WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸਾਉਣੀ ਦੀਆਂ ਫਸਲਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਨੇ ਲਗਾਇਆ ਕਿਸਾਨ ਮੇਲਾ

ਸੁਖਜਿੰਦਰ ਮਾਨ
ਬਠਿੰਡਾ, 4 ਅਪਰੈਲ: ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਸਥਾਨਕ ਖੇਤੀ ਭਵਨ ਡੱਬਵਾਲੀ ਰੋਡ ਵਿਖੇ ਖੇਤੀਬਾੜੀ ਵਿਭਾਗ ਵਲੋਂ ਜਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦਾ ਉਦਘਾਟਨ  ਸਿੰਘ ਐਸਡੀਐਮ ਕੰਵਰਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਜਦੋਂਕਿ ਮੁੱਖ ਮਹਿਮਾਨ ਦੇ ਤੌਰ ‘ਤੇ ਬਠਿੰਡਾ ਸ਼ਹਿਰੀ ਹਲਕੇ ਦੇ ਐਮ ਐਲ ਏ ਜਗਰੂਪ ਸਿੰਘ ਗਿੱਲ, ਬਠਿੰਡਾ ਦਿਹਾਤੀ ਦੇ ਐਮਐਲਏ ਅਮਿਤ ਰਤਨ ਕੋਟਫੱਤਾ ਅਤੇ ਭੁੱਚੋ ਦੇ ਵਿਧਾਇਕ ਜਗਸੀਰ ਸਿੰਘ ਸ਼ਾਮਿਲ ਹੋਏ। ਉਨ੍ਹਾਂ ਵੱਲੋੋ  ਵੱਖ-2 ਵਿਭਾਗਾਂ ਵੱਲੋ ਲਗਾਈਆਂ ਗਈਆਂ ਨੁਮਾਇਸ਼ਾਂ ਨੂੰ ਬਹੁਤ ਹੀ ਧਿਆਨ ਨਾਲ ਵੇਖਿਆ ਗਿਆ ਅਤੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਨਤਮ ਤਕਨਾਲੋਜੀ ਨੂੰ ਅਪਣਾ ਕੇ ਵੱਧ ਤੋ ਵੱਧ ਮੁਨਾਫਾ ਲੈਣ ਦੀ ਅਪੀਲ ਕੀਤੀ।ਉਨ੍ਹਾਂ ਵੱਲੋ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਹਾੜ੍ਹੀ ਦੀਆਂ ਫਸਲਾਂ ਦੀ ਸੁਚੱਜੀ ਖਰੀਦ ਲਈ ਢੁੱਕਵੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਐਮ ਐਲ ਏ  ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਨਰਮੇ ਦੀ ਬਿਜਾਈ ਲਈ ਪੰਜਾਬ ਸਰਕਾਰ ਵੱਲੋ  20-04-2022 ਤੋ ਨਹਿਰੀ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੀ ਜਾਵੇਗੀ ਤਾਂ ਕਿ ਕਿਸਾਨ ਵੱਧ ਤੋ ਵੱਧ ਰਕਬੇ ਵਿੱਚ ਸਮੇ-ਸਿਰ ਨਰਮੇ ਦੀ ਬਿਜਾਈ ਕਰ ਸਕਣ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬਿਜਲੀ ਦੀ ਸਪਲਾਈ ਦਾ ਵੀ ਉਚੇਚੇ ਤੌਰ ਤੇ ਢੁੱਕਵੇ ਪ੍ਰਬੰਧ ਕੀਤੇ ਜਾ ਚੁੱਕੇ ਹਨ।