ਵਿਧਾਨ ਸਭਾ ਚੋਣਾਂ 2027; ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ

Date:

spot_img

👉ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਹੋਣਗੇ ਬੱਸੀ ਪਠਾਣਾਂ ਤੋਂ ਉਮੀਦਵਾਰ
Amritsar News: ਪਿਛਲੀਆਂ ਲੋਕ ਸਭਾ ਚੋਣਾਂ ‘ਚ ਦੋ ਉਮੀਦਵਾਰ ਜਿਤਾ ਕੇ ਪੰਜਾਬ ਦੀ ਸਿਆਸਤ ਵਿਚ ‘ਐਂਟਰੀ’ ਕਰਨ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਅੱਜ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸਮੇ ਸਿੰਘ ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਬੱਸੀ ਪਠਾਣਾਂ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ।

ਇਹ ਵੀ ਪੜ੍ਹੋ 👉ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਇਸ ਮੌਕੇ ਗੱਲਬਾਤ ਕਰਦਿਆਂ ਤਰਸੇਮ ਸਿੰਘ ਅਤੇ ਐਮਪੀ ਸਰਬਜੀਤ ਸਿੰਘ ਖਾਲਸਾ ਨੇ ਦਾਅਵਾ ਕੀਤਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸਿਆਸਤ ਸਿਰਫ਼ ਸੱਤਾ ਪ੍ਰਾਪਤੀ ਤੱਕ ਸੀਮਤ ਨਹੀਂ, ਸਗੋਂ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਦੇ ਮਾਣ-ਸਤਿਕਾਰ ਨੂੰ ਅੱਗੇ ਲੈ ਕੇ ਚੱਲਣ ਲਈ ਵਚਨਬੱਧ ਹੈ। ਦਸਣਾ ਬਣਦਾ ਹੈ ਕਿ ਪਿਛਲੇ ਸਮੇਂ ਦੌਰਾਨ ਕੁਝ ਲੋਕਾਂ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਥ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ ਸੋ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਹੀਦ ਪਰਿਵਾਰ ਵਿੱਚੋਂ ਪਹਿਲੀ ਉਮੀਦਵਾਰੀ ਦਾ ਐਲਾਨ ਕਰਕੇ ਇਸ ਧਾਰਨਾ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ 👉CIA Fazilka ਦੀ ਟੀਮ ਵੱਲੋਂ ਡੇਢ ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ

ਇਸ ਮੌਕੇ ਸ਼ਹੀਦ ਭਾਈ ਕੇਹਰ ਸਿੰਘ ਦੇ ਵੱਡੇ ਸਪੁੱਤਰ ਭਾਈ ਰਜਿੰਦਰ ਸਿੰਘ, ਉਹਨਾਂ ਦੇ ਪੋਤਰੇ ਭਾਈ ਪੁਰੂ ਰਾਜ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਪ੍ਰਗਟ ਸਿੰਘ ਅਤੇ ਭਾਈ ਅਮਰਜੀਤ ਸਿੰਘ ਵੰਨਚਿੜੀ ਤੋਂ ਇਲਾਵਾ ਭਾਈ ਪਲਵਿੰਦਰ ਸਿੰਘ, ਭਾਈ ਮਹਾਂਵੀਰ ਸਿੰਘ, ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਡੱਡੂਆਣਾਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਰਜਿੰਦਰ ਸਿੰਘ ਧਾਲੀਵਾਲ, ਭਾਈ ਜਰਮਨਦੀਪ ਸਿੰਘ, ਜਰਮਨਜੀਤ ਸਿੰਘ ਅਤੇ ਭਾਈ ਅੰਮ੍ਰਿਤਪਾਲ ਸਿੰਘ ਮੈੜਾ ਹਾਜ਼ਰ ਆਗੂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Singh Mann ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

👉ਥਲ ਸੈਨਾ ਮੁਖੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

👉ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ...