Bathinda Police ਨੇ ਪਾਰਕਿੰਗ ਲਾਈਨਾਂ ਤੋਂ ਬਾਹਰ ਖੜ੍ਹੇ ਵਹੀਕਲਾਂ ਦੇ ਕੱਟੇ ਆਨਲਾਈਨ ਚਲਾਨ

Date:

spot_img

Bathinda News: Bathinda Police; ਬਠਿੰਡਾ ਦੀ ਟ੍ਰੈਫਿਕ ਪੁਲਿਸ ਨੇ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵੱਡੀ ਕਾਰਵਾਈ ਵਿੱਢ ਦਿੱਤੀ ਹੈ। ਸ਼ਨੀਵਾਰ ਨੂੰ ਟ੍ਰੈਫਿਕ ਇੰਚਾਰਜ਼ ਮੇਜ਼ਰ ਸਿੰਘ ਦੀ ਅਗਵਾਈ ਹੇਠ ਪਾਰਕਿੰਗ ਲਾਈਨਾਂ ਤੋਂ ਬਾਹਰ ਖੜ੍ਹੇ ਵਹੀਕਲਾਂ ਦੇ ਆਨਲਾਈਨ ਚਲਾਨ ਕੱਟੇ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਕਾਰਨ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਸੜਕਾਂ ‘ਤੇ ਟ੍ਰੈਫਿਕ ਜਾਮ ਦੀ ਸਥਿਤੀ ਪੈਦਾ ਹੋ ਸਕਦੀ ਹੈ। ਜਿਸਦੇ ਚੱਲਦੇ ਆਵਾਜਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨੂੰ ਰੋਕਣ ਲਈ ਇਹ ਵਿਸ਼ੇਸ਼ ਕਾਰਵਾਈ ਕੀਤੀ ਜਾ ਰਹੀ ਹੈ। ਇੰਚਾਰਜ ਟ੍ਰੈਫਿਕ ਪੁਲਿਸ ਏਐਸਆਈ ਮੇਜਰ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਹਨ ਕੇਵਲ ਨਿਰਧਾਰਤ ਪਾਰਕਿੰਗ ਸਥਾਨਾਂ ‘ਤੇ ਹੀ ਪਾਰਕ ਕਰਨ ਅਤੇ ਸੜਕ ‘ਤੇ ਗਲਤ ਥਾਂ ਵਾਹਨ ਖੜ੍ਹਾ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸੁਚਾਰੂ ਟ੍ਰੈਫਿਕ ਵਿਵਸਥਾ ਅਤੇ ਸੁਰੱਖਿਅਤ ਸੜਕਾਂ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related