ਐਮਐਲਏ, ਭੁਚੋ ਜਗਸੀਰ ਸਿੰਘ ਨੇ ਵੀ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫਾਰਸ਼ ਕੀਤੇ ਇੰਨਪੁਟਸ ਅਨੁਸਾਰ ਹੀ ਖੇਤੀ ਕਰਨ ਤਾਂ ਜੋ ਖੇਤੀ ਧੰਦੇ ਨੂੰ ਲਾਹੇਵੰਦ ਬਣਾਇਆ ਜਾ ਸਕੇ। ਇਸੇ ਤਰ੍ਹਾਂ  ਐਮਐਲਏ ਬਠਿੰਡਾ(ਦਿਹਾਤੀ) ਅਮਿਤ ਰਤਨ ਕੋਟਫੱਤਾ ਨੇ  ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋ ਪੰਜਾਬ ਸਰਕਾਰ ਨੂੰ ਨਵੀਨਤਮ ਤਕਨੀਕ ਅਨੁਸਾਰ ਡਿਜੀਟਲ ਖੇਤੀ ਐਪ ਤਿਆਰ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ ਤਾਂ ਜੋ ਕਿਸਾਨ ਘਰ ਬੈਠੇ ਹੀ ਖੇਤੀ ਮਾਹਿਰਾਂ ਦੁਆਰਾ ਕੀਤੀਆਂ ਸਿਫਾਰਸ਼ਾਂ ਦਾ ਫਾਇਦਾ ਲੈ ਸਕਣ। ਇਸ ਮੌਕੇ ਡਾ ਪਾਖਰ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋ ਕਿਸਾਨਾਂ ਨੂੰੰ ਦੱਸਿਆ ਕਿ ਫਸਲੀ ਵਿਿਭੰਨਤਾ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿੱਚ ਪਿਛਲੇ ਸਾਲ ਸਾਉਣੀ 2021 ਦੌਰਾਨ 76000 ਹੈਕਟੇਅਰ ਰਕਬੇ ਵਿੱਚ ਨਰਮੇ ਦੇ ਮੁਕਾਬਲੇ ਇਸ ਸਾਲ ਨਰਮੇ ਹੇਠ 80000 ਹੈਕਟੇਅਰ ਰਕਬੇ ਅਤੇ ਝੋਨੇ ਹੇਠ 182000 ਹੈਕਟੇਅਰ ਦੇ ਮੁਕਾਬਲੇ ਇਸ ਸਾਲ 178000 ਹੈਕਟੇਅਰ ਰਕਬੇ ਵਿੱਚ ਬਿਜਾਈ ਕਰਨ ਦਾ ਟੀਚਾ ਮਿਿਥਆ ਗਿਆ ਹੈ।ਉਨ੍ਹਾਂ ਵੱਲੋੋ ਕਿਸਾਨਾਂ ਨੂੰ ਪਾਣੀ ਦੀ ਖਪਤ ਨੂੰ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਨਾਉਣ ਲਈ ਅਪੀਲ ਕੀਤੀ ਗਈ।ਉਨ੍ਹਾਂ ਕਿਸਾਨਾਂ ਨੂੰ ਪੁਰਜ਼ੋਰ ਕੀਤੀ ਕਿ ਨਰਮੇ ਦੀ ਬਿਜਾਈ ਤੋ ਪਹਿਲਾਂ-ਪਹਿਲਾਂ ਖੇਤਾਂ ਅਤੇ ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰੱਖਿਆ ਜਾਵੇ ਅਤੇ ਰਹਿੰਦ ਖੂੰਹਦ ਨੂੰ ਨਸ਼ਟ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋ ਬਚਾਇਆ ਜਾ ਸਕੇ।