spot_img
spot_img

ਹਰਸਿਮਰਤ ਬਾਦਲ ਦਾ ਵੱਡਾ ਦਾਅਵਾ: ਚੰਨੀ ਸਿਰਫ 20 ਫਰਵਰੀ ਤੱਕ ਮੁੱਖ ਮੰਤਰੀ

Date:

spot_img

ਆਪ ਨੁੰ ਮੌਕਾ ਦੇਣ ਦਾ ਮਤਲਬ ਕੇਜਰੀਵਾਲ ਨੂੰ ਪੰਜਾਬ ਦੇ ਦਰਿਆਈ ਪਾਣੀ ਲੁੱਟਣ ਦਾ ਮੌਕਾ ਦੇਣਾ
ਸੁਖਜਿੰਦਰ ਮਾਨ
ਬਠਿੰਡਾ, 13 ਫਰਵਰੀ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਅਕਾਲੀ-ਬਸਪਾ ਉਮੀਦਵਾਰ ਸਰੂਪ ਚੰਦ ਸਿੰਗਲਾ ਦੇ ਹੱਕ ’ਚ ਚੌਣ ਪ੍ਰਚਾਰ ਕਰਦਿਆਂ ਦਾਅਵਾ ਕੀਤਾ ਕਿ ‘‘ਕਾਂਗਰਸ ਪਾਰਟੀ ਜਾਤੀਵਾਦੀ ਰਾਜਨੀਤੀ ਕਰਨ ਅਤੇ ਝੂਠ ਮੂਠ ਹੀ ਚਰਨਜੀਤ ਸਿੰਘ ਚੰਨੀ ਨੁੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਵਜੋਂ ਪੇਸ਼ ਕਰ ਰਹੀ ਹੈ ਜਦੋਂਕਿ ਅਸਲ ਵਿਚ 20 ਫ਼ਰਵਰੀ ਤੋਂ ਬਾਅਦ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦਾ ਕੋਈ ਇਰਾਦਾ ਨਹੀਂ। ’’ ਇਥੇ ਪੱਤਰਕਾਰਾਂ ਨਾਲ ਗੱਲਬਾਤ ਬੀਬੀ ਬਾਦਲ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕਾਂਗਰਸ ਪਾਰਟੀ ਨੇ ਅਨੁਸੁਚਿਤ ਜਾਤੀ ਭਾਈਚਾਰੇ ਦੀਆਂ ਵੋਟਾਂ ਹਾਸਲ ਕਰਨ ਵਾਸਤੇ ਚੰਨੀ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਹੈ।ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬੀ ਅਜਿਹੀਆਂ ਧਿਆਨ ਵੰਡਾਊ ਹਰਕਤਾਂ ਦੇ ਝਾਂਸੇ ਵਿਚ ਨਹੀਂ ਆਉਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਕੰਮਾਂ ਨਾਲ ਜਾਣੇ ਜਾਣਗੇ। ਉਹਨਾਂ ਕਿਹਾ ਕਿ ਚੰਨੀ ਨੇ ਤਾਂ ਰੇਤ ਮਾਫੀਆ ਦੀ ਪ੍ਰਧਾਨਗੀ ਕਰ ਕੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ ਹੈ। ਹਿਹ ਗੱਲ ਉਹਨਾਂ ਦੇ ਭਾਣਜੇ ਹਨੀ ਦੇ ਘਰੋਂ 11 ਕਰੋੜ ਰੁਪਏ ਨਗਦ ਤੇ ਵੱਡੀ ਮਾਤਰਾ ਵਿਚ ਸੋਨਾ ਬਰਾਮਦ ਹੋਣ ਤੋਂ ਇਲਾਵਾ 56 ਕਰੋੜ ਰੁਪਏ ਦੀ ਨਜਾਇਜ਼ ਜਾਇਦਾਦ ਦੇ ਦਸਤਾਵੇਜ਼ ਬਰਾਮਦ ਹੋਣ ਤੋਂ ਸਾਬਤ ਹੋ ਗਿਆ ਹੈ। ਉਹਨਾਂ ਕਿਹਾ ਕਿ ਚੰਨੀ ਬੁਰੀ ਤਰਾਂ ਬੇਨਕਾਬ ਹੋ ਗਏ ਹਨ ਅਤੇ ਕੋਈ ਵੀ ਰਾਹੁਲ ਗਾਂਧੀ ਦੀ ਇਸ ਗੱਲ ’ਤੇ ਯਕੀਨ ਨਹੀਂ ਕਰ ਰਿਹਾ ਕਿ ਉਸਨੇ ਇਕ ਗਰੀਬ ਨੁੰ ਪਾਰਟੀ ਦਾ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾ ਦਿੱਤਾ ਹੈ।
ਇਸ ਦੌਰਾਨ ਜਦੋਂ ਉਹਨਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਕ ਮੌਕਾ ਦੇਣ ਦੀ ਅਪੀਲ ’ਤੇ ਸਵਾਲ ਖ਼ੜਾ ਕਰਦਿਆਂ ਕਿਹਾ ਕਿ ਲੋਕ ਇਹ ਪੁੱਛ ਰਹ ਹਨ ਕਿ ਕੀ ਇਹ ਮੌਕਾ ਸੂਬੇ ਦੇ ਸਰੋਤਾਂ ਨੂੰ ਲੁੱਟਣ ਵਾਸਤੇ ਚਾਹੀਦਾ ਹੈ? ਉਹਨਾਂ ਕਿਹਾ ਕਿ ਕੇਜਰੀਵਾਲ ਨੁੰ ਇਕ ਮੌਕਾ ਦੇਣ ਦਾ ਮਤਲਬ ਹੈ ਕਿ ਪੰਜਾਬ ਦੇ ਪਾਣੀਆਂ ਤੋਂ ਹੱਥ ਧੋਣਾ ਕਿਉਂਕਿ ਕੇਜਰੀਵਾਲ ਤਾਂ ਪਹਿਲਾਂ ਹੀ ਪੰਜਾਬ ਦੇ ਪਾਣੀਆ ਵਿਚੋਂ ਹਰਿਆਣਾ ਤੇ ਦਿੱਲੀ ਲਈ ਹਿੱਸਾ ਮੰਗ ਰਿਹਾ ਹੈ ਤੇ ਇਸ ਵਾਸਤੇ ਉਸਨੇ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਵੀ ਦਾਇਰ ਕੀਤਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੁੰ ਇਕ ਮੌਕਾ ਦੇਣ ਦਾ ਮਤਲਬ ਹੈ ਕਿ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਵਾਉਣਾ ਕਿਉਂਕਿ ਕੇਜਰੀਵਾਲ ਲਈ ਇਹ ਥਰਮਲ ਪਲਾਂਟ ਵੀ ਦਿੱਲੀ ਲਈ ਖ਼ਤਰਾ ਹਨ।
ਲੋਕਾਂ ਨੁੰ ਆਮ ਆਦਮੀ ਪਾਰਟੀ ਅਤੇ ਇਸਦੇ ਝੂਠੇ ਵਾਅਦਿਆਂ ’ਤੇ ਭਰੋਸਾ ਨਾ ਕਰਨ ਦੀ ਅਪੀਲ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਕਹਿ ਰਹੀ ਹੈ ਕਿ ਪੰਜਾਬ ਵਿਚ ਮਹਿਲਾਵਾਂ ਨੁੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ ਜਦੋਂ ਕਿ ਦਿੱਲੀ ਵਿਚ ਪਿਛਲੇ 8 ਸਾਲਾਂ ਵਿਚ ਦਿੱਲੀ ਵਿਚ ਮਹਿਲਾਵਾਂ ਨੂੰ ਇਕ ਦੁੱਕੀ ਵੀ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਆਮ ਆਦਮੀ ਪਾਰਟੀ ਦਿੱਲੀ ਵਿਚ ਕਿਸਾਨਾਂ ਨੁੰ ਮੁਫਤ ਬਿਜਲੀ ਨਹੀਂ ਦੇ ਰਹੀ ਤੇ ਨਾ ਹੀ ਆਟਾ ਦਾਲ, ਸ਼ਗਨ ਸਕੀਮ ਜਾਂ ਬੁਢਾਪਾ ਪੈਨਸ਼ਨ ਵਰਗੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਦੇ ਰਹੀ ਹੈ। ਬੀਬੀ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੁੰ ਵੋਟਾਂ ਪਾਉਣ ਅਤੇ ਉਹਨਾਂ ਦੀ ਹਮਾਇਤ ਕਰਨ ਅਤੇ ਕਿਹਾ ਕਿ ਤੁਸੀਂ ਆਪ ਵੇਖਿਆ ਹੈ ਕਿ ਪਿਛਲੇ 10 ਸਾਲਾਂ ਵਿਚ ਬਠਿੰਡਾ ਨੁੰ ਕਿਵੇਂ ਮਾਡਲ ਸ਼ਹਿਰ ਬਣਾਇਆ ਗਿਆ। ਤੁਸੀਂ ਇਹ ਵੀ ਵੇਖਿਆ ਹੈ ਕਿ ਕਿਵੇਂ ਕਾਂਗਰਸ ਦੇ ਰਾਜਕਾਲ ਵਿਚ ਸਾਰੇ ਵਿਕਾਸ ਕਾਰਜ ਠੱਪ ਹੋ ਗਏ। ਲੋਕਾਂ ਨੁੰ ਬੁਨਿਆਦੀ ਸਹੂਲਤਾਂ ਨਹੀਂ ਮਿਲ ਰਹੀਆਂ ਤੇ ਬੁਨਿਆਦੀ ਢਾਂਚਾ ਬਰਬਾਦ ਹੋ ਰਿਹਾ ਹੈ। ਹੁਣ ਗੱਡੀ ਮੁੜ ਲੀਹ ’ਤੇ ਪਾਉਣ ਦਾ ਇਕੋ ਤਰੀਕਾ ਹੈ ਕਿ ਅਕਾਲੀ ਦਲ ਦੀ ਅਗਵਾਈ ਵਾਲੇ ਗਠਜੋੜ ’ਤੇ ਭਰੋਸਾ ਕੀਤਾ ਜਾਵੇ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

👉ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ...

ਖੇੜੀ ਵਾਲੇ ਬਾਬੇ ਵਿਰੁੱਧ ਦਾਜ਼-ਦਹੇਜ਼ ਦਾ ਪਰਚਾ ਦਰਜ਼; ਜਲਦ ਹੋ ਸਕਦੀ ਹੈ ਗ੍ਰਿਫਤਾਰੀ

Fatehgarh Sahib/ Malerkotla News: ਪਿਛਲੇ ਲੰਮੇ ਸਮੇਂ ਤੋਂ ਸੋਸ਼ਲ...

Aman Arora ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ ‘ਤੇ ਜ਼ੋਰ

👉ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਵਿਭਾਗ ਵੱਲੋਂ ‘‘ਰਾਜ ਦੇ...