ਸੁਖਜਿੰਦਰ ਮਾਨ
ਬਠਿੰਡਾ, 25 ਜਨਵਰੀ: ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਮੱਲ੍ਹਾਂ ਮਾਰ ਕੇ ਰਾਸ਼ਟਰੀ ਪੱਧਰ ਤੇ ਨਾਮਣਾ ਖੱਟਿਆ ਹੈ। ਬੀਤੇ ਦਿਨੀਂ ਚੰਡੀਗੜ੍ਹ ਦੇ ਡੀ.ਏ.ਵੀ. ਵੁਮੈਨ ਕਾਲਜ, ਸੈਕਟਰ 45, ਚੰਡੀਗੜ੍ਹ ਵਿਖੇ ਹੋਈ ਵਿੰਟਰ ਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ ਦੌਰਾਨ 59+ ਕਿਲੋਗ੍ਰਾਮ ਭਾਰ ਵਰਗ ਵਿੱਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ , ਬਠਿੰਡਾ ਦੇ 10+1 (ਆਰਟਸ) ਦੇ ਵਿਦਿਆਰਥੀ ਹਰਮਨਦੀਪ ਸਿੰਘ ਨੇ ਰਾਸ਼ਟਰੀ ਪੱਧਰ ਤੇ ਆਪਣੀ ਕਲਾ ਦਾ ਲੋਹਾ ਮਨਵਾਉਂਦੇ ਹੋਏ ਸਿਲਵਰ ਮੈਡਲ ਹਾਸਲ ਕੀਤਾ ਹੈ। ਇਸੇ ਤਰ੍ਹਾਂ 45+ ਕਿਲੋਗ੍ਰਾਮ ਭਾਰ ਵਰਗ ਵਿੱਚ ਵੀ 10+1 (ਕਾਮਰਸ) ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਸਿਲਵਰ ਮੈਡਲ ਹਾਸਲ ਕੀਤਾ ਹੈ। ਇਨ੍ਹਾਂ ਤੋਂ ਇਲਾਵਾ 39+ ਕਿਲੋਗ੍ਰਾਮ ਭਾਰ ਵਰਗ ਵਿੱਚ 10+1 (ਕਾਮਰਸ) ਦੀ ਮੁਮਤਾਸ ਬਰਾੜ ਨੇ ਆਪਣੀ ਸ਼ਾਨਦਾਰ ਖੇਡ ਕਲਾ ਦਾ ਪ੍ਰਦਰਸ਼ਨ ਕਰ ਕੇ ਕਾਂਸੇ ਦਾ ਤਮਗ਼ਾ ਹਾਸਲ ਕੀਤਾ ਹੈ । ਇਹਨਾਂ ਅਹਿਮ ਪ੍ਰਾਪਤੀਆਂ ‘ਤੇ ਆਪਣੀ ਖ਼ੁਸ਼ੀ ਸਾਂਝੀ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਸ. ਬਲਜਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਇਹ ਉਪਲਬਧੀ ਸਕੂਲ ਅਤੇ ਪੂਰੇ ਇਲਾਕੇ ਲਈ ਮਾਣਮੱਤੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਹਿੱਸਾ ਜ਼ਰੂਰ ਲੈਣਾ ਚਾਹੀਦਾ ਹੈ ਅਤੇ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਨ ਲਈ ਅਜਿਹੇ ਮੌਕਿਆਂ ਦਾ ਲਾਭ ਉਠਾਉਣਾ ਚਾਹੀਦਾ ਹੈ।
ਬੀ.ਐਫ.ਜੀ.ਆਈ.ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਖ਼ਾਸਕਰ ਸਪੋਰਟਸ ਵਿਭਾਗ ਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਮਾਨਯੋਗ ਪ੍ਰਾਪਤੀਆਂ ਕਰਨ ਦੀ ਆਸ ਪ੍ਰਗਟਾਈ
Share the post "ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਮੱਲ੍ਹਾਂ ਮਾਰੀਆਂ"