Bathinda News: ਸੰਯੁਕਤ ਕਿਸਾਨ ਮੋਰਚਾ ਜਿਲ੍ਹਾ ਬਠਿੰਡਾ ਦੀ ਮੀਟਿੰਗ ਜਮੂਹਰੀ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ 10 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਦੇ ਪ੍ਰੋਗਰਾਮ ਦੀ ਤਿਆਰੀ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਹੋਇਆ 10 ਅਗਸਤ ਨੂੰ ਡੀਸੀ ਦਫ਼ਤਰ ਬਠਿੰਡਾ ਸਾਮਣੇ ਵੱਡੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ 👉Rahul Gandhi ਵੱਲੋਂ Capt Amarinder singh ਦੀ ਕੀਤੀ ਤਾਰੀਫ਼ ਦੇ Punjab ‘ਚ ਚਰਚੇ, ਦੇਖੋ ਵੀਡੀਓ
ਮੁੱਖ ਮੰਗਾਂ ਮੁਕਤ ਵਪਾਰ ਸਮਝੌਤਾ ਰੱਦ ਕਰੋ, ਬਿਜਲੀ ਸੋਧ ਬਿਲ ਰੱਦ ਕਰੋ, ਬੀਜ ਸੋਧ ਬਿਲ ਰੱਦ ਕਰੋ, ਕਿਸਾਨਾਂ ਦਾ ਕਰਜ਼ਾ ਮਾਫ਼ ਕੀਤਾ ਜਾਵੇ। ਮੀਟਿੰਗ ਵਿੱਚ ਬੀ ਕੇ ਯੂ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਸੰਗਾਰਾ ਸਿੰਘ ਮਾਨ, ਬੀ ਕੇ ਯੂ ਡਕੌਂਦਾ ਧਨੇਰ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਸਵਰਨ ਸਿੰਘ ਪੂਲੀ, ਜਮੂਹਰੀ ਕਿਸਾਨ ਸਭਾ ਦੇ ਜਿਲ੍ਹਾ ਪ੍ਰੈਸ ਸਕੱਤਰ ਸਰਬ ਧਾਲੀਵਾਲ, ਬੀ ਕੇ ਯੂ ਏਕਤਾ ਮਾਲਵਾ ਦੇ ਹਰਵਿੰਦਰ ਸਿੰਘ ਬੱਲੋ, ਕੁੱਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਆਗੂ ਜਸਵੀਰ ਸਿੰਘ ਸ਼ਾਮਲ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




