ਲੇਬਰ ਤੇ ਟਰਾਂਸਪੋਰਟ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 5 ਅਪ੍ਰੈਲ: ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਅਨਾਜ ਮੰਡੀਆਂ ਤੇ ਖਰੀਦ ਕੇਂਦਰ ਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਣਕ ਦੀ ਖਰੀਦ ਸਬੰਧੀ ਲੇਬਰ ਤੇ ਟਰਾਂਸਪੋਰਟ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਬੈਠਕ ਦੌਰਾਨ ਕੀਤਾ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਲੇਬਰ ਤੇ ਟਰਾਂਸਪੋਰਟ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਆਪਸੀ ਮਿਲਵਰਤਨ ਨਾਲ ਕਣਕ ਦੇ ਸੀਜਨ ਨੂੰ ਬਿਨ੍ਹਾਂ ਕਿਸੇ ਰੁਕਾਵਟਾਂ ਦੇ ਨੇਪਰੇ ਚਾੜਿਆ ਜਾਵੇ। ਇਸ ਮੌਕੇ ਉਨ੍ਹਾਂ ਲੇਬਰ ਤੇ ਟਰਾਂਸਪੋਰਟ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦਾ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲਿਫ਼ਟਿੰਗ ਅਤੇ ਲੋਡਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਦਰਪੇਸ਼ ਆਉਂਦੀ ਹੈ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਹਰ ਸੰਭਵ ਸਮੱਸਿਆ ਦਾ ਮੌਕੇ ਤੇ ਹੱਲ ਕੀਤਾ ਜਾ ਸਕੇ।ਡਿਪਟੀ ਕਮਿਸਨਰ ਸ੍ਰੀ ਸ਼ੌਕਤ ਅਹਿਮਦ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਤੇ ਸਾਫ਼-ਸਫਾਈ, ਪੀਣ ਵਾਲੇ ਸਾਫ਼ ਪਾਣੀ, ਛਾਂ ਅਤੇ ਲਿਫ਼ਟਿੰਗ ਆਦਿ ਦੇ ਪ੍ਰਬੰਧ ਤੁਰੰਤ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਸੁੱਕੀ ਫਸਲ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਲਿਫਟਿੰਗ ਸਮੇਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ।ਇਸ ਮੌਕੇ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀ ਜਸਪ੍ਰੀਤ ਸਿੰਘ ਕਾਹਲੋਂ, ਡੀਐਮ ਮਾਰਕਫ਼ੈਡ ਐਚਐਸ ਧਾਲੀਵਾਲ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਟਰਾਂਸਪੋਰਟ ਅਤੇ ਲੇਬਰ ਯੂਨੀਅਨਾ ਦੇ ਨੁਮਾਇੰਦੇ ਮੌਜੂਦ ਸਨ।
Share the post "ਕਿਸਾਨਾਂ ਨੂੰ ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ’ਚ ਨਾ ਆਉਣ ਦਿੱਤੀ ਜਾਵੇ ਕੋਈ ਮੁਸ਼ਕਿਲ : ਡਿਪਟੀ ਕਮਿਸ਼ਨਰ"