spot_img
spot_img

ਵਿਭਾਗਾਂ ਦੀ ਵੰਡ: ਭਗਵੰਤ ਮਾਨ ਗ੍ਰਹਿ, ਐਕਸਾਈਜ਼ ਸਹਿਤ 27 ਵਿਭਾਗਾਂ ਦੀ ਸੰਭਾਲਣਗੇ ਜਿੰਮੇਵਾਰੀ

Date:

spot_img

ਹਰਪਾਲ ਚੀਮਾ ਹੋਣਗੇ ਖ਼ਜਾਨਾ ਮੰਤਰੀ, ਮੀਤ ਹੇਅਰ ਨੂੰ ਸਿੱਖਿਆ ਤੇ ਡਾ ਸਿੰਗਲਾ ਬਣੇ ਸਿਹਤ ਮੰਤਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 21 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਸਲਾਹ ਅਤੇ ਸਿਫ਼ਾਰਿਸ਼ ’ਤੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕੋਲ ਪ੍ਰਸਾਸਨਿਕ ਸੁਧਾਰ, ਸਹਿਰੀ ਹਵਾਬਾਜੀ, ਆਮ ਪ੍ਰਸਾਸਨ, ਗ੍ਰਹਿ ਮਾਮਲੇ ਅਤੇ ਨਿਆਂ, ਪ੍ਰਸੋਨਲ, ਵਿਜੀਲੈਂਸ, ਮਕਾਨ ਉਸਾਰੀ ਅਤੇ ਸਹਿਰੀ ਵਿਕਾਸ, ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ, ਭੂਮੀ ਅਤੇ ਜਲ ਸੰਭਾਲ, ਫੂਡ ਪ੍ਰੋਸੈਸਿੰਗ, ਨਿਵੇਸ ਪ੍ਰੋਤਸਾਹਨ, ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ, ਸੰਸਦੀ ਮਾਮਲੇ, ਚੋਣਾਂ, ਸ਼ਿਕਾਇਤ ਨਿਵਾਰਣ, ਆਜਾਦੀ ਘੁਲਾਟੀਏ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜਗਾਰ ਉਤਪਤੀ ਅਤੇ ਸਿਖਲਾਈ, ਕਿਰਤ, ਛਪਾਈ ਅਤੇ ਲਿਖਣ ਸਮੱਗਰੀ, ਰੱਖਿਆ ਸੇਵਾਵਾਂ ਭਲਾਈ, ਪ੍ਰਸਾਸਨਿਕ ਸੁਧਾਰ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਹੋਣਗੇ। ਹਾਲਾਂਕਿ ਜੇ ਕੋਈ ਵਿਭਾਗ ਕਿਸੇ ਵੀ ਮੰਤਰੀ ਨੂੰ ਨਹੀਂ ਸੌਂਪਿਆ ਜਾਂਦਾ ਤਾਂ ਉਸਦੀ ਜ਼ਿੰਮੇਵਾਰੀ ਵੀ ਮੁੱਖ ਮੰਤਰੀ ਕੋਲ ਹੋਵੇਗੀ।
ਇਸ ਦੌਰਾਨ ਹਰਪਾਲ ਸਿੰਘ ਚੀਮਾ ਨੂੰ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਅਤੇ ਸਹਿਕਾਰਤਾ ਵਿਭਾਗ ਦੀ ਕਮਾਨ ਸੌਂਪੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਸਮਾਜਿਕ ਨਿਆਂ, ਸਸਕਤੀਕਰਨ ਅਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿੱਤੇ ਗਏ ਹਨ। ਹਰਭਜਨ ਸਿੰਘ ਨੂੰ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ। ਡਾ. ਵਿਜੇ ਸਿੰਗਲਾ ਨੂੰ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਸੌਂਪਿਆ ਗਿਆ ਹੈ। ਜਦਕਿ ਲਾਲ ਚੰਦ ਨੂੰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਅਲਾਟ ਕੀਤੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੂੰ ਸਕੂਲ ਸਿੱਖਿਆ, ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਉਚੇਰੀ ਸਿੱਖਿਆ ਵਿਭਾਗ ਅਲਾਟ ਕੀਤੇ ਗਏ ਹਨ।
ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪਸੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦਿੱਤੇ ਗਏ ਹਨ। ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਅਤੇ ਪ੍ਰਾਹੁਣਚਾਰੀ ਵਿਭਾਗ ਦਾ ਚਾਰਜ ਦਿੱਤਾ ਗਿਆ ਹੈ।
ਬ੍ਰਹਮ ਸੰਕਰ ਨੂੰ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਦਿੱਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੂੰ ਕਾਨੂੰਨੀ ਅਤੇ ਵਿਧਾਨਿਕ ਮਾਮਲੇ, ਖਾਣਾਂ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਜੇਲ੍ਹ ਵਿਭਾਗ ਦਿੱਤੇ ਗਏ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

Bathinda News: Gopal Singh Kotfatta; ਪਿਛਲੇ ਕਾਫੀ ਸਮੇਂ ਤੋਂ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

👉ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ...