ਸੀਨੀਅਰ ਕਾਂਗਰਸ ਆਗੂ ਬਲਬੀਰ ਸਿੰਘ ਸਿੱਧੂ ਅਤੇ ਉਮੀਦਵਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ
ਸੁਖਜਿੰਦਰ ਮਾਨ
ਬਠਿੰਡਾ, 6 ਫਰਵਰੀ:ਕੁੱਲ ਹਿੰਦ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵੱਲੋਂ ਅੱਜ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੁਧਿਆਣਾ ਵਿੱਚ ਕੀਤੀ ਵਰਚੂਅਲ ਰੈਲੀ ਦੌਰਾਨ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ‘ਤੇ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡ ਕੇ ਤੇ ਪਟਾਕੇ ਚਲਾ ਕੇ ਜਸ਼ਨ ਮਨਾਏ।
ਇਸ ਮੌਕੇ ਉਮੀਦਵਾਰ ਸ੍ਰੀ ਜਟਾਣਾ ਤੇ ਬਲਬੀਰ ਸਿੰਘ ਸਿੱਧੂ ਨੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਾਈਕਮਾਂਡ ਵੱਲੋਂ ਮੁੱਖ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ ਤੇ ਹੁਣ ਅਗਲੀ ਸਰਕਾਰ ਕਾਂਗਰਸ ਦੀ ਲਿਆਉਣ ਲਈ ਦਿਨ ਰਾਤ ਇੱਕ ਕਰ ਦਿਓ।ਇਸ ਮੌਕੇ ਖੁਸ਼ਬਾਜ਼ ਸਿੰਘ ਜਟਾਣਾ ਅਤੇ ਬਲਬੀਰ ਸਿੰਘ ਸਿੱਧੂ ਨੇ ਲੱਡੂਆਂ ਨਾਲ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ।ਇਸ ਸਮੇਂ ਨਿੱਜ਼ੀ ਸਹਾਇਕ ਰਣਜੀਤ ਸੰਧੂ, ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਜਗਾ, ਸਾਬਕਾ ਪ੍ਰਧਾਨ ਕ੍ਰਿਸ਼ਨ ਭਾਗੀਵਾਂਦਰ, ਸਰਪੰਚ ਰਾਜਵਿੰਦਰ ਸਿੰਘ ਤਿਉਣਾ ਆਦਿ ਆਗੂ ਤੇ ਵਰਕਰ ਸ਼ਾਮਲ ਸਨ।