ਵਰਿੰਦਰ ਸ਼ਰਮਾ ਬਠਿੰਡਾ ਦੇਹਾਤੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਨਿਯੁਕਤ

Date:

spot_img

👉ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ ਨਿਯੁਕਤੀ
Bathinda News:ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਜ਼ਿਲ੍ਹਾ ਉਪ ਪ੍ਰਧਾਨ ਵਰਿੰਦਰ ਸ਼ਰਮਾ ਨੂੰ ਬਠਿੰਡਾ ਦੇਹਾਤੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪ੍ਰਦੇਸ਼ ਹਾਈਕਮਾਨ ਦੀ ਸਹਿਮਤੀ ਨਾਲ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ।ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਦੱਸਿਆ ਕਿ ਭਾਜਪਾ ਲਗਾਤਾਰ ਪਿੰਡਾਂ ਵਿੱਚ ਸੰਗਠਨਾਤਮਕ ਵਿਸਥਾਰ ਅਤੇ ਵਰਕਰਾਂ ਨੂੰ ਸਰਗਰਮ ਕਰਨ ਉੱਤੇ ਧਿਆਨ ਦੇ ਰਹੀ ਹੈ। ਇਸੇ ਕੜੀ ਵਿੱਚ ਵਰਿੰਦਰ ਸ਼ਰਮਾ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਰਮਾ ਹੁਣ ਬਠਿੰਡਾ ਦੇਹਾਤੀ ਹਲਕੇ ਨਾਲ ਸੰਬੰਧਿਤ ਗਤੀਵਿਧੀਆਂ ਅਤੇ ਸੰਗਠਨਾਤਮਕ ਕੰਮਾਂ ਦੀ ਰਿਪੋਰਟ ਸਿੱਧੀ ਜ਼ਿਲ੍ਹਾ ਪ੍ਰਧਾਨ ਨੂੰ ਪੇਸ਼ ਕਰਨਗੇ।ਵਰਿੰਦਰ ਸ਼ਰਮਾ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ਉੱਤੇ ਸਰਗਰਮ ਤੌਰ ’ਤੇ ਕੰਮ ਕਰਦੇ ਆ ਰਹੇ ਹਨ।

ਇਹ ਵੀ ਪੜ੍ਹੋ  Bathinda Police ਦੇ ਦੋ ਥਾਣੇਦਾਰ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਦੀ ਟੀਮ ਨੇ ਚੁੱਕੇ; SHO ‘ਤੇ ਵੀ ਉੱਠੀ ਉਂਗਲ!

ਪਾਰਟੀ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੇ ਤਜਰਬੇ ਅਤੇ ਸੰਗਠਨਾਤਮਕ ਯੋਗਤਾ ਦਾ ਲਾਭ ਬਠਿੰਡਾ ਦੇਹਾਤੀ ਵਿਧਾਨ ਸਭਾ ਖੇਤਰ ਨੂੰ ਮਿਲੇਗਾ ਅਤੇ ਪਿੰਡ ਪੱਧਰ ’ਤੇ ਪਾਰਟੀ ਹੋਰ ਵੱਧ ਮਜ਼ਬੂਤ ਹੋਵੇਗੀ।ਆਪਣੀ ਨਿਯੁਕਤੀ ’ਤੇ ਵਰਿੰਦਰ ਸ਼ਰਮਾ ਨੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ ਅਤੇ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਨਵੀਂ ਮਜ਼ਬੂਤੀ ਦਿੱਤੀ ਜਾਵੇਗੀ।
ਇਸ ਨਿਯੁਕਤੀ ਦਾ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੇ ਸਵਾਗਤ ਕੀਤਾ। ਪ੍ਰਦੇਸ਼ ਕਮੇਟੀ ਮੈਂਬਰ ਸ਼ਾਮ ਲਾਲ ਬਾਂਸਲ ਅਤੇ ਰਾਜੇਸ਼ ਨੋਨੀ, ਜ਼ਿਲ੍ਹਾ ਮਹਾਸਚਿਵ ਉਮੇਸ਼ ਸ਼ਰਮਾ ਅਤੇ ਨਵੀਨ ਸਿੰਗਲਾ, ਬਲੂਆਣਾ ਮੰਡਲ ਪ੍ਰਧਾਨ ਗੁਰਮੇਲ ਸਿੰਘ, ਸੰਗਤ ਮੰਡਲ ਪ੍ਰਧਾਨ ਰਾਣਾ ਸਰਪੰਚ, ਗਹਿਰੀ ਦੇਵੀ ਨਗਰ ਪ੍ਰਧਾਨ ਜਸਵਿੰਦਰ ਸਿੰਘ, ਦੀਪਕ ਕਲੋਈ, ਜ਼ਿਲਾ ਉਪ ਪ੍ਰਧਾਨ ਰੀਤੂ ਆਨੰਦ ਮਹਿਲਾ ਮੋਰਚਾ ਦੇ ਪ੍ਰਧਾਨ ਸਰੋਜ ਰਾਣੀ ਅਤੇ ਪੂਰਬ ਮੰਡਲ ਦੇ ਮਹਾਂ ਮੰਤਰੀ ਸੋਨੀਆ ਨੱਈਅਰ ਸਮੇਤ ਅਨੇਕਾਂ ਨੇਤਾਵਾਂ ਨੇ ਵਰਿੰਦਰ ਸ਼ਰਮਾ ਨੂੰ ਵਧਾਈਆਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਭਾਜਪਾ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕੱਢੇਗੀ ਤਿਰੰਗਾ ਯਾਤਰਾ

👉14 ਅਗਸਤ ਦੀ ਸ਼ਾਮ ਨੂੰ ਸ਼ਹਿਰ ਵਿੱਚ ਨਿਕਲੇਗੀ ਯਾਤਰਾ,...

Guru Kashi University ਵੱਲੋਂ “ ਨਸ਼ਾ ਮੁਕਤ ਯੁਵਾ” ਪ੍ਰੋਗਰਾਮ ਦਾ ਆਯੋਜਨ

Talwandi Sabo News:ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ...