Bathinda News: Bathinda ਦਿਹਾਤੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਜਿੱਤਣ ਵਾਲੇ ਸਾਬਕਾ ਵਿਧਾਇਕ ਅਤੇ ਮੌਜੂਦਾ ਆਪ ਆਗੂ ਦਰਸ਼ਨ ਸਿੰਘ ਕੋਟਫੱਤਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਸਥਿਤ ਸੂਬਾ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਇ ਸਮਾਗਮ ਦੌਰਾਨ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਰਪੰਚਾਂ, ਸਾਬਕਾ ਸਰਪੰਚਾਂ, ਪੰਚਾਇਤੀ ਮੈਂਬਰਾਂ ਅਤੇ ਦਰਜਨਾਂ ਸੀਨੀਅਰ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ।
ਇਹ ਵੀ ਪੜ੍ਹੋ Big News: Bathinda ਦੀ ਤਹਿਸੀਲ ‘ਚ ਚੱਲੀ ਗੋ*ਲੀ; ਨੌਜਵਾਨ ਹੋਇਆ ਜਖ਼ਮੀ, ਜਾਣੋਂ ਕਾਰਨ
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਆਗੂਆਂ ਦਾ ਦਿਲੋਂ ਸਵਾਗਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਵਿਸ਼ਵਾਸ ਦਿਵਾਇਆ ਕਿ ਹਰ ਮਿਹਨਤੀ ਅਤੇ ਸਮਰਪਿਤ ਸਾਥੀ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਦੌਰਾਨ ਬਠਿੰਡਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸਰੂਪ ਚੰਦ ਸਿੰਗਲਾ ਤੇ ਲੋਕ ਸਭਾ ਤੋਂ ਪਾਰਟੀ ਦੇ ਉਮੀਦਵਾਰ ਰਹੇ ਬੀਬੀ ਪਰਮਪਾਲ ਕੌਰ ਮਲੂਕਾ ਅਤੇ ਜਿਲਾ ਪ੍ਰਧਾਨ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਸਿਆਸੀ ਗਲਿਆਰਿਆਂ ਵਿੱਚ ਚੱਲ ਰਹੀ ਚਰਚਾ ਮੁਤਾਬਕ ਭਾਰਤੀ ਜਨਤਾ ਪਾਰਟੀ ਸਾਬਕਾ ਵਿਧਾਇਕ ਕੋਟਫੱਤਾ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਬਠਿੰਡਾ ਦਿਹਾਤੀ ਹਲਕੇ ਤੋਂ ਚੋਣ ਲੜਾ ਸਕਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




