CIA Fazilka ਦੀ ਟੀਮ ਵੱਲੋਂ ਡੇਢ ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

Date:

spot_img

Fazilka News: CIA Fazilka ਦੀ ਟੀਮ ਨੇ ਨਸ਼ਾਂ ਤਸਕਰਾਂ ਵਿਰੁਧ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਤਹਿਤ ਵੱਡੀ ਕਾਰਵਾਈ ਕਰਦਿਆਂ ਕਾਰ ਸਵਾਰ ਦੋ ਨਸ਼ਾ ਤਸਕਰਾਂ ਨੂੰ ਡੇਢ ਕਿਲੋਂ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਫ਼ਾਜਲਿਕਾ ਗਗਨਅਜੀਤ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਇੰਚਾਰਜ ਸੀ.ਆਈ.ਏ ਇੰਸਪੈਕਟਰ ਸੁਨੀਲ ਕੁਮਾਰ ਦੀ ਨਿਗਰਾਨੀ ਹੇਠ ਐਸ.ਆਈ. ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਥਾਣਾ ਅਮੀਰ ਖਾਸ ਅਧੀਨ ਟੀ. ਪੁਆਇੰਟ ਪਿੰਡ ਸ਼ਮਸ਼ਦੀਨ ਚਿਸ਼ਤੀ ਨੇੜੇ ਮੌਜੂਦ ਸਨ ਤਾਂ ਇੱਕ ਮਾਰੂਤੀ ਅਰਟਿਗਾ ਕਾਰ (ਨੰਬਰ ਪੀ.ਬੀ—01ਸੀ—6870) ਤੇਜ ਰਫਤਾਰ ਵਿੱਚ ਆਉਂਦੀ ਦਿਖਾਈ ਦਿੱਤੀ, ਜਿਸਨੂੰ ਰੁਕਣ ਦਾ ਇਸ਼ਾਰਾ ਕਰਨ ‘ਤੇ ਕਾਰ ਚਾਲਕ ਨੇ ਪਿੱਛੇ ਭੱਜਣ ਦਾ ਯਤਨ ਕੀਤਾ। ਪ੍ਰੰਤੂ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ ‘ਤੇ ਕਾਰ ਨੂੰ ਰੋਕ ਕੇ ਕਾਰ ਚਾਲਕ ਅਤੇ ਉਸਦੇ ਸਾਥੀ ਨੂੰ ਕਾਬੂ ਕੀਤਾ। ਡੀ.ਐਸ.ਪੀ ਪੀ.ਬੀ.ਆਈ ਨੂੰ ਬੁਲਾ ਕੇ ਕਾਰ ਦੀ ਚੈਕਿੰਗ ਕੀਤੀ ਕੀਤੀ।

ਇਹ ਵੀ ਪੜ੍ਹੋ  Punjab Police ਵੱਲੋਂ ISI ਸਮਰਥਕ ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ; ਹੈਂਡ ਗ੍ਰਨੇਡ ਸਮੇਤ ਇੱਕ ਕਾਬੂ

ਚੈਕਿੰਗ ਦੌਰਾਨ ਪੁਲਿਸ ਪਾਰਟੀ ਨੂੰ ਕਾਰ ਦੀ ਕੰਡਕਟਰ ਸੀਟ ਦੇ ਹੇਠੋਂ ਇੱਕ ਕਾਲੇ ਰੰਗ ਦੇ ਮੋਮੀ ਲਿਫਾਫੇ ਵਿੱਚੋਂ 01 ਕਿਲੋ 500 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਤਸਕਰਾਂ ਦੀ ਪਹਿਚਾਣ ਕੁਲਬੀਰ ਸਿੰਘ ਅਤੇ ਰੋਬਿਨ ਸਿੰਘ ਦੋਵੇਂ ਵਾਸੀ ਮੱਲ੍ਹਾ ਥਾਣਾ ਵੈਰੋਵਾਲ, ਜਿਲ੍ਹਾ ਤਰਨਤਾਰਨ ਵਜੋਂ ਹੋਈ। ਇੰਨ੍ਹਾਂ ਦੇ ਖਿਲਾਫ ਮੁਕੱਦਮਾ ਨੰਬਰ 90 ਮਿਤੀ 09—8—2026 ਜੁਰਮ 21,29/61/85 ਐਨ.ਡੀ.ਪੀ.ਐਸ ਐਕਟ ਥਾਣਾ ਅਮੀਰ ਖਾਸ ਦਰਜ ਰਜਿਸਟਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਕਥਿਤ ਦੋਸ਼ੀਆਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਇੱਕ ਹੋਰ ਮਾਮਲੇ ਵਿਚ ਥਾਣਾ ਖੂਈ ਖੇੜਾ ਦੀ ਟੀਮ ਵੱਲੋਂ ਬਲਕਰਨ ਸਿੰਘ ਵਾਸੀ ਪਿੰਡ ਜੰਡ ਵਾਲਾ ਖਰਤਾ (ਥਾਣਾ ਸਦਰ ਫਾਜਿਲਕਾ) ਨੂੰ ਕਾਬੂ ਕੀਤਾ। ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋਂ 47.29 ਗਰਾਮ ਹੈਰੋਇਨ ਅਤੇ ਇੱਕ ਦੇਸੀ ਪਿਸਟਲ ਸਮੇਤ ਮੈਗਜੀਨ ਬਰਾਮਦ ਹੋਇਆ। ਜਿਸਦੇ ਖਿਲਾਫ ਮੁਕੱਦਮਾ ਨੰਬਰ 137 ਮਿਤੀ 09—8—2026 ਜੁਰਮ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਖੂਈ ਖੇੜਾ ਦਰਜ ਰਜਿਸਟਰ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸਦੇ ਵਿਰੁਧ ਪਹਿਲਾਂ ਵੀ ਵੱਖ ਵੱਖ ਥਾਣਿਆਂ ਵਿਚ ਅੱਧੀ ਦਰਜ਼ਨ ਦੇ ਕਰੀਬ ਮੁਕੱਦਮੇ ਦਰਜ਼ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Cabinet Minister Ranbir Gangwa की अगुवाई में निकली तिरंगा यात्रा

👉देश की आन-बान और शान का प्रतीक तिरंगा प्रत्येक...

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

👉ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ...

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

Sports News: ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ...