ਸ਼ਹਿਰ ’ਚ ਨੁੱਕੜ ਮੀਟਿੰਗਾਂ ਦਾ ਜਾਰੀ
ਸੁਖਜਿੰਦਰ ਮਾਨ
ਬਠਿੰਡਾ, 9 ਫ਼ਰਵਰੀ: ਸ਼ਹਿਰ ਵਿਚ ਅਪਣੀ ਚੋਣ ਮੁਹਿੰਮ ਭਖਾਉਂਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵੱਖ ਵੱਖ ਹਿੱਸਿਆਂ ’ਚ ਨੁੱਕੜ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਤੇਲੀਆਂ ਵਾਲਾ ਮੁਹੱਲਾ, ਗੋਪਾਲ ਨਗਰ, ਬੀਰ ਰੋਡ, ਬਸੰਤ ਵਿਹਾਰ, ਸੁਰਖਪੀਰ ਰੋਡ ,ਪਰਸਰਾਮ ਨਗਰ, ਮਿੰਨੀ ਸੈਕਟਰੀਏਟ ਰੋਡ, ਹਰਬੰਸ ਨਗਰ ਅਤੇ ਪਾਵਰ ਹਾਊਸ ਰੋਡਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਆਉਂਦੀ 20 ਫਰਵਰੀ ਨੂੰ ਪੰਜਾਬ ਵਿੱਚ ਕਾਂਗਰਸ ਦੀ ਦੂਸਰੀ ਵਾਰ ਸਰਕਾਰ ਬਣਾਉਣ ਲਈ ਵੋਟ ਦੀ ਮੰਗ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਬਠਿੰਡਾ ਸ਼ਹਿਰ ਦਾ ਵਿਕਾਸ ਨਿਰੰਤਰ ਜਾਰੀ ਰੱਖਿਆ ਜਾਵੇਗਾ ਤਾਂ ਜੋ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ । ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੰਜ ਸਾਲ ਵਿੱਚ ਦਿੱਤੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਿਥੇ ਪੰਜਾਬ ਦੇ ਖ਼ਜ਼ਾਨੇ ਨੂੰ ਆਰਥਿਕ ਪੱਖੋਂ ਮਜਬੂਤ ਕੀਤਾ ਉੱਥੇ ਹੀ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰਾ ਖਿਆਲ ਰੱਖਿਆ ਗਿਆ ਤਾਂ ਜੋ ਮੁਲਾਜਮਾਂ ਨੂੰ ਤਨਖਾਹ, ਪੈਨਸ਼ਨਰਾਂ ਨੂੰ ਪੈਨਸ਼ਨ, ਪੰਜਾਬ ਵਾਸੀਆਂ ਨੂੰ ਸਹੂਲਤਾਂ ਮੁਹੱਈਆ ਹੋ ਸਕਣ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਬੁਢਾਪਾ ਪੈਨਸ਼ਨ ਵਧਾ ਕੇ 1500 ਰੁਪਏ ਅਤੇ ਸ਼ਗਨ ਸਕੀਮ 51000 ਰੁਪਏ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਲਗਾਤਾਰ ਦੂਸਰੀ ਵਾਰ ਕਾਂਗਰਸ ਸਰਕਾਰ ਸਮੇਂ ਦੀ ਲੋੜ ਹੈ ਜਿਸ ਲਈ ਉਨ੍ਹਾਂ ਨੂੰ ਸ਼ਹਿਰ ਵਾਸੀ ਜਿੱਤ ਬਖ਼ਸ਼ਣ ਤਾਂ ਜੋ ਸੂਬੇ ਨੂੰ ਹੋਰ ਖੁਸ਼ਹਾਲ ਬਣਾਇਆ ਜਾ ਸਕੇ। ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸ ਲੀਡਰਸਿਪ ,ਕੌਂਸਲਰ ਅਤੇ ਵਰਕਰ ਹਾਜ਼ਰ ਸਨ ।
Share the post "ਪੰਜਾਬ ਦੇ ਖਜਾਨੇ ਨੂੰ ਮਜਬੂਤ ਬਣਾਉਣ ਦੇ ਨਾਲ ਹਰ ਵਰਗ ਦਾ ਰੱਖਿਆ ਖਿਆਲ : ਮਨਪ੍ਰੀਤ ਸਿੰਘ ਬਾਦਲ"