13 Views
ਸੁਖਜਿੰਦਰ ਮਾਨ
ਬਠਿੰਡਾ, 28 ਫਰਵਰੀ: ਸਿਹਤ ਵਿਭਾਗ ਵੱਲੋਂ ਅੱਜ ਦੂਜੇ ਦਿਨ ਵੀ ਬੱਚਿਆਂ ਨੂੰ ਘਰ ਘਰ ਜਾ ਕੇ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਗਈਆਂ । ਜਿਲ੍ਹਾ ਟੀਕਾਕਰਨ ਅਫਸਰ ਡਾਕਟਰ ਮੀਨਾਕਸੀ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ 0 ਤੋਂ 5 ਸਾਲ ਤੱਕ ਦੀ ਉਮਰ ਦੇ 1,53,000 ਦੇ ਲਗਭਗ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਹੈ । ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਿਹਤ ਵਿਭਾਗ ਵੱਲੋਂ 638 ਬੂਥ, 32 ਟਰਾਂਜਿਟ ਟੀਮਾਂ, 29 ਮੋਬਾਈਲ ਟੀਮਾਂ, ਅਤੇ 1247 ਘਰ ਘਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਹਿਲੇ ਦਿਨ ਬੱਚਿਆਂ ਨੂੰ 76963 ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ, ਅੱਜ ਦੂਸਰੇ ਦਿਨ ਬੱਚਿਆਂ ਨੂੰ 44001 ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਤਰ੍ਹਾਂ 2 ਦਿਨਾਂ ਵਿਚ ਤਕਰੀਬਨ 79.16 % ਟਾਰਗੇਟ ਪੂਰਾ ਕਰ ਲਿਆ ਗਿਆ ਹੈ ।
Share the post "ਬਠਿੰਡਾ ’ਚ ਦੂਜੇ ਦਿਨ ਵੀ ਘਰ ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ"