ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਨਾਲ ਮਿਲਿਆ ਸਨਮਾਨ ਤੇ ਨਵਾਂ ਆਤਮ-ਵਿਸ਼ਵਾਸ

Date:

spot_img

👉ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ; ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਭਰਪੂਰ ਸਮਰਥਨ
👉ਮਹਿਲਾਵਾਂ ਨੂੰ ਘਰਾਂ ਦੀਆਂ ਚਾਰਦੀਵਾਰੀਆਂ ਤੋਂ ਬਾਹਰ ਲਿਆ ਕੇ ਸਮਾਜਿਕ ਰੁਕਾਵਟਾਂ ਤੋੜਨ ਵੱਲ ਚੁੱਕੇ ਇਤਿਹਾਸਕ ਕਦਮ: ਡਾ. ਬਲਜੀਤ ਕੌਰ
Chandigarh News: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਮਹਿਲਾਵਾਂ ਨੂੰ ਸਿਰਫ਼ ਆਰਥਿਕ ਮਦਦ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਸਨਮਾਨ, ਆਤਮ-ਵਿਸ਼ਵਾਸ ਅਤੇ ਸਮਾਜ ਵਿੱਚ ਸੁਤੰਤਰ ਪਛਾਣ ਪ੍ਰਦਾਨ ਕਰਨਾ ਹੈ।ਮਤੇ ਦਾ ਸਮਰਥਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਸਿਰਫ਼ ਭਲਾਈ ਯੋਜਨਾਵਾਂ ਤੱਕ ਸੀਮਤ ਨਹੀਂ ਰੱਖਿਆ, ਸਗੋਂ ਅਜਿਹਾ ਸਮਾਜਿਕ ਮਾਹੌਲ ਸਿਰਜਿਆ ਹੈ, ਜਿਸ ਨਾਲ ਮਹਿਲਾਵਾਂ ਸਿੱਖਿਆ, ਰੁਜ਼ਗਾਰ, ਮੌਕਿਆਂ ਅਤੇ ਆਤਮ-ਵਿਸ਼ਵਾਸ ਦੇ ਬਲ ‘ਤੇ ਜੀਵਨ ਦੇ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ।

ਇਹ ਵੀ ਪੜ੍ਹੋ  Punjab Vidhan Sabha ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦਾ ਅਸਲ ਆਧਾਰ ਸਿੱਖਿਆ, ਬਰਾਬਰ ਦੇ ਮੌਕੇ, ਐਕਸਪੋਜ਼ਰ ਅਤੇ ਆਤਮ-ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਜਦੋਂ ਮਹਿਲਾਵਾਂ ਨੂੰ ਘਰਾਂ ਦੀਆਂ ਚਾਰਦੀਵਾਰੀਆਂ ਤੋਂ ਬਾਹਰ ਨਿਕਲ ਕੇ ਸਮਾਜ ਨੂੰ ਸਮਝਣ, ਆਪਣੀ ਯੋਗਤਾ ਨਿਖਾਰਨ ਅਤੇ ਨਵੇਂ ਤਜਰਬੇ ਹਾਸਲ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਹੋਰ ਆਤਮ-ਨਿਰਭਰ ਅਤੇ ਸਮਰੱਥ ਬਣਦੀਆਂ ਹਨ। ਇਸੇ ਸੋਚ ਨਾਲ ਪੰਜਾਬ ਸਰਕਾਰ ਨੇ ਸਮਾਜਿਕ ਰੁਕਾਵਟਾਂ ਨੂੰ ਤੋੜਦਿਆਂ ਮਹਿਲਾਵਾਂ ਲਈ ਨਵੇਂ ਮੌਕੇ ਸਿਰਜੇ ਹਨ।ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰਾਂ ਬਦਲਣ ਨਾਲ ਅਕਸਰ ਲੋਕ-ਹਿੱਤ ਯੋਜਨਾਵਾਂ ਬੰਦ ਕਰ ਦਿੱਤੀਆਂ ਜਾਂਦੀਆਂ ਹਨ, ਪਰ ਪੰਜਾਬ ਸਰਕਾਰ ਨੇ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਨਾ ਸਿਰਫ਼ ਨਿਰੰਤਰਤਾ ਦਿੱਤੀ, ਸਗੋਂ ਉਨ੍ਹਾਂ ਨੂੰ ਹੋਰ ਪ੍ਰਭਾਵਸ਼ਾਲੀ ਵੀ ਬਣਾਇਆ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਬਾਕੀ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਕੇਵਲ ₹1000 ਅਤੇ ₹1500 ਦੀ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਮਹਿਲਾਵਾਂ ਦੇ ਆਤਮ-ਸਨਮਾਨ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਪਛਾਣ ਨੂੰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਪਹਿਲ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਿੱਚ ਵਿੱਤ ਮੰਤਰੀ ਵੀ ਇੱਕ ਮਹਿਲਾ ਹਨ, ਪਰ ਇਸ ਦੇ ਬਾਵਜੂਦ ਦੇਸ਼ ਪੱਧਰ ‘ਤੇ ਅਜਿਹੀ ਕੋਈ ਵਿਆਪਕ ਯੋਜਨਾ ਨਹੀਂ ਲਿਆਂਦੀ ਗਈ, ਜਿਸ ਰਾਹੀਂ ਵੱਡੇ ਪੱਧਰ ‘ਤੇ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਦੇ ਆਤਮ-ਸਨਮਾਨ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਪਛਾਣ ਨੂੰ ਮਜ਼ਬੂਤ ਕੀਤਾ ਗਿਆ ਹੋਵੇ।