ਸਾਉਣੀ ਦੀਆਂ ਫਸਲਾਂ ਦੇ ਪ੍ਰਮਾਣਿਤ ਬੀਜਾਂ ਅਤੇ ਖਾਦਾਂ ਦੀ ਲੋੜ ਨੂੰ ਪੂਰਾ ਕਰਨ ਲਈ ਸਪਲਾਈ ਕਰਨ ਵਾਲੀਆਂ ਵੱਖ-2 ਏਜੰਸੀਆਂ ਨਾਲ ਤਾਲਮੇਲ ਕਰਕੇ ਮੰਗ ਅਨੁਸਾਰ ਬੀਜ ਅਤੇ ਖਾਦ ਦੇ ਪ੍ਰਬੰਧ ਕੀਤੇ ਗਏ ਹਨ।ਖਾਦਾਂ ਦੇ ਸਬੰਧ ਵਿੱਚ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੰਤੁਲਿਤ ਖਾਦਾਂ ਦੀ ਵਰਤੋ, ਮਿੱਟੀ ਅਤੇ ਪਾਣੀ ਨੂੰ ਟੈਸਟ ਕਰਾਉਣ ਉਪਰੰਤ ਹੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਦਾ ਖਰਚ ਖਾਦਾਂ ਤੇ ਘੱਟ ਹੋਵੇ। ਉਨ੍ਹਾਂ ਨੇ ਦੱਸਿਆ ਕਿ ਅਣ-ਅਧਿਕਾਰਤ ਤੌਰ ਤੇ ਬੀਜ ਨਾ ਖਰੀਦਿਆ ਜਾਵੇ, ਸਿਰਫ ਮਨਜ਼ੂਰਸ਼ੁਦਾ ਅਦਾਰਿਆਂ ਵੱਲੋ ਪੱਕਾ ਬਿੱਲ ਲੈਣ ਉਪਰੰਤ ਹੀ ਪ੍ਰਮਾਣਿਤ ਬੀਜ ਖਰੀਦਿਆ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਫਸਲਾਂ ਦੇ ਵੱਧ ਉਤਪਾਦਨ ਲਈ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਸਿਫਾਰਸ਼ਸੁਦਾ ਬੀਜ, ਖਾਦ ਅਤੇ ਕੀੜੇਮਾਰ ਜ਼ਹਿਰਾਂ ਦੀ ਹੀ ਵਰਤੋ ਕਰਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋ ਸਾਲ 2021-22 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਕੁੱਲ 560 ਮਸ਼ੀਨਾਂ ਦਿੱਤੀਆਂ ਗਈਆਂ।ਇਸ ਮੌਕੇ ਡਾ ਪਰਮਜੀਤ ਸਿੰਘ ਡਾਇਰੈਕਟਰ ਰਿਜਨਲ ਰਿਸਰਚ ਸੈਟਰ, ਬਠਿੰਡਾ ਵੱਲੋ ਸਾੁੳਣੀ  ਲਈ ਨਰਮੇ ਦੇ ਬੀਟੀ ਬੀਜ ਦੀਆਂ ਸਿਫਾਰਿਸ ਕੀਤੀਆਂ ਕਿਸਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ।ਇਸ ਤੋ ਇਲਾਵਾ ਉਨਾ ਨਾਲ ਆਏ ਸਾਇੰਸਦਾਨਾ ਨੇ ਵੱਖ-ਵੱਖ ਵਿਸਿਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਵੱਲੋਜ਼ ਪੁੱਛੇ ਗਏ ਸਵਾਲਾਂ ਬਾਰੇ ਤਸੱਲੀਬਖਸ ਜਵਾਬ ਵੀ ਦਿੱਤੇ।ਡਾ ਹਰਮਨਪ੍ਰੀਤ ਕੌਰ ਭੂਮੀ ਵਿਕਾਸ ਅਫਸਰ ਬਠਿੰਡਾ ਨੇ ਭੂਮੀ ਰੱਖਿਆ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨਾਲ ਆਪਣੇ ਨੁਕਤੇ ਸਾਂਝੇ ਕੀਤੇ।