AAP ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ MP Meet Hayer ਅਤੇ MLA Amritpal Singh Sukhanand ਨੂੰ ਬਣਾਇਆ ਚੋਣ ਇੰਚਾਰਜ

Date:

spot_img

Chandigarh News: AAP (ਆਮ ਆਦਮੀ ਪਾਰਟੀ ਪੰਜਾਬ) ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ (ਪੀਯੂਸੀਐਸਸੀ) ਦੀਆਂ ਆਗਾਮੀ ਚੋਣਾਂ ਲਈ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ਆਪ ਦੇ ਵਿਦਿਆਰਥੀ ਵਿੰਗ – ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ (ਏਐਸਏਪੀ) ਲਈ ਕੀਤੀਆਂ ਗਈਆਂ ਹਨ, ਕਿਉਂਕਿ ਪਾਰਟੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਆਗਾਮੀ ਵਿਦਿਆਰਥੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਆਪ ਪੰਜਾਬ ਨੇ ਦੋਵਾਂ ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ ‘ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜ਼ਰਬਾ ਅਤੇ ਨੌਜਵਾਨਾਂ ਨਾਲ ਜੁੜਾਅ ਯੂਨੀਵਰਸਿਟੀ ਵਿੱਚ ਪਾਰਟੀ ਦੇ ਵਿਦਿਆਰਥੀ ਪ੍ਰਚਾਰ ਅਤੇ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ।ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਇਹ ਨਿਯੁਕਤੀਆਂ ਆਗਾਮੀ ਪੀਯੂਸੀਐਸਸੀ ਚੋਣਾਂ ਦੀਆਂ ਤਿਆਰੀਆਂ ਦੀ ਸ਼ੁਰੂਆਤ ਹਨ, ਜੋ ਕਿ ਅਗਲੇ ਮਹੀਨੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ 👉ਭਾਜਪਾ ਦੇ ਇਸ਼ਾਰੇ ‘ਤੇ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਤੇ ਹੋਰ ਸੈਲੀਬ੍ਰਿਟੀਜ਼ ਸੋਸ਼ਲ ਮੀਡੀਆ ‘ਤੇ ਪੰਜਾਬ ਨੂੰ ਬਦਨਾਮ ਕਰਨ ਲਈ ਚਲਾ ਰਹੇ ਮੁਹਿੰਮ: ਬਲਤੇਜ ਪੰਨੂ

ਉਨ੍ਹਾਂ ਦੱਸਿਆ ਕਿ ‘ਏਐਸਏਪੀ ਦੀ ਸੂਬਾ ਟੀਮ ਨੇ ਆਪਣੇ ਸੀਨੀਅਰ ਅਤੇ ਪੁਰਾਣੇ ਅਹੁਦੇਦਾਰਾਂ ਨਾਲ ਚੋਣਾਂ ਦੇ ਸਬੰਧ ਵਿੱਚ ਇੱਕ ਵਿਸਥਾਰਤ ਮੀਟਿੰਗ ਕੀਤੀ ਹੈ ਅਤੇ ਵਿਦਿਆਰਥੀਆਂ ਵਿੱਚ ਪਾਰਟੀ ਦੀ ਪਛਾਣ ਨੂੰ ਹੋਰ ਮਜ਼ਬੂਤ ਕਰਨ ਲਈ ਸਭ ਮਿਲ ਕੇ ਕੰਮ ਕਰਨਗੇ।ਸੁਖਾਨੰਦ ਨੇ ਕਿਹਾ ਕਿ ਆਪ ਨੇ ਹਮੇਸ਼ਾ ਸਿੱਖਿਆ ਅਤੇ ਵਿਦਿਆਰਥੀਆਂ ਦੇ ਹੱਕਾਂ ਦੇ ਮੁੱਦੇ ਚੁੱਕੇ ਹਨ ਅਤੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਲਿਆਉਣ ਲਈ ਨਿਰੰਤਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪ੍ਰਮੁੱਖ ਆਗੂ ਪੈਦਾ ਕਰਨ ਦਾ ਇੱਕ ਮਾਣਮੱਤਾ ਅਤੇ ਸ਼ਾਨਦਾਰ ਇਤਿਹਾਸ ਰਿਹਾ ਹੈ, ਜਿਨ੍ਹਾਂ ਨੇ ਪੰਜਾਬ ਅਤੇ ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ “ਜਦੋਂ ਵੀ ਸਿੱਖਿਆ, ਵਿਦਿਆਰਥੀਆਂ ਦੇ ਅਧਿਕਾਰਾਂ ਜਾਂ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਰਾਜਨੀਤੀ ਵਿੱਚ ਲਿਆਉਣ ਦੀ ਗੱਲ ਹੁੰਦੀ ਹੈ, ਆਪ ਹਮੇਸ਼ਾ ਮੋਹਰੀ ਰਹੀ ਹੈ। ਅਸੀਂ ਇਨ੍ਹਾਂ ਚੋਣਾਂ ਦੀ ਤਿਆਰੀ ਪੂਰੀ ਵਚਨਬੱਧਤਾ ਨਾਲ ਕਰ ਰਹੇ ਹਾਂ ਕਿਉਂਕਿ ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਚੁੱਕਿਆ ਜਾਵੇ।”

