Guru Kashi University ਵੱਲੋਂ “ ਨਸ਼ਾ ਮੁਕਤ ਯੁਵਾ” ਪ੍ਰੋਗਰਾਮ ਦਾ ਆਯੋਜਨ

Date:

spot_img

Talwandi Sabo News:ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਸਿਤ ਭਾਰਤ ਸੰਕਲਪ-ਅਭਿਆਨ ਤਹਿਤ “ਨਸ਼ਾ ਮੁਕਤ ਯੁਵਾ” ਜਾਗਰੂਕਤਾ ਪ੍ਰੋਗਰਾਮ ਅਧੀਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਸੰਬੋਧਨ ਦਾ ਸਿੱਧਾ ਪ੍ਰਸਾਰਨ ਸੁਣਾਇਆ ਗਿਆ। ਇਸ ਮੌਕੇ ਨਿਰਦੇਸ਼ਕ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਐੱਨ.ਐੱਸ.ਐੱਸ. ਕੁਆਰਡੀਨੇਟਰ, ਨਰਿੰਦਰ ਕੌਰ, ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹੁੰਮ-ਹੁਮਾਕੇ ਹਾਜ਼ਰ ਹੋਏ। ਪ੍ਰਧਾਨ ਮੰਤਰੀ  ਦੇ ਸੰਬੋਧਨ ਤੋਂ ਤੁਰੰਤ ਬਾਅਦ ਵਿਦਿਆਰਥੀਆਂ ਨੇ ਨਸ਼ਾ ਨਾ ਕਰਨ ਅਤੇ ਹੋਰਨਾਂ ਨੂੰ ਵੀ ਅਜਿਹਾ ਕਰਨ ਦਾ ਸੰਕਲਪ ਦੁਆਇਆ।

ਇਹ ਵੀ ਪੜ੍ਹੋ  Bathinda Police ਦੇ ਦੋ ਥਾਣੇਦਾਰ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਦੀ ਟੀਮ ਨੇ ਚੁੱਕੇ; SHO ‘ਤੇ ਵੀ ਉੱਠੀ ਉਂਗਲ!

ਇਸ ਮੌਕੇ ਨਿਰਦੇਸ਼ਕ ਵਿਦਿਆਰਥੀ ਭਲਾਈ ਸਿੱਧੂ ਨੇ ਕਿਹਾ ਕਿ ਵਿਕਸਿਤ ਭਾਰਤ ਦੀ ਉਸਾਰੀ ਲਈ ਨੌਜਵਾਨ ਨਸ਼ਿਆਂ ਦੇ ਸੇਵਨ ਤੋਂ ਪਰ੍ਹੇ ਰਹਿ ਕੇ ਹੀ ਸਿਰਜਨਾਤਮਕ ਭੂਮਿਕਾ ਨਿਭਾ ਸਕਦੇ ਹਨ। ਉਹਨਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ, ਇਸ ਲਈ ਉਨੱਤ ਤੇ ਨਿਗਰ ਸਮਾਜ ਦੇ ਨਿਰਮਾਣ ਵਿੱਚ ਉਹਨਾਂ ਨੂੰ ਆਪਣੇ ਹੁਨਰ ਅਤੇ ਸ਼ਕਤੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਉਹਨਾਂ ਹਾਜ਼ਰੀਨ ਨੂੰ ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਸ਼ੈਲੀ ਅਪਨਾਉਣ ਲਈ ਪ੍ਰੇਰਿਤ ਕੀਤਾ।ਐੱਨ.ਐੱਸ.ਐੱਸ. ਕੁਆਰਡੀਨੇਟਰ ਮੈਡਮ ਕੌਰ ਨੇ ਵਰਸਿਟੀ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਵਲੰਟੀਅਰਾਂ ਵੱਲੋਂ ਨਸ਼ਾ ਮੁਕਤ ਸਮਾਜ ਲਈ ਆਲੇ-ਦੁਆਲ਼ੇ ਦੇ ਪਿੰਡਾਂ ਵਿੱਚ ਨਸ਼ਾ ਮੁਕਤ ਜਾਗਰੂਕਤਾ-ਰੈਲੀਆਂ , ਸੈਮੀਨਾਰ ਅਤੇ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ ਹੈ। ਪ੍ਰੋਗਰਾਮ ਰਾਸ਼ਟਰੀ- ਗਾਣ ਨਾਲ ਸਮਾਪਤ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਭਾਜਪਾ ਆਜ਼ਾਦੀ ਦਿਵਸ ਦੇ ਮੌਕੇ ‘ਤੇ ਕੱਢੇਗੀ ਤਿਰੰਗਾ ਯਾਤਰਾ

👉14 ਅਗਸਤ ਦੀ ਸ਼ਾਮ ਨੂੰ ਸ਼ਹਿਰ ਵਿੱਚ ਨਿਕਲੇਗੀ ਯਾਤਰਾ,...

ਵਰਿੰਦਰ ਸ਼ਰਮਾ ਬਠਿੰਡਾ ਦੇਹਾਤੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਨਿਯੁਕਤ

👉ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀ...