👉700 ਐਮ.ਐਮ. ਆਰ.ਸੀ.ਸੀ. ਐਚ.ਡੀ.ਪੀ. ਲਾਈਨ ਨਾਲ ਫੇਜ਼-7, ਫੇਜ਼-3ਬੀ2 ਸਮੇਤ ਆਸ-ਪਾਸ ਦੇ ਇਲਾਕਿਆਂ ਦੀ ਸੀਵਰੇਜ ਸਮੱਸਿਆ ਦਾ ਹੋਵੇਗਾ ਸਥਾਈ ਹੱਲ : ਵਿਧਾਇਕ ਕੁਲਵੰਤ ਸਿੰਘ
👉ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਅਤੇ ਕੌਂਸਲਰ ਪਰਮਜੀਤ ਸਿੰਘ ਕਾਹਲੋ ਨੂੰ ਦਿੱਤੀ ਵਧਾਈ
SAS Nagar News:ਐੱਸ ਏ ਐੱਸ ਨਗਰ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਫੇਜ਼-7 ਵਿਖੇ ਚਾਵਲਾ ਚੌਂਕ ਤੋਂ ਮਟੌਰ ਚੌਂਕ ਤੱਕ 700 ਐਮ.ਐਮ. ਆਰ.ਸੀ.ਸੀ. ਐਚ.ਡੀ.ਪੀ. ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ ‘ਤੇ ਲਗਭਗ 144.65 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਖੇਤਰ ਦੀ ਸੀਵਰੇਜ ਲਾਈਨ ਲੰਬੇ ਸਮੇਂ ਤੋਂ ਬੰਦ ਹੋਣ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਇਹ ਵੀ ਪੜ੍ਹੋ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ
ਨਵੀਂ ਪਾਈਪ ਲਾਈਨ ਵਿਛਾਏ ਜਾਣ ਨਾਲ ਫੇਜ਼-7, ਫੇਜ਼-3ਬੀ2 ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣੇਗਾ।ਉਨ੍ਹਾਂ ਕਿਹਾ ਕਿ ਉੱਚ ਗੁਣਵੱਤਾ ਵਾਲੀ ਨਵੀਂ ਸੀਵਰੇਜ ਲਾਈਨ ਵਿਛਾਏ ਜਾਣ ਨਾਲ ਆਉਣ ਵਾਲੇ 60 ਤੋਂ 70 ਸਾਲਾਂ ਤੱਕ ਇਸ ਖੇਤਰ ਵਿੱਚ ਸੀਵਰੇਜ ਨਾਲ ਸਬੰਧਤ ਕਿਸੇ ਵੱਡੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਵਿਧਾਇਕ ਕੁਲਵੰਤ ਸਿੰਘ ਨੇ ਇਸ ਮਹੱਤਵਪੂਰਨ ਪ੍ਰਾਜੈਕਟ ਲਈ ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਮਿਊਂਸਿਪਲ ਕੌਂਸਲਰ ਪਰਮਜੀਤ ਸਿੰਘ ਕਾਹਲੋ ਅਤੇ ਸਮੁੱਚੀ ਮਿਊਂਸਿਪਲ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਲਗਨ ਅਤੇ ਯਤਨਾਂ ਸਦਕਾ ਲੋਕਾਂ ਨੂੰ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਤੋਂ ਸਥਾਈ ਰਾਹਤ ਮਿਲਣ ਜਾ ਰਹੀ ਹੈ।
ਇਹ ਵੀ ਪੜ੍ਹੋ Canada ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਭਰੋਸੇ ‘ਤੇ ਖਰਾ ਉਤਰਦਿਆਂ ਸਰਕਾਰ ਲੋਕ ਭਲਾਈ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਨਾਗਰਿਕਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।ਇਸ ਮੌਕੇ ਮੇਅਰ ਸਰਬਜੀਤ ਸਿੰਘ ਸਮਾਣਾ, ਮਿਊਂਸਿਪਲ ਕੌਂਸਲਰ ਪਰਮਜੀਤ ਸਿੰਘ ਕਾਹਲੋ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




