Punjabi Khabarsaar
ਬਠਿੰਡਾ

ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਪੰਜਾਬ ਵਿਚ ਨਸ਼ਾ ਮਾਫੀਆ ਦਾ ਭੋਗ ਪਾ ਦੇਵੇਗੀ : ਹਰਸਿਮਰਤ ਕੌਰ ਬਾਦਲ

ਕਿਹਾ ਕਿ ਕਾਂਗਰਸ ਨੇ ਘਰ ਘਰ ਨੌਕਰੀ ਦੀ ਥਾਂ ’ਤੇ ਘਰ ਘਰ ਬੇਰੋਜ਼ਗਾਰੀ ਲਿਆਂਦੀ
ਕਿਹਾ ਕਿ ਕੇਜਰੀਵਾਲ ’ਤੇ ਪੰਜਾਬ ਦੇ ਹੱਕਾਂ ਦੀ ਰਾਖੀ ਖਾਸ ਤੌਰ ’ਤੇ ਦਰਿਆਈ ਪਾਣੀਆਂ ਦੀ ਰਾਖੀ ਲਈ ਵਿਸਾਹ ਨਹੀਂ ਕੀਤਾ ਜਾ ਸਕਦਾ
ਸੁਖਜਿੰਦਰ ਮਾਨ
ਮੌੜ, 6 ਫਰਵਰੀ: ਸਾਬਕਾ ਕੇਂਦਰੀ ਮੰਤਰੀ  ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬੀਆਂ ਨੁੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਪੰਜਾਬ ਵਿਚ ਨਸ਼ਾ ਮਾਫੀਆ ਦਾ ਭੋਗ ਪਾ ਦੇਵੇਗੀ ਅਤੇ ਕਿਹਾ ਕਿ ਜਾਂ ਤਾਂ ਪੰਜਾਬ ਵਿਚ ਨਸ਼ਾ ਰਹੇਗਾ ਜਾਂ ਫਿਰ ਸਾਡੀ ਸਰਕਾਰ। ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਦੇ ਹੱਕ ਵਿਚ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਚਾਰ ਹਫਤਿਆਂ ਦੇ ਅੰਦਰ ਅੰਦਰ ਨਸ਼ਾ ਖਤਮ ਕਰਨ ਦੇ ਆਪਣੇ ਦੇ ਨਾਂ ’ਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਬਜਾਏ ਆਪਣੇ ਵਾਅਦੇ ਅਨੁਸਾਰ ਨਸ਼ਾ ਖਤਮ ਕਰਨ ਤੇ ਕਾਂਗਰਸ ਸਰਕਾਰ ਨੇ ਨਸ਼ਾ ਘਰ ਘਰ ਪਹੁੰਚਦਾ ਕਰ ਦਿੱਤਾ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਇਸ ਬੁਰਾਈ ਦਾ ਹਮੇਸ਼ਾ ਲਈ ਭੋਗ ਦੇਵੇਗੀ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਨੁੰ ਪਛੜਿਆ ਬਣਾ ਦਿੱਤਾ ਹੈ। ਉਹਨਾਂ ਕਿਹਾ ਕਿ ਸੂਬੇ ਸਿਰ ਕਰਜ਼ਾ ਵੀ 1 ਲੱਖ ਕਰੋੜ ਰੁਪਏ ਵੱਧ ਗਿਆ ਹੈ, ਸਾਰੀਆਂ ਸਮਾਜ ਭਲਾਈ ਸਕੀਮਾਂ ਜਾਂ ਤਾਂ ਖਤਮ ਕਰ ਦਿੱਤੀਆਂ ਗਈਆਂ ਹਨ ਜਾਂ ਫਿਰ ਇਹਨਾਂ ਵਿਚ ਕਟੌਤੀ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਗਰੀਬਾਂ ਦੇ ਲੱਖਾਂ ਨੀਲੇ ਕਾਰਡ ਕੱਟ ਦਿੱਤੇ ਗਏ ਹਨ। ਕਾਂਗਰਸ ਸਰਕਾਰ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 51000 ਰੁਪਏ ਕਰਨ ਅਤੇ ਬੁਢਾਪਾ ਪੈਨਸ਼ਨ 2500 ਰੁਪਏ ਪ੍ਰਤੀ ਮਹੀਨਾ ਕਰਨ ਦੇ ਆਪਣੇ ਵਾਅਦੇ ਤੋਂ ਵੀ ਭੱਜ ਗਈ ਹੈ। ਉਹਨਾਂ ਨੇ ਕਾਂਗਰਸ ਪਾਰਟੀ ਵੱਲੋਂ ਘਰ ਘਰ ਨੌਕਰੀ ਦੇਣ ਦੀ ਥਾਂ ’ਤੇ ਘਰ ਘਰ ਬੇਰੋਜ਼ਗਾਰੀ ਪਹੁੰਚਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਹੱਲਾ ਬੋਲਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਚੰਨੀ ਨੇ ਸਾਰੇ ਪੰਜਾਬ ਵਿਚ ਪੋਸਟਰ ਲਗਾ ਦਿੱਤੇ ਕਿ ਉਸਨੇ ਮਸਲੇਹੱਲ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਪੰਜਾਬੀ ਹੁਣ ਪੁੱਛ ਰਹੇ ਹਨ ਕਿ ਉਸਨੇ ਸੂਬੇ ਦੇ 36000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਿਉ ਨਹੀਂ ਕੀਤਾ ? ਉਸਨੇ ਵਾਅਦੇ ਅਨੁਸਾਰ ਗਰੀਬਾਂ ਤੇ ਬੇਘਰਿਆਂ ਨੁੰ ਪੰਜ ਪੰਜ ਮਰਲੇ ਦੇ ਪਲਾਟ ਕਿਉ ਨਹੀਂ ਦਿੱਤੇ।
ਆਮ ਆਦਮੀ ਪਾਰਟੀ ਅਤੇ ਇਸਦੇ ਏਜੰਡੇ ਦੀ ਗੱਲ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਬਦਲਾਅ ਦਾ ਮਤਲਬ ਹੈ ਲੋਕਾਂ ਦੇ ਜੀਵਨ ਮਿਆਰ ਨੁੰ ਉੱਚਾ ਚੁੱਕਣਾ। ਆਮ ਆਦਮੀ ਪਾਰਟੀ ਇਹ ਬਦਲਾਅ ਨਹੀਂ ਲਿਆ ਸਕਦੀ ਕਿਉਕਿ ਇਸਦੇ ਦਿੱਲੀ ਮਾਡਲ ਦਾ ਮਤਲਬ ਹੈ ਕਿ ਕਿਸਾਨਾਂ ਲਈ ਮੁਫਤ ਬਿਜਲੀ ਬੰਦ ਕਰਨਾ। ਇਹ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਵੀ ਬੰਦ ਦੇਵੇਗੀ। ਇਹ ਸੂਬੇ ਦੇ ਲੋਕਾਂ ਨੁੰ ਦਿੱਲੀ ਦੀ ਤਰਜ ’ਤੇ 12 ਤੋਂ 13 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਵੇਗੀ ਅਤੇ ਕੋਈ ਵੀ ਅਜਿਹਾ ਬਦਲਾਅ ਨਹੀਂ ਚਾਹੰੁਦਾ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਕੱਲ੍ਹ ਨੁੰ ਉਹ ਪੰਜਾਬ ਦਾ ਪਾਣੀ ਦਿੱਲੀ ਨੁੰ ਦੇਣ ਦੇ ਹਕੁਮ ਦੇ ਦੇਵੇਗਾ ਜਿਵੇਂ ਕਿ ਉਸਨੇ ਪਹਿਲਾਂ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਉਸਨੇ ਸਪਸ਼ਟ ਤੌਰ ’ਤੇ ਪੰਜਾਬ ਦੇ ਚਾਰ ਥਰਮਲ ਬੰਦ ਕਰਨ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਅਜਿਹੇ ਬੰਦੇ ’ਤੇ ਕਦੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ ਬੋਲੀ ਲਾਉਣ ਵਾਲਿਆਂ ਖਾਸ ਤੌਰ ’ਤੇ ਕਾਂਗਰਸੀਆਂ ਨੁੰ ਟਿਕਟਾਂ ਵੇਚੀਆਂ। ਉਹਨਾ ਕਿਹਾ ਕ ਿਬਠਿੰਡਾ ਵਿਚ ਸਾਰੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਕਾਂਗਰਸੀ ਹਨ। ਇਸ ਤੋਂ ਇਹ ਵੀ ਸਪਸ਼ਟ ਹੋ ਜਾਂਦਾ ਹੈ ਕਿ ਇਸਦੀ ਕਾਂਗਰਸ ਨਾਲ ਗੰਢਤੁੱਪ ਹੈ ਤੇ ਇਹੀ ਕਾਂਗਰਸ ਦੀ ਬੀ ਟੀਮ ਹੈ।

Related posts

ਹਰਸਿਮਰਤ ਜਵਾਬ ਦੇਣ, ਤਖਤ ਸਾਹਿਬ ਨੂੰ ਹਾਲੇ ਤੱਕ ਰੇਲ ਲਿੰਕ ਨਾਲ ਕਿਉਂ ਨਹੀਂ ਜੋੜਿਆ: ਖੁੱਡੀਆ

punjabusernewssite

ਬਠਿੰਡਾ ’ਚ ਖੇਤੀ ਵਿਕਾਸ ਬੈਂਕ ਦੇ ਡਾਇਰੈਕਟਰਾਂ ਦੀ ਚੋਣ ’ਚ ਆਪ ਨੇ ਮਾਰੀ ਬਾਜੀ

punjabusernewssite

ਜਮੀਨੀ ਸੁਧਾਰ ਕਾਨੂੰਨ ਲਾਗੂ ਕਰਨ ਤੇ ਨਿੱਜੀਕਰਨ ਦੀ ਨੀਤੀ ਬਾਰੇ ਪਾਰਟੀਆਂ ਚੁੱਪ: ਨਸਰਾਲੀ

punjabusernewssite