👉ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ
👉ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ ਜ਼ਰੀਏ ਕੀਤਾ ਉਪਰਾਲਾ
Sunam News: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਹਲਕੇ ਦੇ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਕੀਤੀ। ਇਸ ਮੌਕੇ ਸ਼੍ਰੀ ਅਰੋੜਾ ਦੀ ਧਰਮਪਤਨੀ ਸ਼੍ਰੀਮਤੀ ਸਬੀਨਾ ਅਰੋੜਾ ਵੀ ਉਹਨਾਂ ਦੇ ਨਾਲ ਸਨ।ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਪਹਿਲ ਉਨ੍ਹਾਂ ਦੇ ਪਰਿਵਾਰ ਵੱਲੋਂ ‘ਬਾਬੂ ਭਗਵਾਨ ਦਾਸ ਅਰੋੜਾ ਫਾਊਂਡੇਸ਼ਨ’ ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਬਾਕੀ ਸਾਰੇ ਵਿਦਿਆਰਥੀਆਂ ਨੂੰ ਵੀ ਸਕੂਲ ਬੈਗ ਮੁਹੱਈਆ ਕਰਵਾਏ ਜਾਣਗੇ।
ਇਹ ਵੀ ਪੜ੍ਹੋ 👉AAP ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ MP Meet Hayer ਅਤੇ MLA Amritpal Singh Sukhanand ਨੂੰ ਬਣਾਇਆ ਚੋਣ ਇੰਚਾਰਜ
ਕੈਬਨਿਟ ਮੰਤਰੀ ਨੇ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਨਾਲ ਸਬੰਧਤ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਮੰਤਵ ਵਿਦਿਆਰਥੀਆਂ ਨੂੰ ਸਹੂਲਤ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਪੜ੍ਹਾਈ ਪ੍ਰਤੀ ਉਤਸ਼ਾਹ ਅਤੇ ਆਤਮ-ਵਿਸ਼ਵਾਸ ਪੈਦਾ ਕਰਨਾ ਹੈ।ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸੁਨਾਮ ਹਲਕੇ ਦੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ, ਜਿਨ੍ਹਾਂ ਨੇ ਐਨ.ਈ.ਈ.ਟੀ (NEET) ਅਤੇ ਜੇ.ਈ.ਈ. (JEE) ਵਰਗੀਆਂ ਕੌਮੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਉਨ੍ਹਾਂ ਦੱਸਿਆ ਕਿ ਹਲਕੇ ਦੇ 13 ਵਿਦਿਆਰਥੀਆਂ ਨੇ ਐਨ.ਈ.ਈ.ਟੀ/ ਜੇ.ਈ.ਈ.ਵਿੱਚ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਵਿੱਚ 8 ਵਿਦਿਆਰਥਣਾਂ ਸ਼ਾਮਲ ਹਨ।
ਇਹ ਵੀ ਪੜ੍ਹੋ 👉ਆਜ਼ਾਦੀ ਦਿਹਾੜਾ 2026; ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ ‘ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼
ਇਸ ਤੋਂ ਇਲਾਵਾ ਆਪਣੀਆਂ ਜਮਾਤਾਂ ਵਿੱਚ ਪਹਿਲੀਆਂ, ਦੂਜੀਆਂ ਅਤੇ ਤੀਜੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਮੀਡੀਆ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਮਨਮਾਨੀ ਫੀਸ ਵਸੂਲੀ ਤੋਂ ਰਾਹਤ ਦੇਣ ਲਈ ਕਾਨੂੰਨੀ ਕਦਮ ਚੁੱਕੇ ਗਏ ਹਨ।ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਕੋਈ ਵੀ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵੱਧ ਫੀਸ ਵਾਧਾ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਵੱਲੋਂ ਨਿਰਧਾਰਤ ਸੀਮਾ ਤੋਂ ਵੱਧ ਫੀਸ ਵਸੂਲੀ ਜਾਂਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਵਾਧੂ ਵਸੂਲੀ ਵਾਪਸ ਕਰਵਾਉਣ ਲਈ ਕਦਮ ਚੁੱਕੇ ਜਾਣਗੇ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਸਿੱਖਿਆ ਦੇ ਵਪਾਰੀਕਰਨ ਨੂੰ ਰੋਕਣਾ ਅਤੇ ਮਾਪਿਆਂ ‘ਤੇ ਬੇਲੋੜਾ ਵਿੱਤੀ ਬੋਝ ਪੈਣ ਤੋਂ ਬਚਾਉਣਾ ਹੈ।
ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ/ਸੁਰੱਖਿਅਤ ਕਰਨ ਸਬੰਧੀ ਚੁੱਕੇ ਗਏ ਕਦਮ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ 28,000 ਤੋਂ ਵੱਧ ਕੱਚੇ/ਕੰਟਰੈਕਟ ਮੁਲਾਜ਼ਮਾਂ ਦੀਆਂ ਸੇਵਾਵਾਂ ਨਾਲ ਸਬੰਧਤ ਲਿਆ ਗਿਆ ਫੈਸਲਾ ਸਰਕਾਰ ਦੀ ਮੁਲਾਜ਼ਮ ਪੱਖੀ ਨੀਤੀ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਮੌਕੇ ਪ੍ਰਦਾਨ ਕਰਕੇ ਉਸ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ, ਕੈਬਿਨਟ ਮੰਤਰੀ ਅਮਨ ਅਰੋੜਾ ਜੀ ਦੀ ਧਰਮ ਪਤਨੀ ਸਬੀਨਾ ਅਰੋੜਾ ,ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਤਰਵਿੰਦਰ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿਦਿਆਰਥੀ ਤੇ ਮਾਪੇ ਅਤੇ ਨਗਰ ਨਿਵਾਸੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




