DC Office ਦੀ ਸੀਨੀਅਰ ਸਹਾਇਕ 1,00,000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Date:

spot_img

Mohali News: DC Office; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਆਰ. ਆਈ. ਏ. ਸ਼ਾਖਾ, ਡੀ.ਸੀ ਦਫ਼ਤਰ ਐਸ ਏ ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ,ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚਿਤ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉Punjab Cabinet ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਸਕਾਈ ਰੌਕ ਵੈਲਫੇਅਰ ਸੁਸਾਇਟੀ, ਸੈਕਟਰ 111/112, ਮੋਹਾਲੀ ਵਿਖੇ ਨਿਲਾਮੀ ਪਲਾਟ ਦਿਵਾਉਣ ਬਦਲੇ 8,00,000 ਰੁਪਏ ਬਤੌਰ ਰਿਸ਼ਵਤ ਮੰਗੇ ਸਨ। ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਐਸ. ਏ. ਐਸ. ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਐਸ. ਏ. ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Aam Aadmi Party ਪੰਜਾਬ ਵੱਲੋਂ ਅਹੁਦੇਦਾਰਾਂ ਦਾ ਐਲਾਨ, ਦੇਖੋ ਲਿਸਟ

Aam Aadmi Party ਨੇ ਵੱਖ-ਵੱਖ ਹਲਕਿਆਂ ਦੇ ਹਲਕਾ ਸੰਗਠਨ...

Punjab Cabinet ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!

Chandigarh News: Punjab Cabinet (ਪੰਜਾਬ ਕੈਬਨਿਟ) ਦੀ ਇੱਕ ਅਹਿਮ...