spot_img
spot_img

ਅੰਮ੍ਰਿਤਸਰ ਦੇ ਮੌਜੂਦਾ ਮੇਅਰ ਕਰਮਜੀਤ ਸਿੰਘ ਰਿੰਟੂ ‘ਆਪ’ ਵਿੱਚ ਸਾਮਲ

Date:

spot_img

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਪਾਰਟੀ ‘ਚ ਸਾਮਲ, ਸਵਾਗਤ
ਅੰਮ੍ਰਿਤਸਰ ਦੀਆਂ ਸਾਰੀਆਂ ਸੀਟਾਂ ‘ਤੇ ਜਿੱਤ ਹਾਸਲ ਕਰੇਗੀ ਆਮ ਆਦਮੀ ਪਾਰਟੀ – ਅਰਵਿੰਦ ਕੇਜਰੀਵਾਲ
ਸੁਖਜਿੰਦਰ ਮਾਨ
ਅੰਮ੍ਰਿਤਸਰ, 16 ਜਨਵਰੀ: ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ। ਬੁੱਧਵਾਰ ਨੂੰ ਅੰਮ੍ਰਿਤਸਰ ਦੇ ਮੌਜੂਦਾ ਮੇਅਰ ਕਰਮਜੀਤ ਸਿੰਘ ਰਿੰਟੂ ‘ਆਪ’ ਵਿੱਚ ਸਾਮਲ ਹੋ ਗਏ। ਰਿੰਟੂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ‘ਚ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸਾਮਲ ਹੋਏ।ਚੰਡੀਗੜ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਰਮਜੀਤ ਸਿੰਘ ਰਿੰਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੇ ਸਾਮਲ ਹੋਣ ਨਾਲ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਬਹੁਤ ਮਜਬੂਤ ਹੋਈ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਆਮ ਆਦਮੀ ਪਾਰਟੀ ਅੰਮ੍ਰਿਤਸਰ ਦੀਆਂ ਸਾਰੀਆਂ ਸੀਟਾਂ ਜਿੱਤ ਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Powercom ਦੇ JE ਨੂੰ ਨਸ਼ੇ ਦੇ ਝੂਠੇ ਕੇਸ ‘ਚ ਫ਼ਸਾਉਣ ਵਾਲੇ DSP ਵਿਰੁਧ ਪਰਚਾ ਦਰਜ਼

Jalalabad News: ਪੰਜਾਬ ਪੁਲਿਸ ਨੇ ਆਪਣੇ ਹੀ ਵਿਭਾਗ ਦੇ...

ਸਹਿਕਾਰੀ ਵਿਭਾਗ ਦਾ ਇੰਸਪੈਕਟਰ 50,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Barnala News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ‘ਚ SIT ਨੇ ਸੁਖਬੀਰ ਬਾਦਲ ਨੂੰ ਜਾਰੀ ਕੀਤਾ ਨੋਟਿਸ

Punjab News: ਸਾਲ 2015 ਵਿਚ ਵਾਪਰੇ ਬੇਅਦਬੀ ਕਾਂਡ ਤੋਂ...