Punjab Police ਵੱਲੋਂ ISI ਸਮਰਥਕ ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ; ਹੈਂਡ ਗ੍ਰਨੇਡ ਸਮੇਤ ਇੱਕ ਕਾਬੂ

Date:

spot_img

Jalandhar News: Punjab Police; ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਐਸ.ਬੀ.ਐਸ. ਨਗਰ ਪੁਲਿਸ ਨਾਲ ਮਿਲਕੇ ਚਲਾਏ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਆਈ.ਐੱਸ.ਆਈ. ਸਮਰਥਿਤ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਅਪਰੇਸ਼ਨ ਦੌਰਾਨ ਪੁਲਿਸ ਨੇ ਇਸ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਉਸਦੇ ਕੋਲੋਂ 86-ਪੀ ਹੈਂਡ ਗ੍ਰਨੇਡ ਵੀ ਬਰਾਮਦ ਕੀਤਾ ਹੈ, ਜਿਸਦੇ ਨਾਲ ਪੰਜਾਬ ਦੇ ਵਿਚ ਇੱਕ ਯੋਜਨਾਬੱਧ ਹਮਲੇ ਨੂੰ ਅੰਜ਼ਾਮ ਦਿੱਤੇ ਜਾਣ ਦੀ ਸੰਭਾਵਨਾ ਸੀ।

ਇਹ ਵੀ ਪੜ੍ਹੋ 👉ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ; ਆਊਟਸੋਰਸਡ ਮੁਲਾਜਮਾਂ ਲਈ ਆਵੇਗਾ ਬਿੱਲ!

ਪੁਲਿਸ ਦੇ ਇੱਕ ਬੁਲਾਰੇ ਨੇ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਕਥਿਤ ਤੌਰ ‘ਤੇ ਵਿਦੇਸ਼-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਆਦਮਪੁਰ, ਜਲੰਧਰ ਨੇੜੇ ਇੱਕ ਡੀ.ਐਲ.ਬੀ ਤੋਂ ਗ੍ਰਨੇਡ ਪ੍ਰਾਪਤ ਕੀਤਾ ਸੀ।ਇਹ ਮਾਡਿਊਲ ਬੱਬਰ ਖਾਲਸਾ (ਇੰਟਰਨੈਸ਼ਨਲ) ਦੇ ਨਾਲ ਜੁੜਿਆ ਹੋਇਆ।

ਇਹ ਵੀ ਪੜ੍ਹੋ 👉ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ

ਇਸ ਸਬੰਧ ਵਿਚ ਪੁਲਿਸ ਵੱਲੋਂ ਥਾਣਾ ਸਦਰ ਨਵਾਂਸ਼ਹਿਰ, ਐਸ.ਬੀ.ਐਸ.ਨਗਰ ਵਿਖੇ ਬੀ.ਐਨ.ਐਸ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਟੀਮਾਂ ਵੱਲੋਂ ਇਸ ਮਾਮਲੇ ਵਿਚ ਤਹਿ ਤੱਕ ਜਾਣ ਲਈ ਵਿਦੇਸ਼ੀ ਹੈਂਡਲਰਾਂ, ਸਥਾਨਕ ਸਹਾਇਤਾ ਨੈੱਟਵਰਕ, ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ, ਅਤੇ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ; ਆਊਟਸੋਰਸਡ ਮੁਲਾਜਮਾਂ ਲਈ ਆਵੇਗਾ ਬਿੱਲ!

Punjab News: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ...

‘ਆਪ’ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ, 117 ਹਲਕਿਆਂ ‘ਚ ਬੂਥ ਪੱਧਰੀ ਤਿਆਰੀਆਂ ਸ਼ੁਰੂ

👉ਮਨੀਸ਼ ਸਿਸੋਦੀਆ ਨੇ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ...

ਬਠਿੰਡਾ ‘ਚ ‘ਹਮਾਰੇ ਰਾਮ’ ਨਾਟਕ ਦੀ ਸਫ਼ਲ ਪੇਸ਼ਕਾਰੀ

👉ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ...