Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ ‘ਚ ਸਥਿਤ ਡੀਐਸਪੀ (DSP) ਦਫ਼ਤਰ ਦੇ ਬਾਹਰ ਫ਼ਾਈਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੀਤੀ ਦੇਰ ਸ਼ਾਮ ਵਾਪਰੀ, ਜਿੱਥੇ ਪੁਲਿਸ ਨੇ ਮੌਕੇ ‘ਤੇ ਹੀ ਦੋ ਨੌਜਵਾਨਾਂ ਨੂੰ ਕਾਬੂ ਕਰ ਲਿਆ, ਜਿੰਨਾਂ ਦੇ ਕੋਲੋਂ ਇੱਕ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ। ਦਸਿਆ ਜਾ ਰਿਹਾ ਕਿ ਘਟਨਾ ਸਮੇਂ 3-4 ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ 6-7 ਨੌਜਵਾਨ ਆਏ ਸਨ, ਜਿੰਨ੍ਹਾਂ ਦੇ ਵੱਲੋਂ ਇਹ ਕਾਰਵਾਈ ਕੀਤੀ ਗਈ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਕਿ ਇਹ ਘਟਨਾ ਦੋ ਪਾਰਟੀਆਂ ਵਿਚ ਆਪਸੀ ਲੜਾਈ ਹੋਣ ਕਾਰਨ ਵਾਪਰੀ ਹੈ।ਘਟਨਾ ਦੀ ਪੁਸ਼ਟੀ ਕਰਦਿਆਂ ਜਲਾਲਾਬਾਦ ਪੁਲਿਸ ਦੇ ਐਸਐਚਓ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਮੀਡੀਆ ਨੂੰ ਦਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ 3-4 ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਬੱਤੀਆਂ ਵਾਲੇ ਚੌਕ ਤੋਂ ਡੀਐਸਪੀ ਦਫ਼ਤਰ ਵੱਲ ਜਾ ਰਹੇ ਹਨ।
ਇਹ ਵੀ ਪੜ੍ਹੋ 👉“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ
ਜਿੱਥੇ ਉਨ੍ਹਾਂ ਗੋਲੀਆਂ ਚਲਾਈਆਂ ਤੇ ਡੀਐਸਪੀ ਦਫ਼ਤਰ ਵਿਚ ਵੀ ਵੜਣ ਦੀ ਜਾਣਕਾਰੀ ਮਿਲ ਰਹੀ ਹੈ। ਪੁਲਿਸ ਨੇ ਤੁਰੰਤ ਮੌਕੇ ‘ਤੇ ਪੁੱਜ ਕੇ ਦੋ ਨੌਜਵਾਨਾਂ ਸੋਨਾ ਸਿੰਘ ਉਰਫ਼ ਸੋਨੂੰ ਵਾਸੀ ਬਾਦਲਕੇ ਅਮੀਰ ਖਾਂ ਅਤੇ ਅਕਾਸ਼ ਵਾਸੀ ਮੌਜਾ ਅਰਨੀਵਾਲਾ ਵਜੋਂ ਹੋਈ ਹੈ। ਇੰਨ੍ਹਾਂ ਦੇ ਕੋਲੋਂ ਇੱਕ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ। ਉਨ੍ਹਾਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਘਟਨਾ ਨਾਲ ਜੁੜੇ ਹੋਰ ਤੱਥ ਸਾਹਮਣੇ ਆ ਸਕਣ। ਪੁਲਿਸ ਇਹ ਵੀ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਗੋਲੀਬਾਰੀ ਪਿੱਛੇ ਕੀ ਕਾਰਨ ਸੀ ਅਤੇ ਘਟਨਾ ਵਿੱਚ ਹੋਰ ਕਿੰਨੇ ਲੋਕ ਸ਼ਾਮਲ ਸਨ। ਮੋਟਰਸਾਈਕਲਾਂ ‘ਤੇ ਆਏ ਨੌਜਵਾਨਾਂ ਦੀ ਗਤੀਵਿਧੀ ਅਤੇ ਉਨ੍ਹਾਂ ਦੇ ਆਪਸੀ ਸਬੰਧਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



