10 Views
ਸੁਖਜਿੰਦਰ ਮਾਨ
ਚੰਡੀਗੜ੍ਹ, 25 ਮਾਰਚ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਆਪ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਪਿਛਲੀ ਕਾਂਗਰਸ ਸਰਕਾਰ ਦੁਆਰਾ ਪੰਚਾਇਤਾਂ ਨੂੰ ਜਾਰੀ ਵਿਕਾਸ ਕੰਮਾਂ ਦੀਆਂ ਗ੍ਰਾਂਟਾਂ ਰੋਕਣ ਦੀ ਨਿਖ਼ੇਧੀ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਸਿਆਸੀ ਵਿਰੋਧਤਾ ਦੇ ਆਧਾਰ ’ਤੇ ਲਿਆ ਫੈਸਲਾ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਇਹ ਫੈਸਲਾ ਵਾਪਸ ਲੈਣ ਲਈ ਕਿਹਾ ਹੈ। ਉਨ੍ਹਾਂ ਸਰਕਾਰ ਨੂੰ ਲਿਖੇ ਇੱਕ ਪੱਤਰ ਵਿਚ ਦਾਅਵਾ ਕੀਤਾ ਹੈ ਕਿ ਸਰਕਾਰ ਦੇ ਇਸ ਫੈਸਲੇ ਨਾਲ ਪਿੰਡਾਂ ਦੇ ਵਿਕਾਸ ’ਤੇ ਮਾੜਾ ਅਸਰ ਪਵੇਗਾ। ਦਸਣਾ ਬਣਦਾ ਹੈ ਕਿ ਇਸ ਮਾਮਲੇ ਵਿਚ ਕਾਂਗਰਸ ਦੇ ਇੱਕ ਹੋਰ ਵਿਧਾਇਕ ਸੁਖਪਾਲ ਸਿੰਘ ਖ਼ਹਿਰਾ ਨੇ ਵੀ ਵਿਰੋਧ ਕੀਤਾ ਸੀ।
Share the post "ਪ੍ਰਤਾਪ ਬਾਜਵਾ ਨੇ ਆਪ ਸਰਕਾਰ ਵਲੋਂ ਪੰਚਾਇਤੀ ਗ੍ਰਾਂਟਾਂ ਰੋਕਣ ਦੇ ਫੈਸਲੇ ਦਾ ਕੀਤਾ ਵਿਰੋਧ"