Tuesday, May 5, 2026
spot_img
spot_img

ਅਕਾਲੀ ਦਲ ਵਾਅਦੇ ਪੂਰੇ ਕਰਨ ਵਾਲੀ ਪਾਰਟੀ,ਜੋ ਕਹਾਂਗੇ ਕਰਕੇ ਵਿਖਾਵਾਂਗੇ : ਸਰੂਪ ਸਿੰਗਲਾ

Date:

spot_img

ਸੁਖਜਿੰਦਰ ਮਾਨ
ਬਠਿੰਡਾ, 23 ਜਨਵਰੀ: ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਚੋਣ ਮੁਹਿੰਮ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਪਾਰਟੀ ਦੇ ਟਕਸਾਲੀ ਅਕਾਲੀਆਂ ਵੱਲੋਂ ਚੋਣ ਮੁਹਿੰਮ ਆਪਣੇ ਹੱਥਾਂ ਵਿਚ ਲੈਂਦੇ ਹੋਏ ਉਮੀਦਵਾਰ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ। ਇਸ ਮੌਕੇ ਸਰੂਪ ਸਿੰਗਲਾ ਨੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਾਅਦੇ ਪੂਰੇ ਕਰਨ ਵਾਲੀ ਪਾਰਟੀ ਹੈ ਜੋ ਕਿਹਾ ਕਰ ਕੇ ਵਿਖਾਇਆ ਜੋ ਕਹਾਂਗੇ ਕਰਕੇ ਵਿਖਾਵਾਂਗੇ। ਉਨ੍ਹਾਂ ਕਿਹਾ ਕਿ ਆਟਾ ਦਾਲ ਸਕੀਮ, ਸ਼ਗਨ ਸਕੀਮ, ਪੈਨਸ਼ਨਾਂ, ਦਸਵੀਂ ਤੇ ਗਿਆਰ੍ਹਵੀਂ ਕਲਾਸ ਵਾਲੀਆਂ ਲੜਕੀਆਂ ਨੂੰ ਸਾਇਕਲ, ਹੁਸ਼ਿਆਰ ਬੱਚਿਆਂ ਨੂੰ ਵਜੀਫੇ , ਸਾਫ਼ ਪੀਣ ਵਾਲੇ ਪਾਣੀ ਲਈ ਆਰ ਓ ਸਿਸਟਮ, ਵਧੀਆ ਸੀਵਰੇਜ ਸਿਸਟਮ, ਸੇਵਾ ਕੇਂਦਰ, ਗ਼ਰੀਬ ਅਤੇ ਹੁਸ਼ਿਆਰ ਬੱਚਿਆਂ ਲਈ ਆਦਰਸ਼ ਸਕੂਲ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹਨ ਜਿਨ੍ਹਾਂ ਨੇ ਸੂਬੇ ਦੀ ਤਸਵੀਰ ਬਦਲ ਕੇ ਰੱਖ ਦਿੱਤੀ, ਜਦੋਂ ਕਿ ਅੱਜ ਦੇ ਹਾਲਾਤ ਵਿੱਚ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੋਲ ਬਠਿੰਡਾ ਨੂੰ ਦੇਣ ਲਈ ਕੁਝ ਵੀ ਨਹੀਂ, ਪਰ ਮਨਪ੍ਰੀਤ ਬਾਦਲ ਦੀ ਟੀਮ ਕੋਲ ਥਰਮਲ ਪਲਾਂਟ ਬੰਦ ਕਰਨ, ਜ਼ਮੀਨ ਨੂੰ ਕੌਡੀਆਂ ਦੇ ਭਾਅ ਵੇਚਣ, ਧੱਕੇਸ਼ਾਹੀ ਕਰਨ, ਨਾਜਾਇਜ਼ ਜੂਏ ਦੇ ਅੱਡੇ,, ਕਸੀਨੋ ਚਲਾਉਣ ਦੇ ਬਹੁਤ ਕੰਮ ਹਨ। ਉਨ੍ਹਾਂ ਅਕਾਲੀ ਬਸਪਾ ਗੱਠਜੋੜ ਲਈ ਵੋਟ ਦੀ ਮੰਗ ਕਰਦਿਆਂ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਹਰ ਵਰਗ ਦੀ ਖੁਸ਼ਹਾਲੀ ਲਈ ਕੰਮ ਹੋਣਗੇ ,ਵਪਾਰੀਆਂ ਨੂੰ ਰਾਹਤ ਦੇਣ ਦੇ ਯਤਨ ਕਰਾਂਗੇ , ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਲ ਸ਼ਕੀਮ ਬਹਾਲ ਕਰਨ, ਪੱਕੀ ਭਰਤੀ ਦੇ ਰਾਹ ਖੋਲ੍ਹੇ ਜਾਣਗੇ । ਇਸ ਮੌਕੇ ਵੱਖ ਵੱਖ ਵਰਗਾਂ ਵੱਲੋਂ ਸਰੂਪ ਸਿੰਗਲਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਉਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜਰ ਸਨ ।

Share post:

spot_img

Popular

More like this
Related

Bathinda ‘ਚ ਅਕਾਲੀ ਦਲ ਨੂੰ ਮਿਲਿਆ ਵੱਡਾ ਬਲ; ਪੂਜਾ ਵਾਲਾ ਮੁਹੱਲੇ ਦੇ 50 ਪਰਿਵਾਰ ਹੋਏ ਸ਼ਾਮਿਲ

Bathinda News: ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਨੂੰ ਉਸ...

ਸਾਬਕਾ ਮੇਅਰ ਮਹਿਤਾ ਵੱਲੋਂ 2.5 ਕਰੋੜ ਰੁਪਏ ਦੇ ਫੁੱਟਪਾਥ ਨਿਰਮਾਣ ਕਾਰਜ ਦਾ ਉਦਘਾਟਨ

Bathinda News: ਸ਼ਹਿਰ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ...