spot_img
spot_img

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵੱਖ ਵੱਖ ਵਾਰਡਾਂ ਵਿੱਚ ਭਰਵਾਂ ਸੁਆਗਤ

Date:

spot_img

ਸੁਖਜਿੰਦਰ ਮਾਨ
ਬਠਿੰਡਾ 21 ਜਨਵਰੀ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਚੋਣ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਵੱਖ ਵੱਖ ਵਾਰਡਾਂ ਹਰੀਨਗਰ, ਪੰਚਵਟੀ ਨਗਰ, ਕੋਠੇ ਅਮਰਪੁਰਾ, ਪਰਸਰਾਮ ਨਗਰ, ਪ੍ਰਤਾਪਨਗਰ, ਜਿਊਸ ਕਲੱਬ ਅਤੇ ਵਾਰਡ ਨੰਬਰ 49 ਵਿੱਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ । ਇਸ ਮੌਕੇ ਸ਼ਹਿਰ ਵਾਸੀਆਂ ਵੱਲੋਂ ਵਿੱਤ ਮੰਤਰੀ ਪੰਜਾਬ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਚੋਣਾਂ ਵਿਚ ਹਰ ਤਰ੍ਹਾਂ ਦੇ ਸਹਿਯੋਗ ਦਾ ਵਿਸ਼ਵਾਸ ਦਿਵਾਇਆ। ਇਨ੍ਹਾਂ ਮੀਟਿੰਗਾਂ ਵਿੱਚ ਉਮੜੇ ਲੋਕਾਂ ਦੇ ਇਕੱਠ ਨੇ ਹਰ ਵਰਗ ਦੇ ਸਮਰਥਨ ਤੇ ਮੋਹਰ ਲਾਈ। ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਬਠਿੰਡਾ ਦੀ ਤਸਵੀਰ ਬਦਲੀ ਹੋਈ ਨਜ਼ਰ ਆ ਰਹੀ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਸ਼ਹਿਰ ਨੂੰ ਨਜਰਅੰਦਾਜ ਕਰਕੇ ਰੱਖਿਆ; ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਅੱਜ ਉਨ੍ਹਾਂ ਦੇ ਮੁਕਾਬਲੇ ਵੋਟਾਂ ਮੰਗਣ ਲਈ ਕੋਈ ਏਜੰਡਾ ਨਹੀਂ ਕਿਉਂਕਿ ਕਾਂਗਰਸ ਸਰਕਾਰ ਨੇ ਜੋ ਕਿਹਾ ਉਹ ਕਰ ਕੇ ਵਿਖਾਇਆ ਹਰ ਵਰਗ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦਿੱਤਾ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਵੋਟ ਦੀ ਮੰਗ ਕਰਦਿਆਂ ਕਿਹਾ ਕਿ ਇਕ ਮੌਕਾ ਹੋਰ ਕਾਂਗਰਸ ਨੂੰ ਦਿੱਤਾ ਜਾਵੇ ਤਾਂ ਜੋ ਇਸ ਵਿਕਾਸ ਲਹਿਰ ਤਹਿਤ ਬਠਿੰਡਾ ਨੂੰ ਦੁਨੀਆਂ ਦੇ ਨਕਸ਼ੇ ਤੇ ਲਿਆਉਣ ਲਈ ਹੋਰ ਕੰਮ ਕੀਤੇ ਜਾਣ । ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸ਼ਿਪ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਕੰਨਟੇਨਰ ਰਾਹੀ ਕਨੇਡਾ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਮਾਮਲਾ

ਗਿਆਨੀ ਤੇਜਬੀਰ ਸਿੰਘ ਖ਼ਾਲਸਾ ਅਤੇ ਭਾਈ ਪਰਮਜੀਤ ਸਿੰਘ ਅਕਾਲੀ...

Punjab govt ਸੂਬੇ ਭਰ ‘ਚ ਵਿਆਪਕ ਨਾਟਕੀ ਪੇਸ਼ਕਾਰੀ “ਹਮਾਰੇ ਰਾਮ” ਕਰਵਾਏਗੀ

👉ਅਗਸਤ-ਸਤੰਬਰ 2026 ਦੌਰਾਨ 12 ਸ਼ਹਿਰਾਂ ਵਿੱਚ 41 ਪੇਸ਼ਕਾਰੀਆਂ ਹੋਣਗੀਆਂ 👉ਸਨਾਤਨ...