spot_img
spot_img

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰੇ

Date:

spot_img

ਸੁਖਜਿੰਦਰ ਮਾਨ
ਬਠਿੰਡਾ, 9 ਮਾਰਚ: ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਅੱਜ ਮਿਲਾਵਟੀ ਵਸਤਾਂ ਦੀ ਵਿਕਰੀ ਨੂੰ ਰੋਕਣ ਲਈ ਕਰੀਬ ਇੱਕ ਦਰਜਨ ਢਾਬਿਆਂ ਤੋਂ ਖਾਣ ਪੀਣ ਵਸਤੂਆਂ ਦੇ ਸੈਂਪਲ ਲਏ। ਜ਼ਿਲ੍ਹਾ ਸਿਹਤ ਅਫ਼ਸਰ ਊਸ਼ਾ ਗੋਇਲ ਨੇ ਦੱਸਿਆ ਕਿ ਭਰੇ ਗਏ ਇਨ੍ਹਾਂ ਸੈਂਪਲਾਂ ਵਿੱਚ ਦੁੱਧ, ਦਹੀਂ, ਪਨੀਰ, ਸਬਜ਼ੀਆਂ, ਤੇਲ ਆਦਿ ਸ਼ਾਮਲ ਸਨ। ਉਨ੍ਹਾਂ ਦਸਿਆ ਕਿ ਇਹ ਸਾਰੇ ਨਮੂਨੇ ਜਾਂਚ ਲਈ ਚੰਡੀਗੜ੍ਹ ਦੀ ਲੈਬ ਨੂੰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਮਿਲਾਵਟੀ ਸਾਮਾਨ ਵੇਚਣ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ, ਮਿਲਾਵਟੀ ਖਾਣ-ਪੀਣ ਵਾਲੀਆਂ ਵਸਤੂਆਂ ਬਣਾਉਣ ਅਤੇ ਵੇਚਣ ’ਤੇ ਪੂਰਨ ਪਾਬੰਦੀ ਲਗਾਈ ਜਾਵੇਗੀ। ਇਸ ਤੋਂ ਇਲਾਵਾ ਕਰਿਆਨੇ ਦੀਆਂ ਦੁਕਾਨਾਂ, ਦੁੱਧ ਵਿਕਰੇਤਾਵਾਂ, ਆਈਸਕ੍ਰੀਮ, ਖਾਣ ਵਾਲੇ ਤੇਲ ਅਤੇ ਇੱਥੋਂ ਤੱਕ ਕਿ ਪਾਣੀ ਦੇ ਵੀ ਸੈਂਪਲ ਭਰੇ ਜਾਣਗੇ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਦੀ ਸ਼੍ਰੀ ਰਾਮ ਮੰਦਰ ਦਾਨ ਚੋਰੀ ਮਾਮਲੇ ਵਿੱਚ ਜਵਾਬਦੇਹੀ ਤੋਂ ਨਹੀਂ ਬਚ ਸਕਦੇ: ਕਾਂਗਰਸ

👉ਪਾਰਟੀ: ਜਦੋਂ ਇਨ੍ਹਾਂ ਨੇ ਹਰ ਗੱਲ ਦਾ ਸਿਹਰਾ ਆਪਣੇ...

GKU ਨੇ ਆਸਟ੍ਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਨਾਲ ਅਕਾਦਮਿਕ ਸਮੌਝਤਾ ਕੀਤਾ

Talwandi Sabo News:ਗੁਰੂ ਕਾਸ਼ੀ ਯੂਨੀਵਰਸਿਟੀ (ਜੀ.ਕੇ.ਯੂ.) ਨੇ ਆਸਟ੍ਰੇਲੀਅਨ ਇੰਸਟੀਚਿਊਟ...

Punjab Agricultural University Ludhiana ਵਿਖੇ ਆਧਾਰ ਆਪਰੇਟਰਾਂ ਅਤੇ ਸੁਪਰਵਾਈਜ਼ਰਾਂ ਲਈ ਇੱਕ ਰੋਜ਼ਾ ਰਾਜ ਪੱਧਰੀ ਮੈਗਾ ਟ੍ਰੇਨਿੰਗ

Ludhiana News:ਯੂਆਈਡੀਏਆਈ (UIDAI) ਖੇਤਰੀ ਦਫ਼ਤਰ, ਚੰਡੀਗੜ੍ਹ ਨੇ ਪੰਜਾਬ ਐਗਰੀਕਲਚਰਲ...