ਸੁਖਜਿੰਦਰ ਮਾਨ
ਬਠਿੰਡਾ, 18 ਫਰਵਰੀ: ਠੇਕਾ ਮੁਲਾਜਮ ਸੰਘਰਸ ਮੋਰਚੇ ਦੇ ਬੈਨਰ ਹੇਠ ਅੱਜ ਸ਼ਹਿਰ ਵਿਚ ਰੋਸ਼ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਦੌਰਾਜਨ ਜਿੱਥੇ ਬੁਲਾਰਿਆਂ ਨੇ ਚੰਨੀ ਸਰਕਾਰ ਨੂੰ ਭੰਡਿਆ ਉਥੇ ਵਿਤ ਮੰਤਰੀ ’ਤੇ ਵੀ ਮੁਲਾਜਮ ਵਿਰੋਧੀ ਹੋਣ ਦੇ ਦੋਸ਼ ਲਗਾਏ। ਮੋਰਚੇ ਦੇ ਆਗੂਆਂ ਜਗਰੂਪ ਸਿੰਘ ਤੇ ਜਗਸੀਰ ਸਿੰਘ ਲਹਿਰਾ ਥਰਮਲ ਯੂਨੀਅਨ, ਵਰਿੰਦਰ ਸਿੰਘ ਮਨਰੇਗਾ ਮੁਲਾਜਮ ਜਥੇਬੰਦੀ, ਗੁਰਵਿੰਦਰ ਸਿੰਘ ਤੇ ਖ਼ੁਸਦੀਪ ਸਿੰਘ ਠੇਕਾ ਮੁਲਾਜਮ ਸੰਘਰਸ਼ ਮੋਰਚਾ, ਸੀਐਚਟੀ ਰਾਜੇਸ ਕੁਮਾਰ ਨੇ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਪੰਜ ਸਾਲ ਸਰਕਾਰ ਦੌਰਾਨ ਕੱਚੇ ਮੁਲਾਜਮਾਂ ਵਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ, ਬਲਕਿ 36 ਹਜ਼ਾਰ ਮੁਲਾਜਮਾਂ ਨੂੰ ਪੱਕੇ ਕਰਨ ਦਾ ਵੀ ਡਰਾਮਾ ਕੀਤਾ ਗਿਆ। ਇਸੇ ਤਰ੍ਹਾਂ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਥਰਮਲ ਪਲਾਂਟ ਨੂੰ ਮੁੜ ਚਾਲੂ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਇਸਦੇ ਉਲਟ ਥਰਮਲ ਪਲਾਂਟ ਨੂੰ ਢਹਿ ਢੇਰੀ ਕਰਕੇ ਹਜ਼ਾਰਾਂ ਮੁਲਾਜਮਾਂ ਨੂੰ ਵਿਹਲੇ ਕਰ ਦਿੱਤਾ ਗਿਆ। ਮੋਰਚੇ ਦੇ ਆਗੂਆਂ ਨੇ ਬਠਿੰਡਾ ਸ਼ਹਿਰ ਦੇ ਲੋਕਾਂ ਨੂੰ ਅਪਣੀ ਵੋਟ ਜਮੀਰ ਨਾਲ ਪਾਉਣ ਦੀ ਅਪੀਲ ਕਰਦਿਆਂ ਲੋਟੂ ਤੇ ਵੋਟ ਬਟੋਰੂ ਟੋਲਿਆਂ ਤੋਂ ਬਚਣ ਦੀ ਸਲਾਹ ਦਿੱਤੀ।
ਬਠਿੰਡਾ ’ਚ ਠੇਕਾ ਮੁਲਾਜਮਾਂ ਨੇ ਕੱਢਿਆ ਰੋਸ਼ ਮਾਰਚ
11 Views