Wednesday, May 6, 2026
spot_img
spot_img

25 ਗ੍ਰਾਂਮ ਹੈਰੋਇਨ ਸਹਿਤ ਇੱਕ ਕਾਬੂ, ਇੱਕ ਫ਼ਰਾਰ

Date:

spot_img

ਸੁਖਜਿੰਦਰ ਮਾਨ
ਬਠਿੰਡਾ, 8 ਮਾਰਚ: ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਸੀਆਈਏ ਸਟਾਫ਼ ਨੇ ਇੱਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਹਿਤ ਕਾਬੂ ਕੀਤਾ ਹੈ, ਜਦੋਂਕਿ ਇਸ ਕੇਸ ਵਿਚ ਸ਼ਾਮਲ ਇੱਕ ਵਿਅਕਤੀ ਫ਼ਰਾਰ ਦਸਿਆ ਜਾ ਰਿਹਾ ਹੈ। ਸੂਚਨਾ ਮੁਤਾਬਕ ਸੀਆਈਏ ਵਿੰਗ 1 ਵਲੋਂ ਗਿ੍ਰਫਤਾਰ ਕੀਤਾ ਗਿਆ ਵਿਅਕਤੀ ਪੱਛਮੀ ਬੰਗਾਲ ਦਾ ਰਹਿਣ ਵਾਲਾ ਹੈ, ਜਿਸਦੀ ਪਹਿਚਾਣ ਸੰਦੀਪ ਪਾਤਰੋ ਵਾਸੀ ਬੰਗਾਲ ਹਾਲ ਆਬਾਦ ਮੰਦਰ ਵਾਲੀ ਗਲੀ ਵਿਚ ਰਹਿੰਦਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੁਢਲੀ ਪੁਛਗਿਛ ਦੌਰਾਨ ਕਥਿਤ ਦੋਸ਼ੀ ਨੇ ਮੰਨਿਆ ਕਿ ਉਹ ਇਹ ਹੈਰੋਇਨ ਇੰਦਰਜੀਤ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਤੋਂ ਖ਼ਰੀਦਦਾ ਸੀ। ਇਹ ਵੀ ਪਤਾ ਲੱਗਿਆ ਹੈ ਕਿ ਕਥਿਤ ਦੋਸ਼ੀ ਸੰਦੀਪ ਪਾਤਰੋ ਸੋਨੇ ਦੇ ਗਹਿਣੇ ਬਣਾਉਣ ਦਾ ਕੰਮ ਕਰਦਾ ਹੈ ਪ੍ਰੰਤੂ ਇਸ ਦੌਰਾਨ ਉਹ ਨਸ਼ਾ ਕਰਨ ਲੱਗਿਆ ਤੇ ਮੁੜ ਨਸ਼ੇ ਦੀ ਤਸਕਰੀ ਸ਼ੁਰੂ ਕਰ ਦਿੱਤੀ। ਇਸਤੋਂ ਇਲਾਵਾ ਕਥਿਤ ਦੋਸ਼ੀ ਇੰਦਰਜੀਤ ਸਿੰਘ ਵਿਰੁਧ ਪਹਿਲਾਂ ਵੀ ਐੱਨਡੀਪੀਐੱਸ ਐਕਟ ਦੇ ਅਧੀਨ ਕੇਸ ਦਰਜ ਹੈ।

Share post:

spot_img

Popular

More like this
Related