Punjab ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

Date:

spot_img

ਨਵੇਂ ਰਾਸ਼ਨ ਕਾਰਡਾਂ ਲਈ ਪੋਰਟਲ 11 ਅਗਸਤ ਤੱਕ ਖੁੱਲ੍ਹਾ; 14,000 ਤੋਂ ਵੱਧ ਡਿਪੂਆਂ ਉੱਤੇ ਈਪੋਸ ਮਸ਼ੀਨਾਂ ਨਾਲ ਵੰਡੇ ਜਾਣ ਵਾਲੇ ਅਨਾਜ ਵਿੱਚ ਆਈ ਪਾਰਦਰਸ਼ਿਤਾ
ਰਾਸ਼ਨ ਡਿਪੂਆਂ ਵਿਖੇ ਪੰਜਾਬ ਸਰਕਾਰ ਦੀ ਲੋਕ ਪੱਖੀ ਪਹਿਲ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ
Chandigarh News:ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) 2013 ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਰਾਸ਼ਨ (ਕਣਕ) ਦੀ ਪ੍ਰਾਪਤੀ ਤੋਂ ਵਾਂਝਾ ਨਾ ਰਹੇ। ਇਹ ਰਾਸ਼ਨ, ਪ੍ਰਾਇਓਰਿਟੀ ਹਾਊਸਹੋਲਡ ਸਕੀਮ ਅਤੇ ਅੰਤਿਓਦਿਆ ਅੰਨ ਯੋਜਨਾ ਤਹਿਤ ਦਿੱਤਾ ਜਾ ਰਿਹਾ ਹੈ।ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀ ਦੇਣ ਲਈ ਪੋਰਟਲ https://Ercms.punjab.gov.in 11 ਅਗਸਤ ਤੱਕ ਖੁੱਲ੍ਹਾ ਹੈ। ਇਸ ਤੋਂ ਇਲਾਵਾ ਲੋਕ ਦਫ਼ਤਰਾਂ ਵਿੱਚ ਜਾ ਕੇ ਮੈਨੂਅਲ ਤੌਰ ‘ਤੇ ਵੀ ਅਰਜ਼ੀ ਦੇ ਸਕਦੇ ਹਨ।

ਇਹ ਵੀ ਪੜ੍ਹੋ  Vigilance Bureau ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਕਿਸੇ ਵੀ ਮੁਸ਼ਕਲ ਜਾਂ ਜਾਣਕਾਰੀ ਲਈ ਲੋਕ ਆਪਣੇ ਸਬੰਧਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 14,000 ਤੋਂ ਵੱਧ ਰਾਸ਼ਨ ਡਿਪੂ ਹਨ ਅਤੇ ਸਾਰੇ ਹੀ ਈ ਪੋਸ ਮਸ਼ੀਨਾਂ ਨਾਲ ਲੈਸ ਹਨ ਅਤੇ ਇਨ੍ਹਾਂ ਮਸ਼ੀਨਾਂ ਰਾਹੀਂ ਡਿਪੂਆਂ ਉੱਤੇ ਵੰਡੇ ਜਾਣ ਵਾਲੇ ਅਨਾਜ ਵਿੱਚ ਪਾਰਦਰਸ਼ਿਤਾ ਆਈ ਹੈ।ਸ਼੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਅਜਿਹੇ 2,800 ਹੋਰ ਡਿਪੂ ਵੰਡੇ ਗਏ ਹਨ।ਇਸ ਤੋਂ ਇਲਾਵਾ ਹੁਣ ਡਿਪੂਆਂ ਵਿਖੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਮਿਲਣ ਵਾਲੀ ਕਣਕ ਤੋਂ ਛੁੱਟ ਪੰਜਾਬ ਸਰਕਾਰ ਦੀ ਇੱਕ ਬੇਹੱਦ ਮਹੱਤਵਪੂਰਨ ਲੋਕ ਪੱਖੀ ਪਹਿਲ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਪ੍ਰਤੀ ਕਿੱਟ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰੋਂ ਦਾ ਤੇਲ ਸ਼ਾਮਿਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

राइस मिलर्स को दिया जाएगा 30 जून 2025 तक का बोनस: मुख्यमंत्री

👉मुख्यमंत्री श्री नायब सिंह सैनी ने कस्टम मिल्ड राइस...

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

👉ਪੰਜਾਬ ਰਾਜ ਵਿੱਚ ਐਸ.ਆਈ.ਆਰ.2026 ਅਧੀਨ ਦਾਅਵਿਆਂ ਅਤੇ ਇਤਰਾਜਾਂ ਦੇਣ...