ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

Date:

spot_img

Sports News: ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ ਵਿਖੇ ਖੇਡੀ ਗਈ ਛੇਵੀਂ ਨੈਸ਼ਨਲ ਪਾਰਲੀਮੈਂਟੇਰੀਅਨਜ਼ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਤਿੰਨ ਵਰਗਾਂ ਦੇ ਖਿਤਾਬ ਜਿੱਤੇ ਜਦੋਂਕਿ ਇੱਕ ਵਰਗ ਵਿੱਚ ਉਪ ਜੇਤੂ ਰਿਹਾ। ਮੀਤ ਹੇਅਰ ਨੇ ਸੰਸਦ ਮੈਂਬਰ ਪੁਰਸ਼ ਸਿੰਗਲਜ਼ ਦੇ ਫ਼ਾਈਨਲ ਵਿੱਚ ਉਦੈ ਸ੍ਰੀਨਿਵਾਸ ਨੂੰ 11-21, 21-17 ਤੇ 22-20 ਨਾਲ ਹਰਾ ਕੇ ਖਿਤਾਬ ਜਿੱਤਿਆ।

ਇਹ ਵੀ ਪੜ੍ਹੋ 👉Punjab ‘ਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਸੰਸਦ ਮੈਂਬਰ ਪੁਰਸ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਨੇ ਕੇ.ਡੀ. ਸਿੰਘ ਨਾਲ ਮਿਲ ਕੇ ਆਗਾ ਸਈਅਦ ਰੁਹੇਲਾ ਤੇ ਮੇਧਾ ਰਘੂਨੰਦੀ ਰੈਡੀ ਨੂੰ 21-13, 18-21 ਤੇ 21-14 ਨਾਲ ਹਰਾ ਕੇ ਖਿਤਾਬ ਜਿੱਤਿਆ। ਸੰਸਦ ਮੈਂਬਰ ਅਤੇ ਪਾਰਟਨਰਜ਼ ਡਬਲਜ਼ ਦੇ ਫ਼ਾਈਨਲ ਵਿੱਚ ਮੀਤ ਹੇਅਰ ਤੇ ਬਿਪਲਬ ਮਿਸ਼ਰਾ ਨੇ ਅਰਸ਼ਦ ਖਾਨ ਤੇ ਰਾਜੀਵ ਪ੍ਰਤਾਪ ਰੂਡੀ ਨੂੰ 21-10 ਤੇ 21-16 ਨਾਲ ਹਰਾਇਆ। ਸੰਸਦ ਮੈਂਬਰ ਮਿਕਸਡ ਡਬਲਜ਼ ਵਿੱਚ ਮੀਤ ਹੇਅਰ ਤੇ ਰੰਜੀਤਾ ਰੰਜਨ ਉਪ-ਜੇਤੂ ਰਹੇ।

ਇਹ ਵੀ ਪੜ੍ਹੋ 👉Punjab Vidhan Sabha ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸ; ਮੁਲਾਜ਼ਮਾਂ ਦੀ ਲੁੱਟ ਦਾ ਹੋਇਆ ਅੰਤ

ਮੀਤ ਹੇਅਰ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੰਸਦ ਮੈਂਬਰਾਂ ਲਈ ਖੇਡਾਂ ਨਾਲ ਜੁੜਨ, ਆਪਸੀ ਸਾਂਝ ਵਧਾਉਣ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦਾ ਇੱਕ ਸ਼ਾਨਦਾਰ ਮੌਕਾ ਸੀ। ਇਸ ਯਾਦਗਾਰ ਖੇਡ ਸਮਾਗਮ ਦਾ ਹਿੱਸਾ ਬਣ ਕੇ ਬੇਹੱਦ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਚੈਂਪੀਅਨਸ਼ਿਪ ਵਿੱਚ ਵੀ ਮੀਤ ਹੇਅਰ ਨੇ ਪੰਜ ਖਿਤਾਬ ਜਿੱਤੇ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Singh Mann ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

👉ਥਲ ਸੈਨਾ ਮੁਖੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

👉ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ...