Punjab Congress ‘ਚ ‘ਪੋਸਟਰ ਜੰਗ’ ਹੋਰ ਤੇਜ਼ ਹੋਈ, ਹੁਣ ‘ਚੰਨੀ’ ਦੇ ਪੋਸਟਰ ਲੱਗੇ

Date:

spot_img

Punjab News: Punjab Congress ‘ਚ ਕੁਰਸੀ ਨੂੰ ਲੈ ਕੇ ਸ਼ੁਰੂ ਹੋਈ ਸਿਆਸੀ ਖਿੱਚੋਤਾਣ ਖਤਮ ਹੋਣ ਦਾ ਨਾਮ ਨਹੀਂ ਲੈ ਰਹੀ ਹੈ। ਪਿਛਲੇ ਮਹੀਨੇ ਕਾਂਗਰਸ ਹਾਈ ਕਮਾਂਡ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਸੌਪੇ ਜਾਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਵੱਲੋਂ ਕੀਤੀ ਜਾ ਰਹੀ ਵਿਰੋਧਤਾ ਇਨੀਂ ਦਿਨੀਂ ਪੂਰੀ ਖੁੱਲ ਕੇ ਸਾਹਮਣੇ ਆਉਂਦੀ ਵਿਖਾਈ ਦੇਖ ਦੇ ਰਹੀ ਹੈ। ਇਸ ਦੇ ਨਾਲ ਹੀ ਹੁਣ ਦੋਨਾਂ ਧਿਰਾਂ ਵਿਚਕਾਰ ਪੋਸਟਰ ਜੰਗ ਵੀ ਚਰਮ ਸੀਮਾ ‘ਤੇ ਪੁੱਜ ਗਈ ਹੈ। ਪਿਛਲੇ ਦਿਨੀ ਸ਼੍ਰੀ ਮੁਕਤਸਰ ਸਾਹਿਬ ਦੇ ਵਿੱਚ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਦੇ ਲੱਗੇ ਪੋਸਟਰਾਂ ਤੋਂ ਬਾਅਦ ਹੁਣ ਚਰਨਜੀਤ ਸਿੰਘ ਚੰਨੀ ਦੇ ਪੋਸਟਰ ਲੱਗਣੇ ਸ਼ੁਰੂ ਹੋ ਗਏ ਹਨ। ਜਿਸ ਦੇ ਵਿੱਚ ਉਹਨਾਂ ਦੇ ਭਾਜਪਾ ਦੇ ਨਾਲ ਮਿਲੇ ਹੋਣ ਦਾ ਦਾਅਵਾ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ 👉⁠ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਗੁਰਬਾਣੀ ਨੂੰ ਮੁਫ਼ਤ ਸਾਰੇ ਚੈਨਲਾਂ ‘ਤੇ ਪ੍ਰਸਾਰਣ ਦੀ ਕੀਤੀ ਮੰਗ

