Sunday, May 10, 2026
spot_img
spot_img

ਡਿਪਟੀ ਕਮਿਸ਼ਨਰ ਨੇ ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਬੈਠਕ

Date:

spot_img

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਡਿਊਟੀਆਂ
ਸੁਖਜਿੰਦਰ ਮਾਨ
ਬਠਿੰਡਾ, 28 ਮਾਰਚ: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਜੁੰਮੇਵਾਰੀਆਂ ਸੌਪੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 12 ਅਪ੍ਰੈਲ ਤੋਂ 15 ਅਪ੍ਰੈਲ ਤੱਕ ਮਨਾਏ ਜਾ ਵਿਸਾਖੀ ਮੇਲੇ ਨੂੰ ਐਸ.ਡੀ.ਐਮ. ਤਲਵੰਡੀ ਸਾਬੋ ਨੂੰ ਮੇਲਾ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਹਾਇਕ ਕਮਿਸ਼ਨਰ ਬਠਿੰਡਾ, ਉਪ ਕਪਤਾਨ ਪੁਲਿਸ, ਤਲਵੰਡੀ ਸਾਬੋ, ਕਾਰਜ ਸਾਧਕ ਅਫ਼ਸਰ, ਨਗਰ ਪੰਚਾਇਤ, ਤਲਵੰਡੀ ਸਾਬੋ, ਜ਼ਿਲ੍ਹਾ ਨਗਰ ਯੋਜਨਾਕਾਰ ਬਠਿੰਡਾ ਅਤੇ ਮਨੈਜ਼ਰ ਗੁਰੂਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਸਾਂਝੇ ਤੌਰ ਤੇ ਵਿਚਾਰ-ਵਟਾਂਦਰਾ ਕਰਕੇ ਵਿਸਾਖੀ ਮੇਲੇ ਨੂੰ ਸੈਕਟਰ ਵਾਈਜ਼ ਵੰਡ ਕੇ ਨਵਾਂ ਨਕਸ਼ਾ ਤਿਆਰ ਕਰਨਾ ਯਕੀਨੀ ਬਣਾਉਣਗੇ।
ਉਨ੍ਹਾਂ ਮੇਲਾ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਨੂੰ ਹਦਾਇਤ ਕਰਦਿਆਂ ਕਿਹਾ ਉਹ ਸੀਨੀਅਰ ਪੁਲਿਸ ਕਪਤਾਨ ਨਾਲ ਤਾਲਮੇਲ ਕਰਕੇ ਐਨਡੀਆਰਐਫ਼ ਅਤੇ ਗੋਤਾਖੋਰ ਟੀਮ ਦਾ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਉਨ੍ਹਾਂ ਡੀਐਸਪੀ ਤਲਵੰਡੀ ਸਾਬੋ ਨੂੰ ਕਿਹਾ ਕਿ ਉਹ ਪੁੱਛ-ਗਿੱਛ ਕੇਂਦਰਾਂ ਅਤੇ ਕੰਟਰੋਲ ਰੂਮਾਂ ਤੇ ਸੁਰੱਖਿਆ ਕਰਮਚਾਰੀਆਂ ਦੀ ਡਿਊਟੀ ਲਗਾਉਣਗੇ ਅਤੇ ਪੈਟਰੋਲਿੰਗ ਟੀਮਾਂ ਦਾ ਪ੍ਰਬੰਧ ਕਰਨਗੇ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮੇਲੇ ਦੌਰਾਨ ਕਿਸੇ ਵੀ ਅਣ-ਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸੀਨੀਅਰ ਪੁਲਿਸ ਕਪਤਾਨ ਦੀ ਮੰਗ ਅਨੁਸਾਰ ਫਾਇਰ ਬਿ੍ਰਗੇਡ ਦਾ ਪ੍ਰਬੰਧ ਕਰਨ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੀਐਮਓ ਬਠਿੰਡਾ ਮੈਡੀਕਲ ਫਸਟ ਏਡ ਪੋਸਟਾਂ ਦੇ ਕੰਮ ਲਈ ਓਵਰਆਲ ਇੰਚਾਰਜ ਹੋਣਗੇ।ਇਸ ਮੌਕੇ ਏਡੀਸੀ ਵਰਿੰਦਰ ਪਾਲ ਸਿੰਘ ਬਾਜਵਾ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਆਕਾਸ਼ ਬਾਂਸਲ, ਐਸਡੀਐਮ ਬਠਿੰਡਾ ਸ਼੍ਰੀ ਕੰਵਰਜੀਤ ਸਿੰਘ, ਐਸਡੀਐਮ ਰਾਮਪੁਰਾ ਸ਼੍ਰੀ ਨਵਦੀਪ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Share post:

spot_img

Popular

More like this
Related

ਪੰਜਾਬ ‘ਚ ਭਿਆਨਕ ਹਾਦਸਾ; ਤੇਜ਼ ਰਫ਼ਤਾਰ ਸਕਾਰਪੀਓ ਨੇ ਤਿੰਨ ਘਰਾਂ ਦੇ ਚਿਰਾਗ ਬੁਝਾਏ

Sri Fatehgarh Sahib News: ਬੀਤੀ ਦੇਰ ਸ਼ਾਮ ਜ਼ਿਲ੍ਹਾ ਫ਼ਤਿਹਗੜ੍ਹ...

Chandigarh News: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

👉ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ...

Bathinda News: ਸ਼ਹੀਦ ਜਰਨੈਲ ਸਿੰਘ ਚੌਕ ਦੇ ਸੁੰਦਰੀਕਰਨ ਦੇ ਕੰਮ ਦਾ ਮਹਿਤਾ ਨੇ ਕੀਤਾ ਸ਼ੁਭ ਆਰੰਭ

Bathinda News: ਸ਼ਹਿਰ ਦੇ ਆਧੁਨਿਕੀਕਰਨ ਅਤੇ ਵਿਕਾਸ ਲਈ ਵਚਨਬੱਧ,...

Bathinda News: ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਵਿਰੁਧ Bathinda ‘ਚ AAP ਨੇ BJP ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

Bathinda News: ਆਮ ਆਦਮੀ ਪਾਰਟੀ ਬਠਿੰਡਾ ਦੀ ਸਮੂਹ ਲੀਡਰਸ਼ਿਪ...