👉ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ ਫੈਲੀਸਿਟੀ ਟਰੂਪ ਨਾਲ ਕੀਤੀ ਪੇਸ਼ਕਾਰੀ
👉ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 41 ਸ਼ੋਅ ਕਰਵਾਏ ਜਾਣਗੇ : ਮਨੀਸ਼ ਸਿਸੋਦੀਆ
👉ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਸੰਗਰੂਰ, ਹੁਸ਼ਿਆਰਪੁਰ ਅਤੇ ਪੰਜਾਬ ਦੇ ਹੋਰ ਸਥਾਨਾਂ ’ਤੇ ਹੋਣਗੇ ਸ਼ੋਅ
Bathinda News: ਪੰਜਾਬ ਸਰਕਾਰ ਵੱਲੋਂ ਅੱਜ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਨਾਟਕ ਦੇ ਦੋ ਸ਼ੋਅ ਕਰਵਾਏ ਗਏ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਜੋਸ਼ ਭਰਪੂਰ ਪੇਸ਼ਕਾਰੀ ਦੌਰਾਨ ਦਰਸ਼ਕਾਂ ਵਿੱਚ ਸ਼ਮੂਲੀਅਤ ਕੀਤੀ, ਜਿਸ ਵਿੱਚ ਭਗਵਾਨ ਸ੍ਰੀ ਰਾਮ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਬੇਹੱਦ ਖੂਬਸੂਰਤੀ ਨਾਲ ਜੀਵੰਤ ਕੀਤਾ ਗਿਆ। ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ ਮੁੱਖ ਭੂਮਿਕਾਵਾਂ ਵਿੱਚ ਫੈਲੀਸਿਟੀ ਦੇ 150 ਟਰੂਪ ਮੈਂਬਰਾਂ ਨਾਲ ਪੇਸ਼ਕਾਰੀ ਕੀਤੀ।
ਇਹ ਵੀ ਪੜ੍ਹੋ 👉CM Bhagwant Singh Mann ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ
ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਭਗਵਾਨ ਸ੍ਰੀ ਰਾਮ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ, ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਅਤੇ ਥੀਏਟਰ ਦੇ ਸ਼ਕਤੀਸ਼ਾਲੀ ਮਾਧਿਅਮ ਰਾਹੀਂ ਸੱਚ, ਨਿਆਂ, ਦਇਆ ਅਤੇ ਏਕਤਾ ਦਾ ਸੰਦੇਸ਼ ਫੈਲਾਉਣਾ ਹੈ।ਇਸ ਪਹਿਲਕਦਮੀ ਰਾਹੀਂ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਪੱਧਰੀ ਸੱਭਿਆਚਾਰਕ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਦੌਰਾਨ 12 ਸ਼ਹਿਰਾਂ ਵਿੱਚ 41 ਮੁਫ਼ਤ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ। ਇਸ ਦੀ ਉਦਘਾਟਨੀ ਪੇਸ਼ਕਾਰੀ ਮੋਹਾਲੀ ਵਿਖੇ ਹੋਈ ਸੀ, ਜਦਕਿ ਪੇਸ਼ਕਾਰੀਆਂ 12 ਸ਼ਹਿਰਾਂ, ਮੋਹਾਲੀ, ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਖੰਨਾ ਵਿਖੇ ਵੀ ਕਰਵਾਈਆਂ ਜਾਣਗੀਆਂ।ਸ੍ਰੀ ਸਿਸੋਦੀਆ ਨੇ ਕਿਹਾ ਕਿ ਪੇਸ਼ਕਾਰੀਆਂ ਮੁਫ਼ਤ ਰੱਖੀਆਂ ਗਈਆਂ ਹਨ ਤਾਂ ਜੋ ਸਮਾਜ ਦੇ ਹਰ ਵਰਗ ਦੇ ਲੋਕ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਅਤੇ ਆਦਰਸ਼ਾਂ ਤੋਂ ਜਾਣੂ ਹੋ ਸਕਣ ਅਤੇ ਪ੍ਰੇਰਣਾ ਲੈ ਸਕਣ।
ਪ੍ਰੋਗਰਾਮ ਦੇ ਉਦੇਸ਼ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮਕਸਦ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨੂੰ ਉਤਸ਼ਾਹਿਤ ਕਰਕੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਨਾ ਅਤੇ ਵਿਸ਼ਵ ਪੱਧਰੀ ਥੀਏਟਰ ਕਲਾ ਦੀ ਉੱਤਮਤਾ ਨੂੰ ਪ੍ਰਦਰਸ਼ਿਤ ਕਰਨਾ ਹੈ।ਉਨ੍ਹਾਂ ਕਿਹਾ, “ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿ ਅਜਿਹੇ ਪ੍ਰੋਗਰਾਮ ਸਨਾਤਨ ਧਰਮ ਦੀਆਂ ਸਿੱਖਿਆਵਾਂ ਨੂੰ ਲੋਕਾਂ ਦੇ ਹੋਰ ਨੇੜੇ ਲੈ ਕੇ ਆਉਣ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸਦੀਵੀ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ।” ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਜ਼ਿਲ੍ਹਾ ਪੁਲੀਸ ਮੁਖੀ ਡਾ. ਜਯੋਤੀ ਯਾਦਵ ਬੈਂਸ, ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਮੇਅਰ ਨਗਰ ਨਿਗਮ ਪਦਮਜੀਤ ਸਿੰਘ ਮਹਿਤਾ, ਚੇਅਰਮੈਨ ਨਵਦੀਪ ਸਿੰਘ ਜੀਦਾ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਚੇਅਰਮੈਨ ਰਾਕੇਸ਼ ਪੁਰੀ, ਹਲਕਾ ਇੰਚਾਰਜ ਬਠਿੰਡਾ ਦਿਹਾਤੀ ਗੋਪਾਲ ਸਿੰਘ, ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਨੀਲ ਗਰਗ, ਚੇਅਰਮੈਨ,ਚੇਅਰਮੈਨ ਬਲਜੀਤ ਬੱਲੀ,ਚੇਅਰਮੈਨ ਅਮਨਦੀਪ ਸਿੰਘ ਰਾਜਨ, ਚੇਅਰਮੈਨ ਹਰਦੀਪ ਸਿੰਘ ਸਰਾਂ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