ਇਹ ਵੀ ਪੜ੍ਹੋ  Punjab ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਉਨ੍ਹਾਂ ਕਿਹਾ ਕਿ ਇਸ ਪੱਖੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਪੂਰੇ ਦੇਸ਼ ਲਈ ਇੱਕ ਨਿਵੇਕਲੀ ਮਿਸਾਲ ਬਣ ਕੇ ਉੱਭਰੀ ਹੈ।ਵਿਧਾਨ ਸਭਾ ਵਿੱਚ ਚਰਚਾ ਦੌਰਾਨ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਮਹਿਲਾ ਸਸ਼ਕਤੀਕਰਨ, ਸਵੈ-ਸਹਾਇਤਾ ਸਮੂਹਾਂ ਦੀ ਆਰਥਿਕ ਮਜ਼ਬੂਤੀ ਅਤੇ ਮਹਿਲਾਵਾਂ ਲਈ ਸਿਰਜੇ ਗਏ ਨਵੇਂ ਮੌਕਿਆਂ ਸਬੰਧੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸਦਨ ਅੱਗੇ ਵਿਸਥਾਰ ਨਾਲ ਰੱਖਿਆ। ਇਸ ਮੌਕੇ ਵਿਧਾਇਕ ਇੰਦਰਜੀਤ ਕੌਰ, ਡਾ. ਅਮਨਜੋਤ ਕੌਰ, ਜੀਵਨਜੋਤ ਕੌਰ, ਨਰਿੰਦਰ ਕੌਰ ਭਰਾਜ ਅਤੇ ਸਰਵਜੀਤ ਕੌਰ ਮਾਨੂੰਕੇ ਨੇ ਵੀ ਮਹਿਲਾਵਾਂ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ, ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਬਰਾਬਰੀ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਇੱਕ ਸਸ਼ਕਤ ਮਹਿਲਾ ਹੀ ਸਸ਼ਕਤ ਪਰਿਵਾਰ, ਸਸ਼ਕਤ ਸਮਾਜ ਅਤੇ ਖੁਸ਼ਹਾਲ ਪੰਜਾਬ ਦੀ ਸਭ ਤੋਂ ਮਜ਼ਬੂਤ ਨੀਂਹ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

👉ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ...

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

Sports News: ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ...