ਪ੍ਰਸ਼ਾਸਨ ਨੇ ਬਦਲਵਾਂ ਰਾਸਤਾ ਕੱਢ ਕੇ ਰੈਲੀ ਵਿਚ ਕਰਵਾਈ ਸ਼ਮੂਲੀਅਤ
ਸੁਖਜਿੰਦਰ ਮਾਨ
ਬਠਿੰਡਾ, 15 ਫਰਵਰੀ: ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨਾਂ ਤੇ ਭਾਜਪਾ ਵਿਚਕਾਰ ਪੈਦਾ ਹੋਈ ਕੁੜੱਤਣ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ। ਹਾਲਾਂਕਿ ਮੋਦੀ ਸਰਕਾਰ ਵਲੋਂ ਪਿਛਲੇ ਸਾਲ ਗੁਰਪੂਰਬ ਮੌਕੇ ਇੰਨ੍ਹਾਂ ਵਿਵਾਦਤ ਖੇਤੀ ਬਿੱਲਾਂ ਨੂੰ ਵਾਪਸ ਲੈ ਲਿਆ ਸੀ ਪ੍ਰੰਤੂ ਬਾਕੀ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ ’ਤੇ ਕੋਈ ਕਾਰਵਾਈ ਨਾ ਹੋਣ ’ਤੇ ਭੜਕੇ ਕਿਸਾਨਾਂ ਨੇ ਮੁੜ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਅੱਜ ਜ਼ਿਲ੍ਹੈ ਦੇ ਹਲਕਾ ਮੋੜ ’ਚ ਪਾਰਟੀ ਦੇ ਸੀਨੀਅਰ ਆਗੂ ਦਿਆਲ ਸੋਢੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਨ ਪੁੱਜੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦਾ ਕਿਸਾਨਾਂ ਵਲੋਂ ਜਬਰਦਸਤ ਵਿਰੋਧ ਕੀਤਾ ਗਿਆ। ਜਿਸ ਕਾਰਨ ਉਨ੍ਹਾਂ ਨੂੰ ਹੈਲੀਪੇਡ ਵਾਲੀ ਜਗ੍ਹਾਂ ’ਤੇ ਹੀ ਲੰਮਾ ਇੰਤਜਾਰ ਕਰਨਾ ਪਿਆ। ਦਸਣਾ ਬਣਦਾ ਹੈ ਕਿ ਨੱਢਾ ਦੀ ਆਮਦ ਦਾ ਪਤਾ ਚੱਲਦੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਅਤੇ ਸਿੱਧੂਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਤਰ ਹੋਏ ਸੈਕੜੇ ਕਿਸਾਨਾਂ ਨੇ ਰਾਮਨਗਰ ਚੌਕ ਵਿਚ ਧਰਨਾ ਲਗਾ ਦਿੱਤਾ। ਇਹੀਂ ਨਹੀਂ ਸ਼੍ਰੀ ਨੱਢਾ ਦੇ ਉਤਰਨ ਲਈ ਸੰਤ ਫ਼ਤਿਹ ਸਿੰਘ ਸਕੂਲ ’ਚ ਬਣਾਏ ਹੈਲੀਪੇਡ ਵਾਲੀ ਰੋਡ ’ਤੇ ਵੀ ਕਿਸਾਨਾਂ ਨੇ ਪੁੱਜਣ ਦਾ ਯਤਨ ਕੀਤਾ। ਇਸ ਦੌਰਾਨ ਐਸ.ਐਸ.ਪੀ ਅਮਨੀਤ ਕੋਂਡਲ ਦੀ ਅਗਵਾਈ ’ਚ ਵੱਡੀ ਗਿਣਤੀ ਵਿਚ ਪੁਲਿਸ ਮੌਕੇ ’ਤੇ ਪੁੱਜੀ। ਕਈ ਘੰਟਿਆਂ ਦੀ ਜਦੋ-ਜਹਿਦ ਦੌਰਾਨ ਜਦ ਕਿਸਾਨਾਂ ਨੂੰ ਪ੍ਰਸ਼ਾਸਨ ਮਨਾਉਣ ਵਿਚ ਅਸਫ਼ਲ ਰਿਹਾ ਤਾਂ ਕਰੀਬ ਤਿੰਨ ਦਰਜ਼ਨ ਕਿਸਾਨਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ। ਜਿਸਤੋਂ ਬਾਅਦ ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ। ਪ੍ਰੰਤੂ ਇਸ ਦੌਰਾਨ ਪ੍ਰਸ਼ਾਸਨ ਨੇ ਬਦਲਵਾਂ ਰਾਸਤਾ ਅਪਣਾਉਂਦਿਆਂ ਸ਼੍ਰੀ ਨੱਢਾ ਨੂੰ ਅਨਾਜ ਮੰਡੀ ਸਥਿਤ ਰੈਲੀ ਵਾਲੀ ਜਗ੍ਹਾਂ ’ਤੇ ਲਿਜਾਇਆ ਗਿਆ। ਜਿੱਥੇ ਉਨ੍ਹਾਂ ਸੰਬੋਧਨ ਕਰਦਿਆਂ ਕਿਸਾਨਾਂ ਦੇ ਨਾਂ ’ਤੇ ਵਿਰੋਧੀ ਧਿਰਾਂ ਵਲੋਂ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਕਿ ਦੇਸ ਦੀ ਅਜਾਦੀ ਤੋਂ ਬਾਅਦ ਕਿਸਾਨਾਂ ਦੀ ਭਲਾਈ ਲਈ ਸਭ ਤੋਂ ਵੱਡੇ ਕੰਮ ਮੋਦੀ ਸਰਕਾਰ ਨੇ ਕੀਤੇ ਹਨ। ਉਨ੍ਹਾਂ ਕਾਂਗਰਸ ’ਤੇ ਸਿੱਖਾਂ ਦੀ ਨਸ਼ਲਕੁਸ਼ੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇੰਨ੍ਹਾਂ ਦੰਗਿਆਂ ਦੇ ਦੋਸ਼ੀਆਂ ਨੂੰ ਸਜ਼ਾ ਵੀ ਮੋਦੀ ਸਰਕਾਰ ਨੇ ਦਿੱਤੀ ਹੈ। ਕਿਸਾਨਾਂ ਨੂੰ ਮੋਦੀ ਸਰਕਾਰ ’ਚ ਬੇੇਝਿਜਕ ੰਜਾਬ ਵਿੱਚ 132.80 ਲੱਖ ਮੀਟਿ੍ਰਕ ਟਨ ਫਸਲਾਂ ਦੀ ਖਰੀਦ ਕੀਤੀ ਗਈ ਹੈ ਅਤੇ ਜੇਕਰ ਕੋਈ ਅਜਿਹਾ ਰਾਜ ਹੈ ਜਿੱਥੇ ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਵੱਧ ਐਮਐਸਪੀ ਦਿੱਤੀ ਹੈ, ਉਹ ਪੰਜਾਬ ਹੈ। ਇੱਕ ਸਾਲ ਦੇ ਅੰਦਰ 23,000 ਕਰੋੜ ਰੁਪਏ ਦਾ ਰਿਕਾਰਡ ਐਮਐਸਪੀ ਦਿੱਤਾ ਗਿਆ।
Share the post "ਬਠਿੰਡਾ ਪੁੱਜੇ ਭਾਜਪਾ ਦੇ ਕੌਮੀ ਪ੍ਰਧਾਨ ਨੱਢਾ ਦਾ ਕਿਸਾਨਾਂ ਵਲੋਂ ਜਬਰਦਸਤ ਵਿਰੋਧ"