ਸੁਖਜਿੰਦਰ ਮਾਨ
ਬਠਿੰਡਾ, 07 ਮਾਰਚ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ 23 ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਜ਼ਿਲ੍ਹਾ ਕੰਪਲੈਕਸ ਅੱਗੇ ਧਰਨਾ ਅਤੇ ਮੁਜਾਹਰਾ ਕੀਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਧਾਨ ਗੁਰਦੀਪ ਸਿੰਘ ਰਾਮਪੁਰਾ, ਆਲ ਇੰਡੀਆ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਜਮਹੂਰੀ ਕਿਸਾਨ ਯੂਨੀਅਨ ਦੇ ਨੈਬ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਅਮਰਜੀਤ ਸਿੰਘ, ਬੀ ਕੇ ਯੂ ਡਕੋਦਾ ਬਲਦੇਵ ਸਿੰਘ ਭਾਈ ਰੂਪਾ, ਪੰਜਾਬ ਜਰਨਲ ਸਕੱਤਰ ਬੈਅਤ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਜਿਲਾ ਪ੍ਰੈਸ ਸਕੱਤਰ ਗੁਰਤੇਜ ਮਹਿਰਾਜ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਲਗਾਤਾਰ ਰਾਜਾਂ ਦੇ ਹੱਕਾਂ ਉਪਰ ਡਾਕੇ ਮਾਰਨ ਦਾ ਦੋਸ਼ ਲਗਾਉਂਦਿਆਂ ਕਿਸਾਨ ਅੰਦੋਲਨ ਨੂੰ ਸਮਾਪਤ ਕਰਨ ਲਈ ਅਧੂਰੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਭਾਖੜਾ ਬਿਆਸ ਪ੍ਬੰਧਕੀ ਬੋਰਡ ਵਿਚੋਂ ਪੰਜਾਬ ਤੇ ਹਰਿਆਣਾ ਦੀ ਨੁਮਾਇੰਦਗੀ ਖਤਮ ਕਰਨ ਤੇ ਪਿਛਲੇ ਦਿਨਾਂ ’ਚ ਬੀਐਸ ਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਫੈਸਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਸਨੂੰ ਰਾਜਾਂ ਦੇ ਅਧਿਕਾਰ ਖੇਤਰ ਵਿਚ ਸਿਧੀ ਦਖਲ ਅੰਦਾਜੀ ਦਸਿਆ। ਇਸਤੋਂ ਇਲਾਵਾ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ, ਜਿੰਨ੍ਹਾਂ ਵਿਚ ਆਸੀਸ ਮਿਸਰਾ ਦੀ ਜਮਾਨਤ ਰੱਦ ਕਰਨ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸਰਾ ਨੂੰ ਮੰਤਰੀ ਮੰਡਲ ’ਚੋਂ ਬਰਖਾਸਤ ਕਰਨ, ਯੂਕਰੇਨ ਜੰਗ ਕਾਰਨ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਹੀਂ ਰਾਸਟਰਪਤੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ।
Share the post "ਰਾਜਾ ਦੇ ਹੱਕਾਂ ਉਪਰ ਡਾਕਿਆਂ ਵਿਰੁੱਧ ਤੇ ਮੋਰਚੇ ਦੀਆਂ ਬਾਕੀ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ ਲਗਾਇਆ ਧਰਨਾ"