spot_img
spot_img

ਹਲਕਾ ਤਲਵੰਡੀ ਸਾਬੋ ਵਿੱਚ ਆਪ ਨੂੰ ਝਟਕਾ, ਸੀਨੀਅਰ ਆਗੂ ਕਾਂਗਰਸ ਚ ਹੋਏ ਸ਼ਾਮਲ

Date:

spot_img

ਆਪ ਦੇ ਖਿੱਲਰੇ ਝਾੜੂ ਨਾਲ ਕੋਈ ਖੜ੍ਹਨ ਨੂੰ ਤਿਆਰ ਨਹੀਂ, ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਖਤਮ : ਜਟਾਣਾ
ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸੀਨੀਅਰ ਆਗੂ ਕਸ਼ਮੀਰ ਸਿੰਘ ਵਾਸੀ ਸੰਗਤ ਖੁਰਦ ਆਪਣੇ ਸਾਥੀਆਂ ਸਮੇਤ ਪਾਰਟੀ ਨੂੰ ਅਲਵਿਦਾ ਆਖਦਿਆਂ ਕਾਂਗਰਸ ਵਿੱਚ ਸ਼ਾਮਲ ਹੋ ਗਏ ,ਜਿਨ੍ਹਾਂ ਨੂੰ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਨੇ ਪਾਰਟੀ ਦਾ ਝੰਡਾ ਗਲ ਵਿੱਚ ਪਾ ਕੇ ਜੀ ਆਇਆਂ ਕਹਿੰਦੇ ਪੂਰਾ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ।ਕਸਮੀਰ ਸਿੰਘ ਨੇ ਪਾਰਟੀ ਛੱਡਣ ਦਾ ਕਾਰਨ ਵਿਧਾਇਕਾ ਤੇ ਵਰਕਰਾਂ ਨਾਲ ਵਿਤਕਰੇਬਾਜ਼ੀ ਕਰਨ ਦੇ ਦੋਸ਼ ਲਾਉਂਦਿਆਂ ਡਿਕਟੇਟਰਸ਼ਿਪ ਦੱਸਿਆ ਤੇ ਕਿਹਾ ਕਿ ਆਪ ਵੱਲੋਂ ਜਿਹੜੇ ਵਾਅਦੇ ਕਰਕੇ ਸਰਕਾਰ ਬਣਾਉਣ ਦੇ ਯਤਨ ਕੀਤੇ ਉਸ ਵਾਅਦਿਆਂ ਤੋਂ ਪਾਰਟੀ ਪੂਰੀ ਤਰ੍ਹਾਂ ਥਿੜਕ ਚੁੱਕੀ ਹੈ ਅੱਜ ਵਰਕਰਾਂ ਦੀ ਕੋਈ ਪੁੱਛ ਪਡਤਾਲ ਨਹੀਂ ਅਤੇ ਦੂਜੇ ਪਾਸੇ ਖੁਸ਼ਬਾਜ ਸਿੰਘ ਜਟਾਣਾ ਵੱਲੋਂ ਹਲਕੇ ਦੇ ਕਰਵਾਏ ਜਾ ਰਹੇ ਵਿਕਾਸ ਕੰਮ ਮੂੰਹੋਂ ਬੋਲਦੇ ਹਨ ।ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਆਪ ਦਾ ਝਾੜੂ ਖਿੱਲਰ ਚੁੱਕਿਆ ਹੈ, ਉਨ੍ਹਾਂ ਕੋਲ ਵੋਟਾਂ ਮੰਗਣ ਲਈ ਕੋਈ ਏਜੰਡਾ ਨਹੀਂ, ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਪੰਜਾਬ ਵਿੱਚੋਂ ਖ਼ਤਮ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਦੇ ਹੱਕ ਵਿੱਚ ਲਹਿਰ ਚੱਲ ਰਹੀ ਹੈ ਅਤੇ ਦੂਸਰੀ ਵਾਰ ਕਾਂਗਰਸ ਦੀ ਸਰਕਾਰ ਬਣੇਗੀ ਤੇ ਇਸ ਹਲਕੇ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਉਪਰੰਤ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨ ਹੋਰ ਤੇਜ਼ ਕੀਤੇ ਜਾਣਗੇ, ਇਸ ਇਲਾਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸ਼ਿਪ ਅਤੇ ਪੰਚ ਸਰਪੰਚ ਤੇ ਵਰਕਰ ਹਾਜਰ ਸਨ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bhagwant Mann Govt ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

👉33 ਲੱਖ ਔਰਤਾਂ ਨੂੰ ਪਹਿਲਾਂ ਹੀ ਮਿਲ ਚੁੱਕਾ ਹੈ...

नशे के खिलाफ हर युवा बने बदलाव का वाहक, दस लोगों को नशामुक्ति अभियान से जोड़े – राज्यपाल प्रो. असीम कुमार घोष

👉राज्यपाल ने पटियाला स्थित राजीव गांधी राष्ट्रीय विधि विश्वविद्यालय...