spot_img

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨਾਲ ਸ਼ਰਧਾਲੂਆਂ ਦੇ ਧਾਰਮਿਕ ਦਰਸ਼ਨਾਂ ਦੇ ਸੁਪਨੇ ਹੋ ਰਹੇ ਸਾਕਾਰ : ਅਮਰਜੀਤ ਮਹਿਤਾ

Date:

spot_img

👉ਤੀਰਥ ਸਥਾਨਾਂ ਦੇ ਦਰਸ਼ਨਾਂ ਲਈ 2 ਬੱਸਾਂ ਕੀਤੀਆਂ ਰਵਾਨਾ
Bathinda News:ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਵਲੋਂ ਪਰਸ ਰਾਮ ਨਗਰ ਤੋਂ ਸ਼ਰਧਾਲੂਆਂ ਨਾਲ ਭਰੀਆਂ 2 ਬੱਸਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ।ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਯਾਤਰੀਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ  “ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਉਨ੍ਹਾ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ।ਇਸ ਦੌਰਾਨ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਰਿਹਾਇਸ਼, ਭੋਜਨ ਅਤੇ ਸੁਰੱਖਿਆ ਦਾ ਪੂਰਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਬਜ਼ੁਰਗ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ।ਇਸ ਮੌਕੇ ਉਨ੍ਹਾਂ ਨਾਲ ਵਾਰਡ ਨੰਬਰ ਕੌਂਸਲਰ ਰਾਜ ਰਾਣੀ, ਬਲਾਕ ਪ੍ਰਧਾਲ ਸੁਰਜੀਤ ਨੇਗੀ, ਸਾਧੂ ਸਿੰਘ, ਹਰਜਿੰਦਰ ਸਿੰਦਾ, ਨਵੀਨ ਧੀਰ, ਗੋਵਿੰਦਾ ਕਪੂਰਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...