ਫਿਰੋਜਪੁਰ ਵਿੱਚ ਲੱਗੇ ਪੋਸਟਰਾਂ ਵਿੱਚ ਜਿੱਥੇ ਚਰਨਜੀਤ ਸਿੰਘ ਚੰਨੀ ਨੂੰ ਖ਼ਾਕੀ ਨਿੱਕਰ ਅਤੇ ਚਿੱਟੀ ਕਮੀਜ਼ ਦੇ ਵਿੱਚ ਦਿਖਾ ਕੇ ਉਸ ਉੱਪਰ ਆਰਐਸਐਸ ਲਿਖਿਆ ਹੋਇਆ ਸੀ, ਉੱਥੇ ਹੁਣ ਅੰਮ੍ਰਿਤਸਰ ਦੇ ਵਿੱਚ ਵੀ ਉਹਨਾਂ ਦੇ ਭਾਜਪਾ ਨਾਲ ਮਿਲੇ ਹੋਣ ਦੇ ਦਾਅਵੇ ਕਰਨ ਵਾਲੇ ਪੋਸਟਰ ਲੱਗੇ ਹਨ। ਹਾਲਾਂਕਿ ਇਹਨਾਂ ਪੋਸਟਰਾਂ ਨੂੰ ਲਗਾਉਣ ਵਾਲੇ ਸਾਹਮਣੇ ਨਹੀਂ ਆ ਰਹੇ ਪ੍ਰੰਤੂ ਚਰਚਾ ਇਹੀ ਹੈ ਕਿ ਦੋਨਾਂ ਗੁੱਟਾਂ ਵੱਲੋਂ ਇੱਕ ਦੂਜੇ ਨੂੰ ਨੀਵਾਂ ਦਿਖਾਉਣ ਦੇ ਲਈ ਅਜਿਹੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਪੁਨਰਗਠਨ ਦੌਰਾਨ ਜਿੱਥੇ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਸੀ ਉੱਥੇ ਪ੍ਰਤਾਪ ਸਿੰਘ ਬਾਜਵਾ ਨੂੰ ਮੁੜ ਵਿਰੋਧੀ ਧਿਰ ਦੇ ਨੇਤਾ ਵਜੋਂ ਬਰਕਰਾਰ ਰੱਖਦਿਆਂ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦੀ ਜਿੰਮੇਵਾਰੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ 👉DC Office ਦੀ ਸੀਨੀਅਰ ਸਹਾਇਕ 1,00,000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪ੍ਰੰਤੂ ਚੰਨੀ ਨੇ ਇਸ ਜਿੰਮੇਵਾਰੀ ਨੂੰ ਅਸਿੱਧੇ ਢੰਗ ਨਾਲ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਵੱਖਰੀਆਂ ਮੀਟਿੰਗਾਂ ਕਰਕੇ ਰਾਜਾ ਵੜਿੰਗ ਨੂੰ ਮੁੜ ਪ੍ਰਧਾਨਗੀ ਸੌਂਪਣ ਦੇ ਫੈਸਲੇ ਦਾ ਵਿਰੋਧ ਕੀਤਾ ਗਿਆ ਸੀ। ਇਸ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਵੱਲੋਂ ਮਾਮਲੇ ਨੂੰ ਠੰਡਾ ਕਰਨ ਲਈ ਦਿੱਲੀ ਦੇ ਵਿੱਚ ਮੀਟਿੰਗ ਵੀ ਕੀਤੀ ਪ੍ਰੰਤੂ ਇਸ ਦਾ ਸਿੱਟਾ ਨਹੀਂ ਨਿਕਲਿਆ ਅਤੇ ਹੁਣ ਭੁਪੇਸ਼ ਬਘੇਲ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਵੱਲੋਂ ਹਰ ਬੂਥ ਤੇ ਕਾਂਗਰਸ ਮਜਬੂਤ ਨਾਂ ਹੇਠ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਸ਼ਮੂਲੀਅਤ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ। ਉੱਥੇ ਇਹਨਾਂ ਮੀਟਿੰਗਾਂ ਦੇ ਵਿੱਚ ਚੰਨੀ ਪੱਖੀ ਨਾਅਰੇਬਾਜ਼ੀ ਕਰਕੇ ਕਾਂਗਰਸ ਦੇ ਕਾਟੋ ਕਲੇਸ਼ ਨੂੰ ਹੋਰ ਹਵਾ ਦਿੱਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Nayab Singh Saini ने सपरिवार किए बांके बिहारी के दर्शन

बृज की पावन धरा वृंदावन में पूजा-अर्चना कर की...

⁠ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਗੁਰਬਾਣੀ ਨੂੰ ਮੁਫ਼ਤ ਸਾਰੇ ਚੈਨਲਾਂ ‘ਤੇ ਪ੍ਰਸਾਰਣ ਦੀ ਕੀਤੀ ਮੰਗ

Chandigarh News: ⁠ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਸਿੱਖ ਮਰਿਆਦਾ...