ਈ.ਟੀ. ਲੌਂਗੋਵਾਲ ਵਿਖੇ ਕੀਤੀਆਂ ਜਾਣਗੀਆਂ, ਜਿਸ ਵਿੱਚ ਕੁੱਲ 41 ਪੇਸ਼ਕਾਰੀਆਂ ਹੋਣਗੀਆਂ।

ਇਹ ਵੀ ਪੜ੍ਹੋ 👉CM Bhagwant Singh Mann ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਸ੍ਰੀ ਬਾਲੀ ਨੇ ਦੱਸਿਆ ਕਿ ਫੈਲਿਸਿਟੀ ਥੀਏਟਰ ਦੁਆਰਾ ਤਿਆਰ ਕੀਤਾ ਗਿਆ “ਹਮਾਰੇ ਰਾਮ” ਇੱਕ ਵਿਆਪਕ ਹਿੰਦੀ ਸਟੇਜ ਪ੍ਰੋਗਰਾਮ ਹੈ ਜੋ ਮਨਮੋਹਕ ਦ੍ਰਿਸ਼ਾਂ, ਹਵਾਈ ਕਲਾਬਾਜ਼ੀਆਂ ਅਤੇ ਅਤਿ-ਆਧੁਨਿਕ ਸਟੇਜ ਪ੍ਰਬੰਧਾਂ ਰਾਹੀਂ ਮਹਾਂਕਾਵਿ ਰਾਮਾਇਣ ਨੂੰ ਜੀਵੰਤ ਰੂਪ ਵਿੱਚ ਦਰਸਾਉਂਦਾ ਕਰਦਾ ਹੈ। ਇਸ ਨਾਟਕ ਵਿੱਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੇ ਰੂਪ ਵਿੱਚ ਅਤੇ ਰਾਹੁਲ ਆਰ. ਭੂਚਰ ਭਗਵਾਨ ਰਾਮ ਦੀ ਭੂਮਿਕਾ ਵਿੱਚ ਹਨ।ਇਸ ਨਾਟਕ ਦੀ ਵਿਲੱਖਣਤਾ ‘ਤੇ ਚਾਨਣਾ ਪਾਉਂਦਿਆਂ ਸਲਾਹਕਾਰ ਨੇ ਕਿਹਾ ਕਿ ਪਰੰਪਰਾਗਤ ਦ੍ਰਿਸ਼ਾਂ ਦੇ ਉਲਟ, “ਹਮਾਰੇ ਰਾਮ” ਪ੍ਰੋਗਰਾਮ ਰਾਮਾਇਣ ਨੂੰ ਵਿਲੱਖਣ ਅਤੇ ਅਣਛੂਹੇ ਦ੍ਰਿਸ਼ਟੀਕੋਣਾਂ ਤੋਂ ਪੇਸ਼ ਕਰੇਗਾ। ਇਹ ਕਹਾਣੀ ਸੀਤਾ ਮਾਤਾ ਜੀ ਦੇ ਵਿਛੋੜੇ ਤੋਂ ਬਾਅਦ ਲਵ ਅਤੇ ਕੁਸ਼ ਦੁਆਰਾ ਭਗਵਾਨ ਰਾਮ ਦਾ ਸਾਹਮਣਾ ਕਰਨ ਨਾਲ ਸ਼ੁਰੂ ਹੁੰਦੀ ਹੈ ਅਤੇ ਸੂਰਜ ਦੇਵਤਾ ਦੇ ਅਲੌਕਿਕ ਦ੍ਰਿਸ਼ਟੀਕੋਣ ਰਾਹੀਂ ਪੇਸ਼ ਕੀਤੀ ਜਾਂਦੀ ਹੈ, ਜੋ ਦਰਸ਼ਕਾਂ ਨੂੰ ਇਸ ਸਤਿਕਾਰਯੋਗ ਮਹਾਂਕਾਵਿ ਦੀ ਇੱਕ ਨਵੀਂ ਵਿਆਖਿਆ ਪ੍ਰਦਾਨ ਕਰਦੀ ਹੈ।

ਇਹ ਵੀ ਪੜ੍ਹੋ 👉Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ; ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ

ਸ੍ਰੀ ਬਾਲੀ ਨੇ ਕਿਹਾ ਕਿ ਇਨ੍ਹਾਂ ਪੇਸ਼ਕਾਰੀਆਂ ਦਾ ਉਦੇਸ਼ ਨੌਜਵਾਨ ਪੀੜ੍ਹੀ ਵਿੱਚ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਹੈ, ਨਾਲ ਹੀ ਵਿਸ਼ਵ ਪੱਧਰੀ ਨਾਟਕ ਕਲਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਸਦਾ ਪਾਸਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਿਵੇਕਲੇ ਅਤੇ ਆਕਰਸ਼ਕ ਮਾਧਿਅਮਾਂ ਰਾਹੀਂ ਦੇਸ਼ ਦੀਆਂ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਸਲਾਹਕਾਰ ਨੇ ਦੱਸਿਆ ਕਿ ਇਹ ਵਿਆਪਕ ਨਾਟਕੀ ਪੇਸ਼ਕਾਰੀ ਸੰਗੀਤ, ਵਿਜ਼ੂਅਲ ਇਫੈਕਟਸ ਅਤੇ ਆਧੁਨਿਕ ਤਕਨਾਲੋਜੀ ਨੂੰ ਜੋੜ ਕੇ ਇੱਕ ਅਨੋਖਾ ਸੱਭਿਆਚਾਰਕ ਅਨੁਭਵ ਪੈਦਾ ਕਰਦੀ ਹੈ, ਜੋ ਸਮਾਜ ਦੇ ਸਾਰੇ ਵਰਗਾਂ ਦੇ ਦਰਸ਼ਕਾਂ ਨੂੰ ਪ੍ਰਭਾਵਿਤ ਕਰੇਗੀ।ਸ਼੍ਰੀ ਬਾਲੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਮਰਿਆਦਾ ਪੁਰਸ਼ੋਤਮ ਭਗਵਾਨ ਰਾਮ ਦੇ ਜੀਵਨ, ਆਦਰਸ਼ਾਂ ਅਤੇ ਸਦੀਵੀ ਸੰਦੇਸ਼ ‘ਤੇ ਅਧਾਰਤ ਇਸ ਸ਼ਾਨਦਾਰ ਪੇਸ਼ਕਾਰੀ ਦੇ ਗਵਾਹ ਬਣਨ।ਪ੍ਰੈਸ ਕਾਨਫਰੰਸ ਦੌਰਾਨ ਡਾਇਰੈਕਟਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸੰਜੀਵ ਤਿਵਾੜੀ ਅਤੇ ਸਨਾਤਨ ਸੇਵਾ ਸੰਮਤੀ ਤੋਂ ਵਿਜੇ ਸ਼ਰਮਾ ਵੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MRSPTU ਵੱਲੋਂ ਸ਼ਾਨਦਾਰ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ ਨਾਲ ਨਵੇਂ ਵਿਦਿਆਰਥੀਆਂ ਦਾ ਸਵਾਗਤ…

Bathinda News: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (MRSPTU)...