ਇਸ ਮੌਕੇ ਸ੍ਰੀ ਨਰਿੰਦਰ ਗੋਦਾਰਾ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਬਠਿੰਡਾ ਨੇ ਆਤਮਾ ਸਕੀਮ ਸਬੰਧੀ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਅਤੇ ਗਤੀਵਿਧੀਆਂ ਬਾਰੇ ਬਰੀਕੀ ਨਾਲ ਜਾਣਕਾਰੀ ਦਿੰਦੇ ਦੱਸਿਆ ਕਿ ਆਤਮਾ ਸਕੀਮ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਵੱਖ-ਵੱਖ ਕਿਸਮ ਦੀਆਂ ਫਸਲਾਂ ਦੇ ਪ੍ਰਦਰਸ਼ਨੀ ਪਲਾਟ, ਫਾਰਮ ਫੀਲਡ ਸਕੂਲ, ਕਿਸਾਨ ਗੋਸ਼ਟੀਆਂ ਲਗਾਈਆਂ ਜਾਂਦੀਆਂ ਹਨ।ਇਸ ਤੋ ਂਇਲਾਵਾ ਆਤਮਾ ਸਕੀਮ ਤਹਿਤ ਕਿਸਾਨਾਂ ਨੂੰ ਜਿਲ੍ਹੇ ਅਤੇ ਜਿਲ੍ਹੇ ਤੋਂ ਬਾਹਰ ਨਵੀਨ਼ਤਮ ਜਾਣਕਾਰੀ ਦੇਣ ਅਤੇ ਗਿਆਨ ਵਿੱਚ ਵਾਧਾ ਕਰਨ ਹਿੱਤ ਟ੍ਰੇਨਿੰਗਾਂ ਅਤੇ ਐਕਸਪੋਜਰ ਵਿਿਜਟ ਕਰਵਾਈਆਂ ਜਾਂਦੀਆਂ ਹਨ। ਸਟੇਜ ਦਾ ਸੰਚਾਲਨ ਡਾ ਜਸਵੀਰ ਸਿੰਘ ਗੁੰਮਟੀ ਵਿਸ਼ਾ ਵਸਤੂ ਮਾਹਿਰ(ਟਰੇਨਿੰਗ) ਬਠਿੰਡਾ ਅਤੇ ਡਾ ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਠਿੰਡਾ ਨੇ ਕੀਤਾ ਅਤੇ ਅੰਤ ਵਿੱਚ ਵੱਲੋ ਆਏ ਹੋਏ ਕਿਸਾਨਾਂ ਅਤੇ ਮਹਿਮਾਨਾਂ ਦਾ ਮੇਲੇਂ ਵਿੱਚ ਆਉਣ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਮੌੜ ਡਾ ਡੂੰਘਰ ਸਿੰਘ ਬਰਾੜ, ਜ਼ਿਲ੍ਹਾ ਸਟੈਟੀਕਲ ਅਫਸਰ ਸੁਖਬੀਰ ਸਿੰਘ ਸੋਢੀ, ਡਾ ਜਸਕਰਨ ਸਿੰਘ ਬਰਾਡ਼ ਆਦਿ ਹਾਜ਼ਰ ਸਨ।

Related posts

ਬੰਨ੍ਹ ਮਾਰ ਕੇ ਪਾਣੀ ਦੇ ਬਹਾਅ ਨੂੰ ਬਦਲਣ ਵਾਲਿਆਂ ਵਿਰੁਧ ਹੋਣਗੇ ਪਰਚੇ ਦਰਜ਼: ਡੀਸੀ

punjabusernewssite

Breaking News:ਆਪ ਵਿਧਾਇਕ ਅਮਿਤ ਰਤਨ ਦੀ ਡੀਸੀ ਵਿਰੁਧ ਸਿਕਾਇਤ ਹੋਈ ਦਫ਼ਤਰ ਦਾਖ਼ਲ

punjabusernewssite

ਅਕਾਲੀ ਦਲ ਵਾਅਦੇ ਪੂਰੇ ਕਰਨ ਵਾਲੀ ਪਾਰਟੀ,ਜੋ ਕਹਾਂਗੇ ਕਰਕੇ ਵਿਖਾਵਾਂਗੇ : ਸਰੂਪ ਸਿੰਗਲਾ

punjabusernewssite