ਇਹ ਵੀ ਪੜ੍ਹੋ 👉ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਵਿੱਚ ਸਮਾਨਤਾ, ਸਨਮਾਨ ਤੇ ਸਮਾਜਿਕ ਨਿਆਂ ਦਾ ਸਦੀਵੀ ਸੰਦੇਸ਼: ਹਰਪਾਲ ਸਿੰਘ ਚੀਮਾ

ਸੁਖਾਨੰਦ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਸਬੰਧਤ ਸਥਾਨਕ ਮੁੱਦਿਆਂ ‘ਤੇ ਵੀ ਚਾਨਣਾ ਪਾਇਆ, ਜਿਨ੍ਹਾਂ ਵਿੱਚ ਸਫ਼ਾਈ, ਹੋਸਟਲ ਦੀਆਂ ਸਹੂਲਤਾਂ, ਕੈਂਪਸ ਦੀ ਸੁਰੱਖਿਆ ਅਤੇ ਹੋਰ ਸਮੱਸਿਆਵਾਂ ਸ਼ਾਮਲ ਹਨ। ਨੰਗੀ ਬਿਜਲੀ ਦੀ ਤਾਰ ਦੀ ਚਪੇਟ ਵਿੱਚ ਆਉਣ ਕਾਰਨ ਇੱਕ ਵਿਦਿਆਰਥੀ ਦੀ ਹੋਈ ਮੌਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿਸਟਮ ਨੂੰ ਜੋ ਇੱਕ ਛੋਟੀ ਜਿਹੀ ਲਾਪਰਵਾਹੀ ਜਾਪਦੀ ਹੈ, ਉਹ ਕਿਸੇ ਪਰਿਵਾਰ ਲਈ ਅਣਮਨੁੱਖੀ ਦੁਖਾਂਤ ਬਣ ਸਕਦੀ ਹੈ।ਉਨ੍ਹਾਂ ਕਿਹਾ ਕਿ ਆਪ ਦਾ ਵਿਦਿਆਰਥੀ ਵਿੰਗ ਪੀਯੂਸੀਐਸਸੀ ਚੋਣਾਂ ਦੌਰਾਨ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਰਾਸ਼ਟਰੀ ਮੁੱਦਿਆਂ ਅਤੇ ਕੈਂਪਸ ਦੇ ਸਥਾਨਕ ਮੁੱਦਿਆਂ ਦੋਵਾਂ ਨੂੰ ਪ੍ਰਮੁੱਖਤਾ ਨਾਲ ਚੁੱਕੇਗਾ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਵਿੱਚ 1.39 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਨਾਲ ਝੁਲ਼ਸੇ ਪੀੜਤਾਂ ਨੂੰ 265 ਇਲਾਜ ਕੈਸ਼ਲੈੱਸ ਮੁਹੱਈਆ ਕਰਵਾਏ ਗਏ

