spot_img
spot_img

ਜਗਰੂਪ ਸਿੰਘ ਗਿੱਲ ਨੇ ਕੀਤਾ ਵੱਖ ਵੱਖ ਵਾਰਡਾਂ ਦਾ ਦੌਰਾ, ਕੀਤਾ ਨੁੱਕੜ ਮੀਟਿੰਗਾਂ ਨੂੰ ਸੰਬੋਧਨ

Date:

spot_img

-ਸ਼ਹਿਰ ਵਾਸੀਆਂ ਵਲੋਂ ਲੱਡੂਆਂ ਨਾਲ ਤੋਲ ਸਿਰੋਪੇ ਪਾ ਗਿੱਲ ਦਾ ਕੀਤਾ ਸਵਾਗਤ
ਸੁਖਜਿੰਦਰ ਮਾਨ
ਬਠਿੰਡਾ, 12 ਫਰਵਰੀ : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਜਗਰੂਪ ਸਿੰਘ ਗਿੱਲ ਨੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਭਰਵੀਆਂ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼ਹਿਰ ਵਾਸੀਆਂ ਵੱਲੋਂ ਵੱਖ ਵੱਖ ਥਾਵਾਂ ਤੇ ਜਗਰੂਪ ਸਿੰਘ ਗਿੱਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਤੇ ਵਿਧਾਨ ਸਭਾ ਚੋਣਾਂ ਵਿੱਚ ਪੂਰਨ ਸਹਿਯੋਗ ਦਾ ਵਿਸ਼ਵਾਸ ਦਿਵਾਇਆ । ਇਸ ਮੌਕੇ ਵੱਖ ਵੱਖ ਥਾਵਾਂ ਹਜ਼ੂਰਾ ਕਪੂਰਾ ਨਗਰ ਵਾਰਡ ਨੰਬਰ 03, ਅਮਰਪੁਰਾ ਕੋਠੇ ਵਾਰਡ ਨੰਬਰ 01, ਜੋਗੀ ਨਗਰ ਗਲੀ ਨੰਬਰ 5, ਸਮੇਤ ਕਈ ਸਥਾਨਾਂ ਤੇ ਜਗਰੂਪ ਸਿੰਘ ਗਿੱਲ ਨੂੰ ਲੱਡੂਆਂ ਨਾਲ ਤੋਲਿਆ ਗਿਆ ਅਤੇ ਸਿਰੋਪੇ ਪਾ ਉਹਨਾਂ ਨਾ ਸਨਮਾਨ ਕੀਤਾ ਗਿਆ I ਗਿੱਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਮੇਸ਼ਾਂ ਹੀ ਸ਼ਹਿਰ ਦੇ ਵਿਕਾਸ ਲਈ ਸਾਫ਼ ਨੀਅਤ ਅਤੇ ਨੀਤੀ ਨਾਲ ਕੰਮ ਕੀਤਾ ਪਰ ਕਦੇ ਵੀ ਗ਼ਲਤ ਧੰਦਿਆਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਨਾ ਹੀ ਗਲਤ ਦਾ ਸਾਥ ਦਿੱਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਹਿਯੋਗ ਦੇਣ ਅਤੇ ਜਿੱਤਣ ਉਪਰੰਤ ਆਪ ਦੀ ਸਰਕਾਰ ਬਣਨ ਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਕੀਤੀ ਜਾਵੇਗੀ ਅਤੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਲੀਡਰ ਵਰਕਰ ਅਤੇ ਮੁਹੱਲਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੁੱਖ ਮੰਤਰੀ ਨੇ ਸਰਸਾ ਦੇ ਕਿੰਨੂ ਨੂੰ ਜੀ.ਆਈ. ਟੈਗ ਮਿਲਣ ‘ਤੇ ਦਿੱਤੀ ਵਧਾਈ

Haryana News: ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ...

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

👉ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ...