spot_img
spot_img

ਪੰਜਾਬ ਸਮੇਤ ਦੇਸ਼ ਦਾ ਵਿਕਾਸ ਕਾਂਗਰਸ ਦੇ ਰਾਜ ਦੌਰਾਨ ਹੀ ਹੋਇਆ: ਐਮ.ਪੀ ਮਨੀਸ਼ ਤਿਵਾੜੀ

Date:

spot_img

ਖਰੜ ਤੋਂ ਪਾਰਟੀ ਉਮੀਦਵਾਰ ਵਿਜੇ ਸ਼ਰਮਾ ਟਿੰਕੂ ਦੇ ਹੱਕ ਵਿੱਚ ਕੀਤੀ ਚੋਣ ਮੀਟਿੰਗ

ਸੁਖਜਿੰਦਰ ਮਾਨ

ਖਰੜ, 11 ਫਰਵਰੀ;  ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਰਾਜ ਦੌਰਾਨ ਹੀ ਪੰਜਾਬ ਸਮੇਤ ਦੇਸ਼ ਦਾ ਵਿਕਾਸ ਹੋਇਆ ਹੈ। ਇਨ੍ਹਾਂ ਵਿਕਾਸ ਕਾਰਜਾਂ ਨੂੰ ਅੱਗੇ ਵੀ ਜਾਰੀ ਰੱਖਣ ਲਈ ਪਾਰਟੀ ਨੂੰ ਸੱਤਾ ਵਿਚ ਲਿਆਉਣਾ ਜ਼ਰੂਰੀ ਹੈ।ਸਾਂਸਦ ਤਿਵਾੜੀ ਅੱਜ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਸ਼ਰਮਾ ਟਿੰਕੂ ਦੇ ਹੱਕ ਵਿੱਚ ਪਿੰਡ ਸੋਹੜਾ ਵਿੱਚ ਪਬਲਿਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਵਿਕਾਸ ਦੀ ਲੀਹਾਂ ‘ਤੇ ਲੈ ਜਾ ਸਕਦੀ ਹੈ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ ਸੜਕਾਂ, ਗਲੀਆਂ, ਖੇਡ ਮੈਦਾਨਾਂ ਦੇ ਨਿਰਮਾਣ ਸਮੇਤ ਹੋਰ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ।ਉਥੇ ਹੀ, ਹਲਕਾ ਉਮੀਦਵਾਰ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਵਿਕਾਸ ਦੀ ਰਾਜਨੀਤੀ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਹੋਰਨਾਂ ਪਾਰਟੀਆਂ ਵਾਂਗ ਝੂਠੇ ਦਾਅਵੇ ਕਰਕੇ ਲੋਕਾਂ ਨੂੰ ਧੋਖਾ ਨਹੀਂ ਦਿੰਦੀ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾ ਕੇ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related