ਸੁਖਜਿੰਦਰ ਮਾਨ
ਬਠਿੰਡਾ, 03 ਮਾਰਚ: ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਘੁੱਦਾ ਕੈਂਪਸ ਵਿਖੇ ਅੱਜ ਹੋਏ 7ਵੇਂ ਡਿਗਰੀ ਵੰਡ ਸਮਾਰੋਹ ਦੌਰਾਨ 675 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਇਸ ਸਮਾਗਮ ਵਿੱਚ ਪਰਮਾਣੂ ਊਰਜਾ ਕਮਿਸਨ ਦੇ ਸਾਬਕਾ ਚੇਅਰਮੈਨ ਪਦਮ ਵਿਭੂਸਣ ਡਾ. ਅਨਿਲ ਕਾਕੋਡਕਰ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ। ਇਸਦੌਰਾਨ ਵੱਖ-ਵੱਖ ਵਿਸਿਆਂ ਵਿੱਚ ਮੱਲਾਂ ਮਾਰਨ ਵਾਲੇ 35 ਹੋਣਹਾਰ ਵਿਦਿਆਰਥੀਆਂ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਡਿਗਰੀ ਪ੍ਰਾਪਤ ਕਰਨ ਵਾਲੇ 675 ਵਿਦਿਆਰਥੀਆਂ ਵਿੱਚੋਂ 12 ਵਿਦੇਸੀ ਵਿਦਿਆਰਥੀ (ਅਫਗਾਨਿਸਤਾਨ, ਸਵਾਜੀਲੈਂਡ ਅਤੇ ਬੰਗਲਾਦੇਸ ਦੇ ਨਾਗਰਿਕ) ਵੀ ਸਨ।ਇਸ ਮੌਕੇ ਮੁੱਖ ਮਹਿਮਾਨ ਡਾ. ਅਨਿਲ ਕਾਕੋਦਕਰ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਅਤੇ ਸੋਨੇ ਦੇ ਤਗਮੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਅਪਣੇ ਭਾਸ਼ਣ ਵਿਚ ਉੱਚ ਟੈਕਨੋਲੋਜੀ ਦੇ ਯੁੱਗ ਵਿੱਚ ਸਾਡੇ ਸਮਾਜ ਵਿੱਚ ਪੇਂਡੂ-ਸਹਿਰੀ ਗਿਆਨ ਦੇ ਪਾੜੇ ਨੂੰ ਪੂਰਾ ਕਰਨ ਲਈ ਦੇਸ ਦੇ ਵਿਦਿਅਕ ਢਾਂਚੇ ਵਿੱਚ ਨਵੀਨਤਾਕਾਰੀ ਸੁਧਾਰਾਂ ਦੀ ਲੋੜ ‘ਤੇ ਜੋਰ ਦਿੱਤਾ। ਯੂਨੀਵਰਸਿਟੀ ਦੇ ਚਾਂਸਲਰ ਪ੍ਰੋ. ਜਗਬੀਰ ਸਿੰਘ ਨੇ ਡਿਗਰੀ ਪ੍ਰਾਪਤ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਆਪਣੇ ਪ੍ਰਧਾਨਗੀ ਭਾਸਣ ਵਿੱਚ ਗ੍ਰੈਜੂਏਟ ਵਿਦਿਆਰਥੀਆਂ ਨੂੰ ਨਵੀਨਤਾਕਾਰੀ ਵਿਚਾਰਾਂ ’ਤੇ ਕੰਮ ਕਰਨ ਅਤੇ ਆਪਣੀ ਰੁਚੀ ਦਾ ਕਿੱਤਾ ਚੁਣਨ ਲਈ ਪ੍ਰੇਰਿਤ ਕੀਤਾ। ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਭਾਗੀਦਾਰਾਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਯੂਨੀਵਰਸਿਟੀ ਦੀ ਸਾਲਾਨਾ ਪ੍ਰਗਤੀ ਰਿਪੋਰਟ ਪੇਸ ਕੀਤੀ।
ਪੰਜਾਬ ਕੇਂਦਰੀ ਯੂਨੀਵਰਸਿਟੀ ਨੇ 675 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ
12 Views