ਉਨ੍ਹਾਂ ਅੱਗੇ ਕਿਹਾ ਕਿ ਏਐਸਏਪੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਵਿਦਿਆਰਥੀ ਸੰਘਰਸ਼ਾਂ ਨਾਲ ਨਤੀਜੇ ਨਿਕਲਦੇ ਹਨ, ਜਿਵੇਂ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਬਾਰੇ ਚਲਾਈ ਗਈ ਮੁਹਿੰਮ ਤੋਂ ਬਾਅਦ ਕੇਂਦਰ ਸਰਕਾਰ ਨੂੰ ਇਹ ਐਲਾਨ ਕਰਨਾ ਪਿਆ ਕਿ ਸੈਨੇਟ ਚੋਣਾਂ ਦੁਬਾਰਾ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਆਪ ਪੰਜਾਬ ਯੂਨੀਵਰਸਿਟੀ ਵਿੱਚ ਅਜਿਹਾ ਮਾਹੌਲ ਸਿਰਜਣਾ ਚਾਹੁੰਦੀ ਹੈ ਜਿੱਥੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਹੋਰ ਖੇਤਰਾਂ ਦੇ ਵਿਦਿਆਰਥੀ ਸਮਰੱਥ ਅਤੇ ਇਮਾਨਦਾਰ ਸਿਆਸੀ ਆਗੂ ਵਜੋਂ ਉੱਭਰ ਸਕਣ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਨੇਤਾ ਪੈਦਾ ਕਰਨਾ ਚਾਹੁੰਦੇ ਹਾਂ ਜੋ ਇਸ ਯੂਨੀਵਰਸਿਟੀ ਤੋਂ ਬਾਹਰ ਨਿਕਲ ਕੇ ਜਨਤਕ ਜੀਵਨ ਵਿੱਚ ਪ੍ਰਵੇਸ਼ ਕਰਨ ਤੋਂ ਬਾਅਦ ਲੋਕਾਂ ਦੀ ਆਵਾਜ਼ ਬਣਨ ਅਤੇ ਇਮਾਨਦਾਰੀ, ਸਮਰਪਣ ਤੇ ਉਤਸ਼ਾਹ ਨਾਲ ਉਨ੍ਹਾਂ ਲਈ ਕੰਮ ਕਰਨ।ਵਿਧਾਇਕ ਸੁਖਾਨੰਦ ਨੇ ਕਿਹਾ ਕਿ ਆਪ ਨੇ ਉਸ ਰਵਾਇਤੀ ਰਾਜਨੀਤਿਕ ਪ੍ਰਣਾਲੀ ਨੂੰ ਚੁਣੌਤੀ ਦਿੱਤੀ ਹੈ ਜੋ ਅਕਸਰ ਨੌਜਵਾਨਾਂ ਨੂੰ ਰਾਜਨੀਤੀ ਤੋਂ ਦੂਰ ਰੱਖਦੀ ਸੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦਾ ਵਿਦਿਆਰਥੀ ਵਿੰਗ ਲੋਕ ਸੇਵਾ ਲਈ ਵਚਨਬੱਧ ਆਗੂਆਂ ਦੀ ਇੱਕ ਨਵੀਂ ਪੀੜ੍ਹੀ ਨੂੰ ਤਿਆਰ ਕਰਨਾ ਜਾਰੀ ਰੱਖੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

PAU ਵਿਦਿਆਰਥੀਆਂ ਦਾ ਰਸਾਲਾ ‘ਪਰਵਾਜ਼’ ਲੋਕ ਅਰਪਿਤ ਹੋਇਆ

Ludhiana News: PAU (ਪੰਜਾਬੀ ਖੇਤੀਬਾੜੀ ਯੂਨੀਵਰਸਿਟੀ) ਦੇ ਡਾਇਰੈਕਟੋਰੇਟ ਵਿਦਿਆਰਥੀ...

Haryana में क्रोनिक रोगों की रोकथाम के लिए आयुष पद्धतियों पर जोर

👉स्वास्थ्य मंत्री आरती सिंह राव ने आयुष चिकित्सा प्रणाली...